Ang 1069
1 ਸਦ ਹੀ ਨੇੜੈ ਦੂਰਿ ਨ ਜਾਣਹੁ ॥
2 ਗੁਰ ਕੈ ਸਬਦਿ ਨਜੀਕਿ ਪਛਾਣਹੁ ॥
3 ਬਿਗਸੈ ਕਮਲੁ ਕਿਰਣਿ ਪਰਗਾਸੈ ਪਰਗਟੁ ਕਰਿ ਦੇਖਾਇਆ ॥੧੫॥
4 ਆਪੇ ਕਰਤਾ ਸਚਾ ਸੋਈ ॥
5 ਆਪੇ ਮਾਰਿ ਜੀਵਾਲੇ ਅਵਰੁ ਨ ਕੋਈ ॥
6 ਨਾਨਕ ਨਾਮੁ ਮਿਲੈ ਵਡਿਆਈ ਆਪੁ ਗਵਾਇ ਸੁਖੁ ਪਾਇਆ ॥੧੬॥੨॥੨੪॥
7 ਮਾਰੂ ਸੋਲਹੇ ਮਹਲਾ ੪ ॥
8 ੴ ਸਤਿਗੁਰ ਪ੍ਰਸਾਦਿ ॥
9 ਸਚਾ ਆਪਿ ਸਵਾਰਣਹਾਰਾ ॥
10 ਅਵਰ ਨ ਸੂਝਸਿ ਬੀਜੀ ਕਾਰਾ ॥
11 ਗੁਰਮੁਖਿ ਸਚੁ ਵਸੈ ਘਟ ਅੰਤਰਿ ਸਹਜੇ ਸਚਿ ਸਮਾਈ ਹੇ ॥੧॥
12 ਸਭਨਾ ਸਚੁ ਵਸੈ ਮਨ ਮਾਹੀ ॥
13 ਗੁਰ ਪਰਸਾਦੀ ਸਹਜਿ ਸਮਾਹੀ ॥
14 ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ਗੁਰ ਚਰਣੀ ਚਿਤੁ ਲਾਈ ਹੇ ॥੨॥
15 ਸਤਿਗੁਰੁ ਹੈ ਗਿਆਨੁ ਸਤਿਗੁਰੁ ਹੈ ਪੂਜਾ ॥
16 ਸਤਿਗੁਰੁ ਸੇਵੀ ਅਵਰੁ ਨ ਦੂਜਾ ॥
17 ਸਤਿਗੁਰ ਤੇ ਨਾਮੁ ਰਤਨ ਧਨੁ ਪਾਇਆ ਸਤਿਗੁਰ ਕੀ ਸੇਵਾ ਭਾਈ ਹੇ ॥੩॥
18 ਬਿਨੁ ਸਤਿਗੁਰ ਜੋ ਦੂਜੈ ਲਾਗੇ ॥
19 ਆਵਹਿ ਜਾਹਿ ਭ੍ਰਮਿ ਮਰਹਿ ਅਭਾਗੇ ॥
20 ਨਾਨਕ ਤਿਨ ਕੀ ਫਿਰਿ ਗਤਿ ਹੋਵੈ ਜਿ ਗੁਰਮੁਖਿ ਰਹਹਿ ਸਰਣਾਈ ਹੇ ॥੪॥
21 ਗੁਰਮੁਖਿ ਪ੍ਰੀਤਿ ਸਦਾ ਹੈ ਸਾਚੀ ॥
22 ਸਤਿਗੁਰ ਤੇ ਮਾਗਉ ਨਾਮੁ ਅਜਾਚੀ ॥
23 ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਰਖਿ ਲੇਵਹੁ ਗੁਰ ਸਰਣਾਈ ਹੇ ॥੫॥
24 ਅੰਮ੍ਰਿਤ ਰਸੁ ਸਤਿਗੁਰੂ ਚੁਆਇਆ ॥
25 ਦਸਵੈ ਦੁਆਰਿ ਪ੍ਰਗਟੁ ਹੋਇ ਆਇਆ ॥
26 ਤਹ ਅਨਹਦ ਸਬਦ ਵਜਹਿ ਧੁਨਿ ਬਾਣੀ ਸਹਜੇ ਸਹਜਿ ਸਮਾਈ ਹੇ ॥੬॥
27 ਜਿਨ ਕਉ ਕਰਤੈ ਧੁਰਿ ਲਿਖਿ ਪਾਈ ॥
28 ਅਨਦਿਨੁ ਗੁਰੁ ਗੁਰੁ ਕਰਤ ਵਿਹਾਈ ॥
29 ਬਿਨੁ ਸਤਿਗੁਰ ਕੋ ਸੀਝੈ ਨਾਹੀ ਗੁਰ ਚਰਣੀ ਚਿਤੁ ਲਾਈ ਹੇ ॥੭॥
30 ਜਿਸੁ ਭਾਵੈ ਤਿਸੁ ਆਪੇ ਦੇਇ ॥
31 ਗੁਰਮੁਖਿ ਨਾਮੁ ਪਦਾਰਥੁ ਲੇਇ ॥
32 ਆਪੇ ਕ੍ਰਿਪਾ ਕਰੇ ਨਾਮੁ ਦੇਵੈ ਨਾਨਕ ਨਾਮਿ ਸਮਾਈ ਹੇ ॥੮॥
33 ਗਿਆਨ ਰਤਨੁ ਮਨਿ ਪਰਗਟੁ ਭਇਆ ॥
34 ਨਾਮੁ ਪਦਾਰਥੁ ਸਹਜੇ ਲਇਆ ॥
35 ਏਹ ਵਡਿਆਈ ਗੁਰ ਤੇ ਪਾਈ ਸਤਿਗੁਰ ਕਉ ਸਦ ਬਲਿ ਜਾਈ ਹੇ ॥੯॥
36 ਪ੍ਰਗਟਿਆ ਸੂਰੁ ਨਿਸਿ ਮਿਟਿਆ ਅੰਧਿਆਰਾ ॥
37 ਅਗਿਆਨੁ ਮਿਟਿਆ ਗੁਰ ਰਤਨਿ ਅਪਾਰਾ ॥
38 ਸਤਿਗੁਰ ਗਿਆਨੁ ਰਤਨੁ ਅਤਿ ਭਾਰੀ ਕਰਮਿ ਮਿਲੈ ਸੁਖੁ ਪਾਈ ਹੇ ॥੧੦॥
39 ਗੁਰਮੁਖਿ ਨਾਮੁ ਪ੍ਰਗਟੀ ਹੈ ਸੋਇ ॥
40 ਚਹੁ ਜੁਗਿ ਨਿਰਮਲੁ ਹਛਾ ਲੋਇ ॥
41 ਨਾਮੇ ਨਾਮਿ ਰਤੇ ਸੁਖੁ ਪਾਇਆ ਨਾਮਿ ਰਹਿਆ ਲਿਵ ਲਾਈ ਹੇ ॥੧੧॥
42 ਗੁਰਮੁਖਿ ਨਾਮੁ ਪਰਾਪਤਿ ਹੋਵੈ ॥
43 ਸਹਜੇ ਜਾਗੈ ਸਹਜੇ ਸੋਵੈ ॥