Ang 1117
1 ਜਾਗਾਤੀਆ ਉਪਾਵ ਸਿਆਣਪ ਕਰਿ ਵੀਚਾਰੁ ਡਿਠਾ ਭੰਨਿ ਬੋਲਕਾ ਸਭਿ ਉਠਿ ਗਇਆ ॥
2 ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥੫॥
3 ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥
4 ਗੁਰੁ ਸਤਿਗੁਰੁ ਗੁਰੁ ਗੋਵਿਦੁ ਪੁਛਿ ਸਿਮ੍ਰਿਤਿ ਕੀਤਾ ਸਹੀ ॥
5 ਸਿਮ੍ਰਿਤਿ ਸਾਸਤ੍ਰ ਸਭਨੀ ਸਹੀ ਕੀਤਾ ਸੁਕਿ ਪ੍ਰਹਿਲਾਦਿ ਸ੍ਰੀਰਾਮਿ ਕਰਿ ਗੁਰ ਗੋਵਿਦੁ ਧਿਆਇਆ ॥
6 ਦੇਹੀ ਨਗਰਿ ਕੋਟਿ ਪੰਚ ਚੋਰ ਵਟਵਾਰੇ ਤਿਨ ਕਾ ਥਾਉ ਥੇਹੁ ਗਵਾਇਆ ॥
7 ਕੀਰਤਨ ਪੁਰਾਣ ਨਿਤ ਪੁੰਨ ਹੋਵਹਿ ਗੁਰ ਬਚਨਿ ਨਾਨਕਿ ਹਰਿ ਭਗਤਿ ਲਹੀ ॥
8 ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥੬॥੪॥੧੦॥
9 ਤੁਖਾਰੀ ਛੰਤ ਮਹਲਾ ੫ ॥
10 ੴ ਸਤਿਗੁਰ ਪ੍ਰਸਾਦਿ ॥
11 ਘੋਲਿ ਘੁਮਾਈ ਲਾਲਨਾ ਗੁਰਿ ਮਨੁ ਦੀਨਾ ॥
12 ਸੁਣਿ ਸਬਦੁ ਤੁਮਾਰਾ ਮੇਰਾ ਮਨੁ ਭੀਨਾ ॥
13 ਇਹੁ ਮਨੁ ਭੀਨਾ ਜਿਉ ਜਲ ਮੀਨਾ ਲਾਗਾ ਰੰਗੁ ਮੁਰਾਰਾ ॥
14 ਕੀਮਤਿ ਕਹੀ ਨ ਜਾਈ ਠਾਕੁਰ ਤੇਰਾ ਮਹਲੁ ਅਪਾਰਾ ॥
15 ਸਗਲ ਗੁਣਾ ਕੇ ਦਾਤੇ ਸੁਆਮੀ ਬਿਨਉ ਸੁਨਹੁ ਇਕ ਦੀਨਾ ॥
16 ਦੇਹੁ ਦਰਸੁ ਨਾਨਕ ਬਲਿਹਾਰੀ ਜੀਅੜਾ ਬਲਿ ਬਲਿ ਕੀਨਾ ॥੧॥
17 ਇਹੁ ਤਨੁ ਮਨੁ ਤੇਰਾ ਸਭਿ ਗੁਣ ਤੇਰੇ ॥
18 ਖੰਨੀਐ ਵੰਞਾ ਦਰਸਨ ਤੇਰੇ ॥
19 ਦਰਸਨ ਤੇਰੇ ਸੁਣਿ ਪ੍ਰਭ ਮੇਰੇ ਨਿਮਖ ਦ੍ਰਿਸਟਿ ਪੇਖਿ ਜੀਵਾ ॥
20 ਅੰਮ੍ਰਿਤ ਨਾਮੁ ਸੁਨੀਜੈ ਤੇਰਾ ਕਿਰਪਾ ਕਰਹਿ ਤ ਪੀਵਾ ॥
21 ਆਸ ਪਿਆਸੀ ਪਿਰ ਕੈ ਤਾਈ ਜਿਉ ਚਾਤ੍ਰਿਕੁ ਬੂੰਦੇਰੇ ॥
22 ਕਹੁ ਨਾਨਕ ਜੀਅੜਾ ਬਲਿਹਾਰੀ ਦੇਹੁ ਦਰਸੁ ਪ੍ਰਭ ਮੇਰੇ ॥੨॥
23 ਤੂ ਸਾਚਾ ਸਾਹਿਬੁ ਸਾਹੁ ਅਮਿਤਾ ॥
24 ਤੂ ਪ੍ਰੀਤਮੁ ਪਿਆਰਾ ਪ੍ਰਾਨ ਹਿਤ ਚਿਤਾ ॥
25 ਪ੍ਰਾਨ ਸੁਖਦਾਤਾ ਗੁਰਮੁਖਿ ਜਾਤਾ ਸਗਲ ਰੰਗ ਬਨਿ ਆਏ ॥
26 ਸੋਈ ਕਰਮੁ ਕਮਾਵੈ ਪ੍ਰਾਣੀ ਜੇਹਾ ਤੂ ਫੁਰਮਾਏ ॥
27 ਜਾ ਕਉ ਕ੍ਰਿਪਾ ਕਰੀ ਜਗਦੀਸੁਰਿ ਤਿਨਿ ਸਾਧਸੰਗਿ ਮਨੁ ਜਿਤਾ ॥
28 ਕਹੁ ਨਾਨਕ ਜੀਅੜਾ ਬਲਿਹਾਰੀ ਜੀਉ ਪਿੰਡੁ ਤਉ ਦਿਤਾ ॥੩॥
29 ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥
30 ਸਤਿਗੁਰਿ ਢਾਕਿ ਲੀਆ ਮੋਹਿ ਪਾਪੀ ਪੜਦਾ ॥
31 ਢਾਕਨਹਾਰੇ ਪ੍ਰਭੂ ਹਮਾਰੇ ਜੀਅ ਪ੍ਰਾਨ ਸੁਖਦਾਤੇ ॥
32 ਅਬਿਨਾਸੀ ਅਬਿਗਤ ਸੁਆਮੀ ਪੂਰਨ ਪੁਰਖ ਬਿਧਾਤੇ ॥
33 ਉਸਤਤਿ ਕਹਨੁ ਨ ਜਾਇ ਤੁਮਾਰੀ ਕਉਣੁ ਕਹੈ ਤੂ ਕਦ ਕਾ ॥
34 ਨਾਨਕ ਦਾਸੁ ਤਾ ਕੈ ਬਲਿਹਾਰੀ ਮਿਲੈ ਨਾਮੁ ਹਰਿ ਨਿਮਕਾ ॥੪॥੧॥੧੧॥