Ang 1154
1 ਭੈਰਉ ਮਹਲਾ ੩ ਘਰੁ ੨ ॥
2 ੴ ਸਤਿਗੁਰ ਪ੍ਰਸਾਦਿ ॥
3 ਤਿਨਿ ਕਰਤੈ ਇਕੁ ਚਲਤੁ ਉਪਾਇਆ ॥
4 ਅਨਹਦ ਬਾਣੀ ਸਬਦੁ ਸੁਣਾਇਆ ॥
5 ਮਨਮੁਖਿ ਭੂਲੇ ਗੁਰਮੁਖਿ ਬੁਝਾਇਆ ॥
6 ਕਾਰਣੁ ਕਰਤਾ ਕਰਦਾ ਆਇਆ ॥੧॥
7 ਗੁਰ ਕਾ ਸਬਦੁ ਮੇਰੈ ਅੰਤਰਿ ਧਿਆਨੁ ॥
8 ਹਉ ਕਬਹੁ ਨ ਛੋਡਉ ਹਰਿ ਕਾ ਨਾਮੁ ॥੧॥ ਰਹਾਉ ॥
9 ਪਿਤਾ ਪ੍ਰਹਲਾਦੁ ਪੜਣ ਪਠਾਇਆ ॥
10 ਲੈ ਪਾਟੀ ਪਾਧੇ ਕੈ ਆਇਆ ॥
11 ਨਾਮ ਬਿਨਾ ਨਹ ਪੜਉ ਅਚਾਰ ॥
12 ਮੇਰੀ ਪਟੀਆ ਲਿਖਿ ਦੇਹੁ ਗੋਬਿੰਦ ਮੁਰਾਰਿ ॥੨॥
13 ਪੁਤ੍ਰ ਪ੍ਰਹਿਲਾਦ ਸਿਉ ਕਹਿਆ ਮਾਇ ॥
14 ਪਰਵਿਰਤਿ ਨ ਪੜਹੁ ਰਹੀ ਸਮਝਾਇ ॥
15 ਨਿਰਭਉ ਦਾਤਾ ਹਰਿ ਜੀਉ ਮੇਰੈ ਨਾਲਿ ॥
16 ਜੇ ਹਰਿ ਛੋਡਉ ਤਉ ਕੁਲਿ ਲਾਗੈ ਗਾਲਿ ॥੩॥
17 ਪ੍ਰਹਲਾਦਿ ਸਭਿ ਚਾਟੜੇ ਵਿਗਾਰੇ ॥
18 ਹਮਾਰਾ ਕਹਿਆ ਨ ਸੁਣੈ ਆਪਣੇ ਕਾਰਜ ਸਵਾਰੇ ॥
19 ਸਭ ਨਗਰੀ ਮਹਿ ਭਗਤਿ ਦ੍ਰਿੜਾਈ ॥
20 ਦੁਸਟ ਸਭਾ ਕਾ ਕਿਛੁ ਨ ਵਸਾਈ ॥੪॥
21 ਸੰਡੈ ਮਰਕੈ ਕੀਈ ਪੂਕਾਰ ॥
22 ਸਭੇ ਦੈਤ ਰਹੇ ਝਖ ਮਾਰਿ ॥
23 ਭਗਤ ਜਨਾ ਕੀ ਪਤਿ ਰਾਖੈ ਸੋਈ ॥
24 ਕੀਤੇ ਕੈ ਕਹਿਐ ਕਿਆ ਹੋਈ ॥੫॥
25 ਕਿਰਤ ਸੰਜੋਗੀ ਦੈਤਿ ਰਾਜੁ ਚਲਾਇਆ ॥
26 ਹਰਿ ਨ ਬੂਝੈ ਤਿਨਿ ਆਪਿ ਭੁਲਾਇਆ ॥
27 ਪੁਤ੍ਰ ਪ੍ਰਹਲਾਦ ਸਿਉ ਵਾਦੁ ਰਚਾਇਆ ॥
28 ਅੰਧਾ ਨ ਬੂਝੈ ਕਾਲੁ ਨੇੜੈ ਆਇਆ ॥੬॥
29 ਪ੍ਰਹਲਾਦੁ ਕੋਠੇ ਵਿਚਿ ਰਾਖਿਆ ਬਾਰਿ ਦੀਆ ਤਾਲਾ ॥
30 ਨਿਰਭਉ ਬਾਲਕੁ ਮੂਲਿ ਨ ਡਰਈ ਮੇਰੈ ਅੰਤਰਿ ਗੁਰ ਗੋਪਾਲਾ ॥
31 ਕੀਤਾ ਹੋਵੈ ਸਰੀਕੀ ਕਰੈ ਅਨਹੋਦਾ ਨਾਉ ਧਰਾਇਆ ॥
32 ਜੋ ਧੁਰਿ ਲਿਖਿਆ ਸੋੁ ਆਇ ਪਹੁਤਾ ਜਨ ਸਿਉ ਵਾਦੁ ਰਚਾਇਆ ॥੭॥
33 ਪਿਤਾ ਪ੍ਰਹਲਾਦ ਸਿਉ ਗੁਰਜ ਉਠਾਈ ॥
34 ਕਹਾਂ ਤੁਮੑਾਰਾ ਜਗਦੀਸ ਗੁਸਾਈ ॥
35 ਜਗਜੀਵਨੁ ਦਾਤਾ ਅੰਤਿ ਸਖਾਈ ॥
36 ਜਹ ਦੇਖਾ ਤਹ ਰਹਿਆ ਸਮਾਈ ॥੮॥
37 ਥੰਮੑੁ ਉਪਾੜਿ ਹਰਿ ਆਪੁ ਦਿਖਾਇਆ ॥
38 ਅਹੰਕਾਰੀ ਦੈਤੁ ਮਾਰਿ ਪਚਾਇਆ ॥
39 ਭਗਤਾ ਮਨਿ ਆਨੰਦੁ ਵਜੀ ਵਧਾਈ ॥
40 ਅਪਨੇ ਸੇਵਕ ਕਉ ਦੇ ਵਡਿਆਈ ॥੯॥
41 ਜੰਮਣੁ ਮਰਣਾ ਮੋਹੁ ਉਪਾਇਆ ॥
42 ਆਵਣੁ ਜਾਣਾ ਕਰਤੈ ਲਿਖਿ ਪਾਇਆ ॥
43 ਪ੍ਰਹਲਾਦ ਕੈ ਕਾਰਜਿ ਹਰਿ ਆਪੁ ਦਿਖਾਇਆ ॥
44 ਭਗਤਾ ਕਾ ਬੋਲੁ ਆਗੈ ਆਇਆ ॥੧੦॥
45 ਦੇਵ ਕੁਲੀ ਲਖਿਮੀ ਕਉ ਕਰਹਿ ਜੈਕਾਰੁ ॥
46 ਮਾਤਾ ਨਰਸਿੰਘ ਕਾ ਰੂਪੁ ਨਿਵਾਰੁ ॥
47 ਲਖਿਮੀ ਭਉ ਕਰੈ ਨ ਸਾਕੈ ਜਾਇ ॥