Ang 1156
1 ਜਿਸੁ ਨਾਮੁ ਰਿਦੈ ਸੋ ਸੀਤਲੁ ਹੂਆ ॥
2 ਨਾਮ ਬਿਨਾ ਧ੍ਰਿਗੁ ਜੀਵਣੁ ਮੂਆ ॥੨॥
3 ਜਿਸੁ ਨਾਮੁ ਰਿਦੈ ਸੋ ਜੀਵਨ ਮੁਕਤਾ ॥
4 ਜਿਸੁ ਨਾਮੁ ਰਿਦੈ ਤਿਸੁ ਸਭ ਹੀ ਜੁਗਤਾ ॥
5 ਜਿਸੁ ਨਾਮੁ ਰਿਦੈ ਤਿਨਿ ਨਉ ਨਿਧਿ ਪਾਈ ॥
6 ਨਾਮ ਬਿਨਾ ਭ੍ਰਮਿ ਆਵੈ ਜਾਈ ॥੩॥
7 ਜਿਸੁ ਨਾਮੁ ਰਿਦੈ ਸੋ ਵੇਪਰਵਾਹਾ ॥
8 ਜਿਸੁ ਨਾਮੁ ਰਿਦੈ ਤਿਸੁ ਸਦ ਹੀ ਲਾਹਾ ॥
9 ਜਿਸੁ ਨਾਮੁ ਰਿਦੈ ਤਿਸੁ ਵਡ ਪਰਵਾਰਾ ॥
10 ਨਾਮ ਬਿਨਾ ਮਨਮੁਖ ਗਾਵਾਰਾ ॥੪॥
11 ਜਿਸੁ ਨਾਮੁ ਰਿਦੈ ਤਿਸੁ ਨਿਹਚਲ ਆਸਨੁ ॥
12 ਜਿਸੁ ਨਾਮੁ ਰਿਦੈ ਤਿਸੁ ਤਖਤਿ ਨਿਵਾਸਨੁ ॥
13 ਜਿਸੁ ਨਾਮੁ ਰਿਦੈ ਸੋ ਸਾਚਾ ਸਾਹੁ ॥
14 ਨਾਮਹੀਣ ਨਾਹੀ ਪਤਿ ਵੇਸਾਹੁ ॥੫॥
15 ਜਿਸੁ ਨਾਮੁ ਰਿਦੈ ਸੋ ਸਭ ਮਹਿ ਜਾਤਾ ॥
16 ਜਿਸੁ ਨਾਮੁ ਰਿਦੈ ਸੋ ਪੁਰਖੁ ਬਿਧਾਤਾ ॥
17 ਜਿਸੁ ਨਾਮੁ ਰਿਦੈ ਸੋ ਸਭ ਤੇ ਊਚਾ ॥
18 ਨਾਮ ਬਿਨਾ ਭ੍ਰਮਿ ਜੋਨੀ ਮੂਚਾ ॥੬॥
19 ਜਿਸੁ ਨਾਮੁ ਰਿਦੈ ਤਿਸੁ ਪ੍ਰਗਟਿ ਪਹਾਰਾ ॥
20 ਜਿਸੁ ਨਾਮੁ ਰਿਦੈ ਤਿਸੁ ਮਿਟਿਆ ਅੰਧਾਰਾ ॥
21 ਜਿਸੁ ਨਾਮੁ ਰਿਦੈ ਸੋ ਪੁਰਖੁ ਪਰਵਾਣੁ ॥
22 ਨਾਮ ਬਿਨਾ ਫਿਰਿ ਆਵਣ ਜਾਣੁ ॥੭॥
23 ਤਿਨਿ ਨਾਮੁ ਪਾਇਆ ਜਿਸੁ ਭਇਓ ਕ੍ਰਿਪਾਲ ॥
24 ਸਾਧਸੰਗਤਿ ਮਹਿ ਲਖੇ ਗੋੁਪਾਲ ॥
25 ਆਵਣ ਜਾਣ ਰਹੇ ਸੁਖੁ ਪਾਇਆ ॥
26 ਕਹੁ ਨਾਨਕ ਤਤੈ ਤਤੁ ਮਿਲਾਇਆ ॥੮॥੧॥੪॥
27 ਭੈਰਉ ਮਹਲਾ ੫ ॥
28 ਕੋਟਿ ਬਿਸਨ ਕੀਨੇ ਅਵਤਾਰ ॥
29 ਕੋਟਿ ਬ੍ਰਹਮੰਡ ਜਾ ਕੇ ਧ੍ਰਮਸਾਲ ॥
30 ਕੋਟਿ ਮਹੇਸ ਉਪਾਇ ਸਮਾਏ ॥
31 ਕੋਟਿ ਬ੍ਰਹਮੇ ਜਗੁ ਸਾਜਣ ਲਾਏ ॥੧॥
32 ਐਸੋ ਧਣੀ ਗੁਵਿੰਦੁ ਹਮਾਰਾ ॥
33 ਬਰਨਿ ਨ ਸਾਕਉ ਗੁਣ ਬਿਸਥਾਰਾ ॥੧॥ ਰਹਾਉ ॥
34 ਕੋਟਿ ਮਾਇਆ ਜਾ ਕੈ ਸੇਵਕਾਇ ॥
35 ਕੋਟਿ ਜੀਅ ਜਾ ਕੀ ਸਿਹਜਾਇ ॥
36 ਕੋਟਿ ਉਪਾਰਜਨਾ ਤੇਰੈ ਅੰਗਿ ॥
37 ਕੋਟਿ ਭਗਤ ਬਸਤ ਹਰਿ ਸੰਗਿ ॥੨॥
38 ਕੋਟਿ ਛਤ੍ਰਪਤਿ ਕਰਤ ਨਮਸਕਾਰ ॥
39 ਕੋਟਿ ਇੰਦ੍ਰ ਠਾਢੇ ਹੈ ਦੁਆਰ ॥
40 ਕੋਟਿ ਬੈਕੁੰਠ ਜਾ ਕੀ ਦ੍ਰਿਸਟੀ ਮਾਹਿ ॥
41 ਕੋਟਿ ਨਾਮ ਜਾ ਕੀ ਕੀਮਤਿ ਨਾਹਿ ॥੩॥
42 ਕੋਟਿ ਪੂਰੀਅਤ ਹੈ ਜਾ ਕੈ ਨਾਦ ॥
43 ਕੋਟਿ ਅਖਾਰੇ ਚਲਿਤ ਬਿਸਮਾਦ ॥
44 ਕੋਟਿ ਸਕਤਿ ਸਿਵ ਆਗਿਆਕਾਰ ॥
45 ਕੋਟਿ ਜੀਅ ਦੇਵੈ ਆਧਾਰ ॥੪॥
46 ਕੋਟਿ ਤੀਰਥ ਜਾ ਕੇ ਚਰਨ ਮਝਾਰ ॥
47 ਕੋਟਿ ਪਵਿਤ੍ਰ ਜਪਤ ਨਾਮ ਚਾਰ ॥
48 ਕੋਟਿ ਪੂਜਾਰੀ ਕਰਤੇ ਪੂਜਾ ॥
49 ਕੋਟਿ ਬਿਸਥਾਰਨੁ ਅਵਰੁ ਨ ਦੂਜਾ ॥੫॥
50 ਕੋਟਿ ਮਹਿਮਾ ਜਾ ਕੀ ਨਿਰਮਲ ਹੰਸ ॥
51 ਕੋਟਿ ਉਸਤਤਿ ਜਾ ਕੀ ਕਰਤ ਬ੍ਰਹਮੰਸ ॥
52 ਕੋਟਿ ਪਰਲਉ ਓਪਤਿ ਨਿਮਖ ਮਾਹਿ ॥
53 ਕੋਟਿ ਗੁਣਾ ਤੇਰੇ ਗਣੇ ਨ ਜਾਹਿ ॥੬॥
54 ਕੋਟਿ ਗਿਆਨੀ ਕਥਹਿ ਗਿਆਨੁ ॥
55 ਕੋਟਿ ਧਿਆਨੀ ਧਰਤ ਧਿਆਨੁ ॥
56 ਕੋਟਿ ਤਪੀਸਰ ਤਪ ਹੀ ਕਰਤੇ ॥