Ang 1114
1 ਮੇਰੈ ਅੰਤਰਿ ਹੋਇ ਵਿਗਾਸੁ ਪ੍ਰਿਉ ਪ੍ਰਿਉ ਸਚੁ ਨਿਤ ਚਵਾ ਰਾਮ ॥
2 ਪ੍ਰਿਉ ਚਵਾ ਪਿਆਰੇ ਸਬਦਿ ਨਿਸਤਾਰੇ ਬਿਨੁ ਦੇਖੇ ਤ੍ਰਿਪਤਿ ਨ ਆਵਏ ॥
3 ਸਬਦਿ ਸੀਗਾਰੁ ਹੋਵੈ ਨਿਤ ਕਾਮਣਿ ਹਰਿ ਹਰਿ ਨਾਮੁ ਧਿਆਵਏ ॥
4 ਦਇਆ ਦਾਨੁ ਮੰਗਤ ਜਨ ਦੀਜੈ ਮੈ ਪ੍ਰੀਤਮੁ ਦੇਹੁ ਮਿਲਾਏ ॥
5 ਅਨਦਿਨੁ ਗੁਰੁ ਗੋਪਾਲੁ ਧਿਆਈ ਹਮ ਸਤਿਗੁਰ ਵਿਟਹੁ ਘੁਮਾਏ ॥੨॥
6 ਹਮ ਪਾਥਰ ਗੁਰੁ ਨਾਵ ਬਿਖੁ ਭਵਜਲੁ ਤਾਰੀਐ ਰਾਮ ॥
7 ਗੁਰ ਦੇਵਹੁ ਸਬਦੁ ਸੁਭਾਇ ਮੈ ਮੂੜ ਨਿਸਤਾਰੀਐ ਰਾਮ ॥
8 ਹਮ ਮੂੜ ਮੁਗਧ ਕਿਛੁ ਮਿਤਿ ਨਹੀ ਪਾਈ ਤੂ ਅਗੰਮੁ ਵਡ ਜਾਣਿਆ ॥
9 ਤੂ ਆਪਿ ਦਇਆਲੁ ਦਇਆ ਕਰਿ ਮੇਲਹਿ ਹਮ ਨਿਰਗੁਣੀ ਨਿਮਾਣਿਆ ॥
10 ਅਨੇਕ ਜਨਮ ਪਾਪ ਕਰਿ ਭਰਮੇ ਹੁਣਿ ਤਉ ਸਰਣਾਗਤਿ ਆਏ ॥
11 ਦਇਆ ਕਰਹੁ ਰਖਿ ਲੇਵਹੁ ਹਰਿ ਜੀਉ ਹਮ ਲਾਗਹ ਸਤਿਗੁਰ ਪਾਏ ॥੩॥
12 ਗੁਰ ਪਾਰਸ ਹਮ ਲੋਹ ਮਿਲਿ ਕੰਚਨੁ ਹੋਇਆ ਰਾਮ ॥
13 ਜੋਤੀ ਜੋਤਿ ਮਿਲਾਇ ਕਾਇਆ ਗੜੁ ਸੋਹਿਆ ਰਾਮ ॥
14 ਕਾਇਆ ਗੜੁ ਸੋਹਿਆ ਮੇਰੈ ਪ੍ਰਭਿ ਮੋਹਿਆ ਕਿਉ ਸਾਸਿ ਗਿਰਾਸਿ ਵਿਸਾਰੀਐ ॥
15 ਅਦ੍ਰਿਸਟੁ ਅਗੋਚਰੁ ਪਕੜਿਆ ਗੁਰਸਬਦੀ ਹਉ ਸਤਿਗੁਰ ਕੈ ਬਲਿਹਾਰੀਐ ॥
16 ਸਤਿਗੁਰ ਆਗੈ ਸੀਸੁ ਭੇਟ ਦੇਉ ਜੇ ਸਤਿਗੁਰ ਸਾਚੇ ਭਾਵੈ ॥
17 ਆਪੇ ਦਇਆ ਕਰਹੁ ਪ੍ਰਭ ਦਾਤੇ ਨਾਨਕ ਅੰਕਿ ਸਮਾਵੈ ॥੪॥੧॥
18 ਤੁਖਾਰੀ ਮਹਲਾ ੪ ॥
19 ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥
20 ਜੋ ਤੁਮ ਧਿਆਵਹਿ ਜਗਦੀਸ ਤੇ ਜਨ ਭਉ ਬਿਖਮੁ ਤਰਾ ॥
21 ਬਿਖਮ ਭਉ ਤਿਨ ਤਰਿਆ ਸੁਹੇਲਾ ਜਿਨ ਹਰਿ ਹਰਿ ਨਾਮੁ ਧਿਆਇਆ ॥
22 ਗੁਰ ਵਾਕਿ ਸਤਿਗੁਰ ਜੋ ਭਾਇ ਚਲੇ ਤਿਨ ਹਰਿ ਹਰਿ ਆਪਿ ਮਿਲਾਇਆ ॥
23 ਜੋਤੀ ਜੋਤਿ ਮਿਲਿ ਜੋਤਿ ਸਮਾਣੀ ਹਰਿ ਕ੍ਰਿਪਾ ਕਰਿ ਧਰਣੀਧਰਾ ॥
24 ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥੧॥
25 ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥
26 ਤੂ ਅਲਖ ਅਭੇਉ ਅਗੰਮੁ ਗੁਰ ਸਤਿਗੁਰ ਬਚਨਿ ਲਹਿਆ ॥
27 ਧਨੁ ਧੰਨੁ ਤੇ ਜਨ ਪੁਰਖ ਪੂਰੇ ਜਿਨ ਗੁਰ ਸੰਤਸੰਗਤਿ ਮਿਲਿ ਗੁਣ ਰਵੇ ॥
28 ਬਿਬੇਕ ਬੁਧਿ ਬੀਚਾਰਿ ਗੁਰਮੁਖਿ ਗੁਰ ਸਬਦਿ ਖਿਨੁ ਖਿਨੁ ਹਰਿ ਨਿਤ ਚਵੇ ॥
29 ਜਾ ਬਹਹਿ ਗੁਰਮੁਖਿ ਹਰਿ ਨਾਮੁ ਬੋਲਹਿ ਜਾ ਖੜੇ ਗੁਰਮੁਖਿ ਹਰਿ ਹਰਿ ਕਹਿਆ ॥
30 ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥੨॥
31 ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥
32 ਤਿਨ ਕੇ ਕੋਟਿ ਸਭਿ ਪਾਪ ਖਿਨੁ ਪਰਹਰਿ ਹਰਿ ਦੂਰਿ ਕਰੇ ॥
33 ਤਿਨ ਕੇ ਪਾਪ ਦੋਖ ਸਭਿ ਬਿਨਸੇ ਜਿਨ ਮਨਿ ਚਿਤਿ ਇਕੁ ਅਰਾਧਿਆ ॥