Ang 1141
1 ਰੋਗ ਬੰਧ ਰਹਨੁ ਰਤੀ ਨ ਪਾਵੈ ॥
2 ਬਿਨੁ ਸਤਿਗੁਰ ਰੋਗੁ ਕਤਹਿ ਨ ਜਾਵੈ ॥੩॥
3 ਪਾਰਬ੍ਰਹਮਿ ਜਿਸੁ ਕੀਨੀ ਦਇਆ ॥
4 ਬਾਹ ਪਕੜਿ ਰੋਗਹੁ ਕਢਿ ਲਇਆ ॥
5 ਤੂਟੇ ਬੰਧਨ ਸਾਧਸੰਗੁ ਪਾਇਆ ॥
6 ਕਹੁ ਨਾਨਕ ਗੁਰਿ ਰੋਗੁ ਮਿਟਾਇਆ ॥੪॥੭॥੨੦॥
7 ਭੈਰਉ ਮਹਲਾ ੫ ॥
8 ਚੀਤਿ ਆਵੈ ਤਾਂ ਮਹਾ ਅਨੰਦ ॥
9 ਚੀਤਿ ਆਵੈ ਤਾਂ ਸਭਿ ਦੁਖ ਭੰਜ ॥
10 ਚੀਤਿ ਆਵੈ ਤਾਂ ਸਰਧਾ ਪੂਰੀ ॥
11 ਚੀਤਿ ਆਵੈ ਤਾਂ ਕਬਹਿ ਨ ਝੂਰੀ ॥੧॥
12 ਅੰਤਰਿ ਰਾਮ ਰਾਇ ਪ੍ਰਗਟੇ ਆਇ ॥
13 ਗੁਰਿ ਪੂਰੈ ਦੀਓ ਰੰਗੁ ਲਾਇ ॥੧॥ ਰਹਾਉ ॥
14 ਚੀਤਿ ਆਵੈ ਤਾਂ ਸਰਬ ਕੋ ਰਾਜਾ ॥
15 ਚੀਤਿ ਆਵੈ ਤਾਂ ਪੂਰੇ ਕਾਜਾ ॥
16 ਚੀਤਿ ਆਵੈ ਤਾਂ ਰੰਗਿ ਗੁਲਾਲ ॥
17 ਚੀਤਿ ਆਵੈ ਤਾਂ ਸਦਾ ਨਿਹਾਲ ॥੨॥
18 ਚੀਤਿ ਆਵੈ ਤਾਂ ਸਦ ਧਨਵੰਤਾ ॥
19 ਚੀਤਿ ਆਵੈ ਤਾਂ ਸਦ ਨਿਭਰੰਤਾ ॥
20 ਚੀਤਿ ਆਵੈ ਤਾਂ ਸਭਿ ਰੰਗ ਮਾਣੇ ॥
21 ਚੀਤਿ ਆਵੈ ਤਾਂ ਚੂਕੀ ਕਾਣੇ ॥੩॥
22 ਚੀਤਿ ਆਵੈ ਤਾਂ ਸਹਜ ਘਰੁ ਪਾਇਆ ॥
23 ਚੀਤਿ ਆਵੈ ਤਾਂ ਸੁੰਨਿ ਸਮਾਇਆ ॥
24 ਚੀਤਿ ਆਵੈ ਸਦ ਕੀਰਤਨੁ ਕਰਤਾ ॥
25 ਮਨੁ ਮਾਨਿਆ ਨਾਨਕ ਭਗਵੰਤਾ ॥੪॥੮॥੨੧॥
26 ਭੈਰਉ ਮਹਲਾ ੫ ॥
27 ਬਾਪੁ ਹਮਾਰਾ ਸਦ ਚਰੰਜੀਵੀ ॥
28 ਭਾਈ ਹਮਾਰੇ ਸਦ ਹੀ ਜੀਵੀ ॥
29 ਮੀਤ ਹਮਾਰੇ ਸਦਾ ਅਬਿਨਾਸੀ ॥
30 ਕੁਟੰਬੁ ਹਮਾਰਾ ਨਿਜ ਘਰਿ ਵਾਸੀ ॥੧॥
31 ਹਮ ਸੁਖੁ ਪਾਇਆ ਤਾਂ ਸਭਹਿ ਸੁਹੇਲੇ ॥
32 ਗੁਰਿ ਪੂਰੈ ਪਿਤਾ ਸੰਗਿ ਮੇਲੇ ॥੧॥ ਰਹਾਉ ॥
33 ਮੰਦਰ ਮੇਰੇ ਸਭ ਤੇ ਊਚੇ ॥
34 ਦੇਸ ਮੇਰੇ ਬੇਅੰਤ ਅਪੂਛੇ ॥
35 ਰਾਜੁ ਹਮਾਰਾ ਸਦ ਹੀ ਨਿਹਚਲੁ ॥
36 ਮਾਲੁ ਹਮਾਰਾ ਅਖੂਟੁ ਅਬੇਚਲੁ ॥੨॥
37 ਸੋਭਾ ਮੇਰੀ ਸਭ ਜੁਗ ਅੰਤਰਿ ॥
38 ਬਾਜ ਹਮਾਰੀ ਥਾਨ ਥਨੰਤਰਿ ॥
39 ਕੀਰਤਿ ਹਮਰੀ ਘਰਿ ਘਰਿ ਹੋਈ ॥
40 ਭਗਤਿ ਹਮਾਰੀ ਸਭਨੀ ਲੋਈ ॥੩॥
41 ਪਿਤਾ ਹਮਾਰੇ ਪ੍ਰਗਟੇ ਮਾਝ ॥
42 ਪਿਤਾ ਪੂਤ ਰਲਿ ਕੀਨੀ ਸਾਂਝ ॥
43 ਕਹੁ ਨਾਨਕ ਜਉ ਪਿਤਾ ਪਤੀਨੇ ॥
44 ਪਿਤਾ ਪੂਤ ਏਕੈ ਰੰਗਿ ਲੀਨੇ ॥੪॥੯॥੨੨॥
45 ਭੈਰਉ ਮਹਲਾ ੫ ॥
46 ਨਿਰਵੈਰ ਪੁਰਖ ਸਤਿਗੁਰ ਪ੍ਰਭ ਦਾਤੇ ॥
47 ਹਮ ਅਪਰਾਧੀ ਤੁਮੑ ਬਖਸਾਤੇ ॥
48 ਜਿਸੁ ਪਾਪੀ ਕਉ ਮਿਲੈ ਨ ਢੋਈ ॥
49 ਸਰਣਿ ਆਵੈ ਤਾਂ ਨਿਰਮਲੁ ਹੋਈ ॥੧॥
50 ਸੁਖੁ ਪਾਇਆ ਸਤਿਗੁਰੂ ਮਨਾਇ ॥
51 ਸਭ ਫਲ ਪਾਏ ਗੁਰੂ ਧਿਆਇ ॥੧॥ ਰਹਾਉ ॥
52 ਪਾਰਬ੍ਰਹਮ ਸਤਿਗੁਰ ਆਦੇਸੁ ॥
53 ਮਨੁ ਤਨੁ ਤੇਰਾ ਸਭੁ ਤੇਰਾ ਦੇਸੁ ॥
54 ਚੂਕਾ ਪੜਦਾ ਤਾਂ ਨਦਰੀ ਆਇਆ ॥
55 ਖਸਮੁ ਤੂਹੈ ਸਭਨਾ ਕੇ ਰਾਇਆ ॥੨॥
56 ਤਿਸੁ ਭਾਣਾ ਸੂਕੇ ਕਾਸਟ ਹਰਿਆ ॥
57 ਤਿਸੁ ਭਾਣਾ ਤਾਂ ਥਲ ਸਿਰਿ ਸਰਿਆ ॥
58 ਤਿਸੁ ਭਾਣਾ ਤਾਂ ਸਭਿ ਫਲ ਪਾਏ ॥
59 ਚਿੰਤ ਗਈ ਲਗਿ ਸਤਿਗੁਰ ਪਾਏ ॥੩॥