Ang 1064
1 ਜਿਸੁ ਭਾਣਾ ਭਾਵੈ ਸੋ ਤੁਝਹਿ ਸਮਾਏ ॥
2 ਭਾਣੇ ਵਿਚਿ ਵਡੀ ਵਡਿਆਈ ਭਾਣਾ ਕਿਸਹਿ ਕਰਾਇਦਾ ॥੩॥
3 ਜਾ ਤਿਸੁ ਭਾਵੈ ਤਾ ਗੁਰੂ ਮਿਲਾਏ ॥
4 ਗੁਰਮੁਖਿ ਨਾਮੁ ਪਦਾਰਥੁ ਪਾਏ ॥
5 ਤੁਧੁ ਆਪਣੈ ਭਾਣੈ ਸਭ ਸ੍ਰਿਸਟਿ ਉਪਾਈ ਜਿਸ ਨੋ ਭਾਣਾ ਦੇਹਿ ਤਿਸੁ ਭਾਇਦਾ ॥੪॥
6 ਮਨਮੁਖੁ ਅੰਧੁ ਕਰੇ ਚਤੁਰਾਈ ॥
7 ਭਾਣਾ ਨ ਮੰਨੇ ਬਹੁਤੁ ਦੁਖੁ ਪਾਈ ॥
8 ਭਰਮੇ ਭੂਲਾ ਆਵੈ ਜਾਏ ਘਰੁ ਮਹਲੁ ਨ ਕਬਹੂ ਪਾਇਦਾ ॥੫॥
9 ਸਤਿਗੁਰੁ ਮੇਲੇ ਦੇ ਵਡਿਆਈ ॥
10 ਸਤਿਗੁਰ ਕੀ ਸੇਵਾ ਧੁਰਿ ਫੁਰਮਾਈ ॥
11 ਸਤਿਗੁਰ ਸੇਵੇ ਤਾ ਨਾਮੁ ਪਾਏ ਨਾਮੇ ਹੀ ਸੁਖੁ ਪਾਇਦਾ ॥੬॥
12 ਸਭ ਨਾਵਹੁ ਉਪਜੈ ਨਾਵਹੁ ਛੀਜੈ ॥
13 ਗੁਰ ਕਿਰਪਾ ਤੇ ਮਨੁ ਤਨੁ ਭੀਜੈ ॥
14 ਰਸਨਾ ਨਾਮੁ ਧਿਆਏ ਰਸਿ ਭੀਜੈ ਰਸ ਹੀ ਤੇ ਰਸੁ ਪਾਇਦਾ ॥੭॥
15 ਮਹਲੈ ਅੰਦਰਿ ਮਹਲੁ ਕੋ ਪਾਏ ॥
16 ਗੁਰ ਕੈ ਸਬਦਿ ਸਚਿ ਚਿਤੁ ਲਾਏ ॥
17 ਜਿਸ ਨੋ ਸਚੁ ਦੇਇ ਸੋਈ ਸਚੁ ਪਾਏ ਸਚੇ ਸਚਿ ਮਿਲਾਇਦਾ ॥੮॥
18 ਨਾਮੁ ਵਿਸਾਰਿ ਮਨਿ ਤਨਿ ਦੁਖੁ ਪਾਇਆ ॥
19 ਮਾਇਆ ਮੋਹੁ ਸਭੁ ਰੋਗੁ ਕਮਾਇਆ ॥
20 ਬਿਨੁ ਨਾਵੈ ਮਨੁ ਤਨੁ ਹੈ ਕੁਸਟੀ ਨਰਕੇ ਵਾਸਾ ਪਾਇਦਾ ॥੯॥
21 ਨਾਮਿ ਰਤੇ ਤਿਨ ਨਿਰਮਲ ਦੇਹਾ ॥
22 ਨਿਰਮਲ ਹੰਸਾ ਸਦਾ ਸੁਖੁ ਨੇਹਾ ॥
23 ਨਾਮੁ ਸਲਾਹਿ ਸਦਾ ਸੁਖੁ ਪਾਇਆ ਨਿਜ ਘਰਿ ਵਾਸਾ ਪਾਇਦਾ ॥੧੦॥
24 ਸਭੁ ਕੋ ਵਣਜੁ ਕਰੇ ਵਾਪਾਰਾ ॥
25 ਵਿਣੁ ਨਾਵੈ ਸਭੁ ਤੋਟਾ ਸੰਸਾਰਾ ॥
26 ਨਾਗੋ ਆਇਆ ਨਾਗੋ ਜਾਸੀ ਵਿਣੁ ਨਾਵੈ ਦੁਖੁ ਪਾਇਦਾ ॥੧੧॥
27 ਜਿਸ ਨੋ ਨਾਮੁ ਦੇਇ ਸੋ ਪਾਏ ॥
28 ਗੁਰ ਕੈ ਸਬਦਿ ਹਰਿ ਮੰਨਿ ਵਸਾਏ ॥
29 ਗੁਰ ਕਿਰਪਾ ਤੇ ਨਾਮੁ ਵਸਿਆ ਘਟ ਅੰਤਰਿ ਨਾਮੋ ਨਾਮੁ ਧਿਆਇਦਾ ॥੧੨॥
30 ਨਾਵੈ ਨੋ ਲੋਚੈ ਜੇਤੀ ਸਭ ਆਈ ॥
31 ਨਾਉ ਤਿਨਾ ਮਿਲੈ ਧੁਰਿ ਪੁਰਬਿ ਕਮਾਈ ॥
32 ਜਿਨੀ ਨਾਉ ਪਾਇਆ ਸੇ ਵਡਭਾਗੀ ਗੁਰ ਕੈ ਸਬਦਿ ਮਿਲਾਇਦਾ ॥੧੩॥
33 ਕਾਇਆ ਕੋਟੁ ਅਤਿ ਅਪਾਰਾ ॥
34 ਤਿਸੁ ਵਿਚਿ ਬਹਿ ਪ੍ਰਭੁ ਕਰੇ ਵੀਚਾਰਾ ॥
35 ਸਚਾ ਨਿਆਉ ਸਚੋ ਵਾਪਾਰਾ ਨਿਹਚਲੁ ਵਾਸਾ ਪਾਇਦਾ ॥੧੪॥
36 ਅੰਤਰ ਘਰ ਬੰਕੇ ਥਾਨੁ ਸੁਹਾਇਆ ॥
37 ਗੁਰਮੁਖਿ ਵਿਰਲੈ ਕਿਨੈ ਥਾਨੁ ਪਾਇਆ ॥
38 ਇਤੁ ਸਾਥਿ ਨਿਬਹੈ ਸਾਲਾਹੇ ਸਚੇ ਹਰਿ ਸਚਾ ਮੰਨਿ ਵਸਾਇਦਾ ॥੧੫॥
39 ਮੇਰੈ ਕਰਤੈ ਇਕ ਬਣਤ ਬਣਾਈ ॥
40 ਇਸੁ ਦੇਹੀ ਵਿਚਿ ਸਭ ਵਥੁ ਪਾਈ ॥
41 ਨਾਨਕ ਨਾਮੁ ਵਣਜਹਿ ਰੰਗਿ ਰਾਤੇ ਗੁਰਮੁਖਿ ਕੋ ਨਾਮੁ ਪਾਇਦਾ ॥੧੬॥੬॥੨੦॥
42 ਮਾਰੂ ਮਹਲਾ ੩ ॥
43 ਕਾਇਆ ਕੰਚਨੁ ਸਬਦੁ ਵੀਚਾਰਾ ॥
44 ਤਿਥੈ ਹਰਿ ਵਸੈ ਜਿਸ ਦਾ ਅੰਤੁ ਨ ਪਾਰਾਵਾਰਾ ॥
45 ਅਨਦਿਨੁ ਹਰਿ ਸੇਵਿਹੁ ਸਚੀ ਬਾਣੀ ਹਰਿ ਜੀਉ ਸਬਦਿ ਮਿਲਾਇਦਾ ॥੧॥