Sri Guru Granth Sahib Ji

Ang 1094

अनुवाद बदलें

1 ਆਇਆ ਓਹੁ ਪਰਵਾਣੁ ਹੈ ਜਿ ਕੁਲ ਕਾ ਕਰੇ ਉਧਾਰੁ ॥

2 ਅਗੈ ਜਾਤਿ ਨ ਪੁਛੀਐ ਕਰਣੀ ਸਬਦੁ ਹੈ ਸਾਰੁ ॥

3 ਹੋਰੁ ਕੂੜੁ ਪੜਣਾ ਕੂੜੁ ਕਮਾਵਣਾ ਬਿਖਿਆ ਨਾਲਿ ਪਿਆਰੁ ॥

4 ਅੰਦਰਿ ਸੁਖੁ ਨ ਹੋਵਈ ਮਨਮੁਖ ਜਨਮੁ ਖੁਆਰੁ ॥

5 ਨਾਨਕ ਨਾਮਿ ਰਤੇ ਸੇ ਉਬਰੇ ਗੁਰ ਕੈ ਹੇਤਿ ਅਪਾਰਿ ॥੨॥

6 ਪਉੜੀ ॥

7 ਆਪੇ ਕਰਿ ਕਰਿ ਵੇਖਦਾ ਆਪੇ ਸਭੁ ਸਚਾ ॥

8 ਜੋ ਹੁਕਮੁ ਨ ਬੂਝੈ ਖਸਮ ਕਾ ਸੋਈ ਨਰੁ ਕਚਾ ॥

9 ਜਿਤੁ ਭਾਵੈ ਤਿਤੁ ਲਾਇਦਾ ਗੁਰਮੁਖਿ ਹਰਿ ਸਚਾ ॥

10 ਸਭਨਾ ਕਾ ਸਾਹਿਬੁ ਏਕੁ ਹੈ ਗੁਰਸਬਦੀ ਰਚਾ ॥

11 ਗੁਰਮੁਖਿ ਸਦਾ ਸਲਾਹੀਐ ਸਭਿ ਤਿਸ ਦੇ ਜਚਾ ॥

12 ਜਿਉ ਨਾਨਕ ਆਪਿ ਨਚਾਇਦਾ ਤਿਵ ਹੀ ਕੋ ਨਚਾ ॥੨੨॥੧॥ ਸੁਧੁ ॥

13 ਮਾਰੂ ਵਾਰ ਮਹਲਾ ੫ ॥

14 ਡਖਣੇ ਮਃ ੫ ॥

15 ੴ ਸਤਿਗੁਰ ਪ੍ਰਸਾਦਿ ॥

16 ਤੂ ਚਉ ਸਜਣ ਮੈਡਿਆ ਡੇਈ ਸਿਸੁ ਉਤਾਰਿ ॥

17 ਨੈਣ ਮਹਿੰਜੇ ਤਰਸਦੇ ਕਦਿ ਪਸੀ ਦੀਦਾਰੁ ॥੧॥

18 ਮਃ ੫ ॥

19 ਨੀਹੁ ਮਹਿੰਜਾ ਤਊ ਨਾਲਿ ਬਿਆ ਨੇਹ ਕੂੜਾਵੇ ਡੇਖੁ ॥

20 ਕਪੜ ਭੋਗ ਡਰਾਵਣੇ ਜਿਚਰੁ ਪਿਰੀ ਨ ਡੇਖੁ ॥੨॥

21 ਮਃ ੫ ॥

22 ਉਠੀ ਝਾਲੂ ਕੰਤੜੇ ਹਉ ਪਸੀ ਤਉ ਦੀਦਾਰੁ ॥

23 ਕਾਜਲੁ ਹਾਰੁ ਤਮੋਲ ਰਸੁ ਬਿਨੁ ਪਸੇ ਹਭਿ ਰਸ ਛਾਰੁ ॥੩॥

24 ਪਉੜੀ ॥

25 ਤੂ ਸਚਾ ਸਾਹਿਬੁ ਸਚੁ ਸਚੁ ਸਭੁ ਧਾਰਿਆ ॥

26 ਗੁਰਮੁਖਿ ਕੀਤੋ ਥਾਟੁ ਸਿਰਜਿ ਸੰਸਾਰਿਆ ॥

27 ਹਰਿ ਆਗਿਆ ਹੋਏ ਬੇਦ ਪਾਪੁ ਪੁੰਨੁ ਵੀਚਾਰਿਆ ॥

28 ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਬਿਸਥਾਰਿਆ ॥

29 ਨਵ ਖੰਡ ਪ੍ਰਿਥਮੀ ਸਾਜਿ ਹਰਿ ਰੰਗ ਸਵਾਰਿਆ ॥

30 ਵੇਕੀ ਜੰਤ ਉਪਾਇ ਅੰਤਰਿ ਕਲ ਧਾਰਿਆ ॥

31 ਤੇਰਾ ਅੰਤੁ ਨ ਜਾਣੈ ਕੋਇ ਸਚੁ ਸਿਰਜਣਹਾਰਿਆ ॥

32 ਤੂ ਜਾਣਹਿ ਸਭ ਬਿਧਿ ਆਪਿ ਗੁਰਮੁਖਿ ਨਿਸਤਾਰਿਆ ॥੧॥

33 ਡਖਣੇ ਮਃ ੫ ॥

34 ਜੇ ਤੂ ਮਿਤ੍ਰੁ ਅਸਾਡੜਾ ਹਿਕ ਭੋਰੀ ਨਾ ਵੇਛੋੜਿ ॥

35 ਜੀਉ ਮਹਿੰਜਾ ਤਉ ਮੋਹਿਆ ਕਦਿ ਪਸੀ ਜਾਨੀ ਤੋਹਿ ॥੧॥

36 ਮਃ ੫ ॥

37 ਦੁਰਜਨ ਤੂ ਜਲੁ ਭਾਹੜੀ ਵਿਛੋੜੇ ਮਰਿ ਜਾਹਿ ॥

38 ਕੰਤਾ ਤੂ ਸਉ ਸੇਜੜੀ ਮੈਡਾ ਹਭੋ ਦੁਖੁ ਉਲਾਹਿ ॥੨॥

39 ਮਃ ੫ ॥

40 ਦੁਰਜਨੁ ਦੂਜਾ ਭਾਉ ਹੈ ਵੇਛੋੜਾ ਹਉਮੈ ਰੋਗੁ ॥

41 ਸਜਣੁ ਸਚਾ ਪਾਤਿਸਾਹੁ ਜਿਸੁ ਮਿਲਿ ਕੀਚੈ ਭੋਗੁ ॥੩॥

42 ਪਉੜੀ ॥

43 ਤੂ ਅਗਮ ਦਇਆਲੁ ਬੇਅੰਤੁ ਤੇਰੀ ਕੀਮਤਿ ਕਹੈ ਕਉਣੁ ॥

44 ਤੁਧੁ ਸਿਰਜਿਆ ਸਭੁ ਸੰਸਾਰੁ ਤੂ ਨਾਇਕੁ ਸਗਲ ਭਉਣ ॥

45 ਤੇਰੀ ਕੁਦਰਤਿ ਕੋਇ ਨ ਜਾਣੈ ਮੇਰੇ ਠਾਕੁਰ ਸਗਲ ਰਉਣ ॥

46 ਤੁਧੁ ਅਪੜਿ ਕੋਇ ਨ ਸਕੈ ਤੂ ਅਬਿਨਾਸੀ ਜਗ ਉਧਰਣ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें