1 ਰਾਗੁ ਭੈਰਉ ਮਹਲਾ ੧ ਘਰੁ ੧ ਚਉਪਦੇ ॥
2 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
3 ਤੁਝ ਤੇ ਬਾਹਰਿ ਕਿਛੂ ਨ ਹੋਇ ॥
4 ਤੂ ਕਰਿ ਕਰਿ ਦੇਖਹਿ ਜਾਣਹਿ ਸੋਇ ॥੧॥
5 ਕਿਆ ਕਹੀਐ ਕਿਛੁ ਕਹੀ ਨ ਜਾਇ ॥
6 ਜੋ ਕਿਛੁ ਅਹੈ ਸਭ ਤੇਰੀ ਰਜਾਇ ॥੧॥ ਰਹਾਉ ॥
7 ਜੋ ਕਿਛੁ ਕਰਣਾ ਸੁ ਤੇਰੈ ਪਾਸਿ ॥
8 ਕਿਸੁ ਆਗੈ ਕੀਚੈ ਅਰਦਾਸਿ ॥੨॥
9 ਆਖਣੁ ਸੁਨਣਾ ਤੇਰੀ ਬਾਣੀ ॥
10 ਤੂ ਆਪੇ ਜਾਣਹਿ ਸਰਬ ਵਿਡਾਣੀ ॥੩॥
11 ਕਰੇ ਕਰਾਏ ਜਾਣੈ ਆਪਿ ॥
12 ਨਾਨਕ ਦੇਖੈ ਥਾਪਿ ਉਥਾਪਿ ॥੪॥੧॥
13 ੴ ਸਤਿਗੁਰ ਪ੍ਰਸਾਦਿ ॥
14 ਰਾਗੁ ਭੈਰਉ ਮਹਲਾ ੧ ਘਰੁ ੨ ॥
15 ਗੁਰ ਕੈ ਸਬਦਿ ਤਰੇ ਮੁਨਿ ਕੇਤੇ ਇੰਦ੍ਰਾਦਿਕ ਬ੍ਰਹਮਾਦਿ ਤਰੇ ॥
16 ਸਨਕ ਸਨੰਦਨ ਤਪਸੀ ਜਨ ਕੇਤੇ ਗੁਰ ਪਰਸਾਦੀ ਪਾਰਿ ਪਰੇ ॥੧॥
17 ਭਵਜਲੁ ਬਿਨੁ ਸਬਦੈ ਕਿਉ ਤਰੀਐ ॥
18 ਨਾਮ ਬਿਨਾ ਜਗੁ ਰੋਗਿ ਬਿਆਪਿਆ ਦੁਬਿਧਾ ਡੁਬਿ ਡੁਬਿ ਮਰੀਐ ॥੧॥ ਰਹਾਉ ॥
19 ਗੁਰੁ ਦੇਵਾ ਗੁਰੁ ਅਲਖ ਅਭੇਵਾ ਤ੍ਰਿਭਵਣ ਸੋਝੀ ਗੁਰ ਕੀ ਸੇਵਾ ॥
20 ਆਪੇ ਦਾਤਿ ਕਰੀ ਗੁਰਿ ਦਾਤੈ ਪਾਇਆ ਅਲਖ ਅਭੇਵਾ ॥੨॥
21 ਮਨੁ ਰਾਜਾ ਮਨੁ ਮਨ ਤੇ ਮਾਨਿਆ ਮਨਸਾ ਮਨਹਿ ਸਮਾਈ ॥
22 ਮਨੁ ਜੋਗੀ ਮਨੁ ਬਿਨਸਿ ਬਿਓਗੀ ਮਨੁ ਸਮਝੈ ਗੁਣ ਗਾਈ ॥੩॥
23 ਗੁਰ ਤੇ ਮਨੁ ਮਾਰਿਆ ਸਬਦੁ ਵੀਚਾਰਿਆ ਤੇ ਵਿਰਲੇ ਸੰਸਾਰਾ ॥
24 ਨਾਨਕ ਸਾਹਿਬੁ ਭਰਿਪੁਰਿ ਲੀਣਾ ਸਾਚ ਸਬਦਿ ਨਿਸਤਾਰਾ ॥੪॥੧॥੨॥
25 ਭੈਰਉ ਮਹਲਾ ੧ ॥
26 ਨੈਨੀ ਦ੍ਰਿਸਟਿ ਨਹੀ ਤਨੁ ਹੀਨਾ ਜਰਿ ਜੀਤਿਆ ਸਿਰਿ ਕਾਲੋ ॥
27 ਰੂਪੁ ਰੰਗੁ ਰਹਸੁ ਨਹੀ ਸਾਚਾ ਕਿਉ ਛੋਡੈ ਜਮ ਜਾਲੋ ॥੧॥
28 ਪ੍ਰਾਣੀ ਹਰਿ ਜਪਿ ਜਨਮੁ ਗਇਓ ॥