Ang 1151
1 ਭੈ ਭ੍ਰਮ ਬਿਨਸਿ ਗਏ ਖਿਨ ਮਾਹਿ ॥
2 ਪਾਰਬ੍ਰਹਮੁ ਵਸਿਆ ਮਨਿ ਆਇ ॥੧॥
3 ਰਾਮ ਰਾਮ ਸੰਤ ਸਦਾ ਸਹਾਇ ॥
4 ਘਰਿ ਬਾਹਰਿ ਨਾਲੇ ਪਰਮੇਸਰੁ ਰਵਿ ਰਹਿਆ ਪੂਰਨ ਸਭ ਠਾਇ ॥੧॥ ਰਹਾਉ ॥
5 ਧਨੁ ਮਾਲੁ ਜੋਬਨੁ ਜੁਗਤਿ ਗੋਪਾਲ ॥
6 ਜੀਅ ਪ੍ਰਾਣ ਨਿਤ ਸੁਖ ਪ੍ਰਤਿਪਾਲ ॥
7 ਅਪਨੇ ਦਾਸ ਕਉ ਦੇ ਰਾਖੈ ਹਾਥ ॥
8 ਨਿਮਖ ਨ ਛੋਡੈ ਸਦ ਹੀ ਸਾਥ ॥੨॥
9 ਹਰਿ ਸਾ ਪ੍ਰੀਤਮੁ ਅਵਰੁ ਨ ਕੋਇ ॥
10 ਸਾਰਿ ਸਮੑਾਲੇ ਸਾਚਾ ਸੋਇ ॥
11 ਮਾਤ ਪਿਤਾ ਸੁਤ ਬੰਧੁ ਨਰਾਇਣੁ ॥
12 ਆਦਿ ਜੁਗਾਦਿ ਭਗਤ ਗੁਣ ਗਾਇਣੁ ॥੩॥
13 ਤਿਸ ਕੀ ਧਰ ਪ੍ਰਭ ਕਾ ਮਨਿ ਜੋਰੁ ॥
14 ਏਕ ਬਿਨਾ ਦੂਜਾ ਨਹੀ ਹੋਰੁ ॥
15 ਨਾਨਕ ਕੈ ਮਨਿ ਇਹੁ ਪੁਰਖਾਰਥੁ ॥
16 ਪ੍ਰਭੂ ਹਮਾਰਾ ਸਾਰੇ ਸੁਆਰਥੁ ॥੪॥੩੮॥੫੧॥
17 ਭੈਰਉ ਮਹਲਾ ੫ ॥
18 ਭੈ ਕਉ ਭਉ ਪੜਿਆ ਸਿਮਰਤ ਹਰਿ ਨਾਮ ॥
19 ਸਗਲ ਬਿਆਧਿ ਮਿਟੀ ਤ੍ਰਿਹੁ ਗੁਣ ਕੀ ਦਾਸ ਕੇ ਹੋਏ ਪੂਰਨ ਕਾਮ ॥੧॥ ਰਹਾਉ ॥
20 ਹਰਿ ਕੇ ਲੋਕ ਸਦਾ ਗੁਣ ਗਾਵਹਿ ਤਿਨ ਕਉ ਮਿਲਿਆ ਪੂਰਨ ਧਾਮ ॥
21 ਜਨ ਕਾ ਦਰਸੁ ਬਾਂਛੈ ਦਿਨ ਰਾਤੀ ਹੋਇ ਪੁਨੀਤ ਧਰਮ ਰਾਇ ਜਾਮ ॥੧॥
22 ਕਾਮ ਕ੍ਰੋਧ ਲੋਭ ਮਦ ਨਿੰਦਾ ਸਾਧਸੰਗਿ ਮਿਟਿਆ ਅਭਿਮਾਨ ॥
23 ਐਸੇ ਸੰਤ ਭੇਟਹਿ ਵਡਭਾਗੀ ਨਾਨਕ ਤਿਨ ਕੈ ਸਦ ਕੁਰਬਾਨ ॥੨॥੩੯॥੫੨॥
24 ਭੈਰਉ ਮਹਲਾ ੫ ॥
25 ਪੰਚ ਮਜਮੀ ਜੋ ਪੰਚਨ ਰਾਖੈ ॥
26 ਮਿਥਿਆ ਰਸਨਾ ਨਿਤ ਉਠਿ ਭਾਖੈ ॥
27 ਚਕ੍ਰ ਬਣਾਇ ਕਰੈ ਪਾਖੰਡ ॥
28 ਝੁਰਿ ਝੁਰਿ ਪਚੈ ਜੈਸੇ ਤ੍ਰਿਅ ਰੰਡ ॥੧॥
29 ਹਰਿ ਕੇ ਨਾਮ ਬਿਨਾ ਸਭ ਝੂਠੁ ॥
30 ਬਿਨੁ ਗੁਰ ਪੂਰੇ ਮੁਕਤਿ ਨ ਪਾਈਐ ਸਾਚੀ ਦਰਗਹਿ ਸਾਕਤ ਮੂਠੁ ॥੧॥ ਰਹਾਉ ॥
31 ਸੋਈ ਕੁਚੀਲੁ ਕੁਦਰਤਿ ਨਹੀ ਜਾਨੈ ॥
32 ਲੀਪਿਐ ਥਾਇ ਨ ਸੁਚਿ ਹਰਿ ਮਾਨੈ ॥
33 ਅੰਤਰੁ ਮੈਲਾ ਬਾਹਰੁ ਨਿਤ ਧੋਵੈ ॥
34 ਸਾਚੀ ਦਰਗਹਿ ਅਪਨੀ ਪਤਿ ਖੋਵੈ ॥੨॥
35 ਮਾਇਆ ਕਾਰਣਿ ਕਰੈ ਉਪਾਉ ॥
36 ਕਬਹਿ ਨ ਘਾਲੈ ਸੀਧਾ ਪਾਉ ॥
37 ਜਿਨਿ ਕੀਆ ਤਿਸੁ ਚੀਤਿ ਨ ਆਣੈ ॥
38 ਕੂੜੀ ਕੂੜੀ ਮੁਖਹੁ ਵਖਾਣੈ ॥੩॥
39 ਜਿਸ ਨੋ ਕਰਮੁ ਕਰੇ ਕਰਤਾਰੁ ॥
40 ਸਾਧਸੰਗਿ ਹੋਇ ਤਿਸੁ ਬਿਉਹਾਰੁ ॥
41 ਹਰਿ ਨਾਮ ਭਗਤਿ ਸਿਉ ਲਾਗਾ ਰੰਗੁ ॥
42 ਕਹੁ ਨਾਨਕ ਤਿਸੁ ਜਨ ਨਹੀ ਭੰਗੁ ॥੪॥੪੦॥੫੩॥
43 ਭੈਰਉ ਮਹਲਾ ੫ ॥
44 ਨਿੰਦਕ ਕਉ ਫਿਟਕੇ ਸੰਸਾਰੁ ॥
45 ਨਿੰਦਕ ਕਾ ਝੂਠਾ ਬਿਉਹਾਰੁ ॥
46 ਨਿੰਦਕ ਕਾ ਮੈਲਾ ਆਚਾਰੁ ॥
47 ਦਾਸ ਅਪੁਨੇ ਕਉ ਰਾਖਨਹਾਰੁ ॥੧॥
48 ਨਿੰਦਕੁ ਮੁਆ ਨਿੰਦਕ ਕੈ ਨਾਲਿ ॥
49 ਪਾਰਬ੍ਰਹਮ ਪਰਮੇਸਰਿ ਜਨ ਰਾਖੇ ਨਿੰਦਕ ਕੈ ਸਿਰਿ ਕੜਕਿਓ ਕਾਲੁ ॥੧॥ ਰਹਾਉ ॥