Ang 1136
1 ਭੈਰਉ ਮਹਲਾ ੫ ਘਰੁ ੧ ॥
2 ੴ ਸਤਿਗੁਰ ਪ੍ਰਸਾਦਿ ॥
3 ਸਗਲੀ ਥੀਤਿ ਪਾਸਿ ਡਾਰਿ ਰਾਖੀ ॥
4 ਅਸਟਮ ਥੀਤਿ ਗੋਵਿੰਦ ਜਨਮਾ ਸੀ ॥੧॥
5 ਭਰਮਿ ਭੂਲੇ ਨਰ ਕਰਤ ਕਚਰਾਇਣ ॥
6 ਜਨਮ ਮਰਣ ਤੇ ਰਹਤ ਨਾਰਾਇਣ ॥੧॥ ਰਹਾਉ ॥
7 ਕਰਿ ਪੰਜੀਰੁ ਖਵਾਇਓ ਚੋਰ ॥
8 ਓਹੁ ਜਨਮਿ ਨ ਮਰੈ ਰੇ ਸਾਕਤ ਢੋਰ ॥੨॥
9 ਸਗਲ ਪਰਾਧ ਦੇਹਿ ਲੋਰੋਨੀ ॥
10 ਸੋ ਮੁਖੁ ਜਲਉ ਜਿਤੁ ਕਹਹਿ ਠਾਕੁਰੁ ਜੋਨੀ ॥੩॥
11 ਜਨਮਿ ਨ ਮਰੈ ਨ ਆਵੈ ਨ ਜਾਇ ॥
12 ਨਾਨਕ ਕਾ ਪ੍ਰਭੁ ਰਹਿਓ ਸਮਾਇ ॥੪॥੧॥
13 ਭੈਰਉ ਮਹਲਾ ੫ ॥
14 ਊਠਤ ਸੁਖੀਆ ਬੈਠਤ ਸੁਖੀਆ ॥
15 ਭਉ ਨਹੀ ਲਾਗੈ ਜਾਂ ਐਸੇ ਬੁਝੀਆ ॥੧॥
16 ਰਾਖਾ ਏਕੁ ਹਮਾਰਾ ਸੁਆਮੀ ॥
17 ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥
18 ਸੋਇ ਅਚਿੰਤਾ ਜਾਗਿ ਅਚਿੰਤਾ ॥
19 ਜਹਾ ਕਹਾਂ ਪ੍ਰਭੁ ਤੂੰ ਵਰਤੰਤਾ ॥੨॥
20 ਘਰਿ ਸੁਖਿ ਵਸਿਆ ਬਾਹਰਿ ਸੁਖੁ ਪਾਇਆ ॥
21 ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥੩॥੨॥
22 ਭੈਰਉ ਮਹਲਾ ੫ ॥
23 ਵਰਤ ਨ ਰਹਉ ਨ ਮਹ ਰਮਦਾਨਾ ॥
24 ਤਿਸੁ ਸੇਵੀ ਜੋ ਰਖੈ ਨਿਦਾਨਾ ॥੧॥
25 ਏਕੁ ਗੁਸਾਈ ਅਲਹੁ ਮੇਰਾ ॥
26 ਹਿੰਦੂ ਤੁਰਕ ਦੁਹਾਂ ਨੇਬੇਰਾ ॥੧॥ ਰਹਾਉ ॥
27 ਹਜ ਕਾਬੈ ਜਾਉ ਨ ਤੀਰਥ ਪੂਜਾ ॥
28 ਏਕੋ ਸੇਵੀ ਅਵਰੁ ਨ ਦੂਜਾ ॥੨॥
29 ਪੂਜਾ ਕਰਉ ਨ ਨਿਵਾਜ ਗੁਜਾਰਉ ॥
30 ਏਕ ਨਿਰੰਕਾਰ ਲੇ ਰਿਦੈ ਨਮਸਕਾਰਉ ॥੩॥
31 ਨਾ ਹਮ ਹਿੰਦੂ ਨ ਮੁਸਲਮਾਨ ॥
32 ਅਲਹ ਰਾਮ ਕੇ ਪਿੰਡੁ ਪਰਾਨ ॥੪॥
33 ਕਹੁ ਕਬੀਰ ਇਹੁ ਕੀਆ ਵਖਾਨਾ ॥
34 ਗੁਰ ਪੀਰ ਮਿਲਿ ਖੁਦਿ ਖਸਮੁ ਪਛਾਨਾ ॥੫॥੩॥
35 ਭੈਰਉ ਮਹਲਾ ੫ ॥
36 ਦਸ ਮਿਰਗੀ ਸਹਜੇ ਬੰਧਿ ਆਨੀ ॥
37 ਪਾਂਚ ਮਿਰਗ ਬੇਧੇ ਸਿਵ ਕੀ ਬਾਨੀ ॥੧॥
38 ਸੰਤਸੰਗਿ ਲੇ ਚੜਿਓ ਸਿਕਾਰ ॥
39 ਮ੍ਰਿਗ ਪਕਰੇ ਬਿਨੁ ਘੋਰ ਹਥੀਆਰ ॥੧॥ ਰਹਾਉ ॥
40 ਆਖੇਰ ਬਿਰਤਿ ਬਾਹਰਿ ਆਇਓ ਧਾਇ ॥
41 ਅਹੇਰਾ ਪਾਇਓ ਘਰ ਕੈ ਗਾਂਇ ॥੨॥
42 ਮ੍ਰਿਗ ਪਕਰੇ ਘਰਿ ਆਣੇ ਹਾਟਿ ॥
43 ਚੁਖ ਚੁਖ ਲੇ ਗਏ ਬਾਂਢੇ ਬਾਟਿ ॥੩॥
44 ਏਹੁ ਅਹੇਰਾ ਕੀਨੋ ਦਾਨੁ ॥
45 ਨਾਨਕ ਕੈ ਘਰਿ ਕੇਵਲ ਨਾਮੁ ॥੪॥੪॥
46 ਭੈਰਉ ਮਹਲਾ ੫ ॥
47 ਜੇ ਸਉ ਲੋਚਿ ਲੋਚਿ ਖਾਵਾਇਆ ॥
48 ਸਾਕਤ ਹਰਿ ਹਰਿ ਚੀਤਿ ਨ ਆਇਆ ॥੧॥
49 ਸੰਤ ਜਨਾ ਕੀ ਲੇਹੁ ਮਤੇ ॥
50 ਸਾਧਸੰਗਿ ਪਾਵਹੁ ਪਰਮ ਗਤੇ ॥੧॥ ਰਹਾਉ ॥
51 ਪਾਥਰ ਕਉ ਬਹੁ ਨੀਰੁ ਪਵਾਇਆ ॥
52 ਨਹ ਭੀਗੈ ਅਧਿਕ ਸੂਕਾਇਆ ॥੨॥