Ang 1166
1 ਨਾਮੇ ਸਰ ਭਰਿ ਸੋਨਾ ਲੇਹੁ ॥੧੦॥
2 ਮਾਲੁ ਲੇਉ ਤਉ ਦੋਜਕਿ ਪਰਉ ॥
3 ਦੀਨੁ ਛੋਡਿ ਦੁਨੀਆ ਕਉ ਭਰਉ ॥੧੧॥
4 ਪਾਵਹੁ ਬੇੜੀ ਹਾਥਹੁ ਤਾਲ ॥
5 ਨਾਮਾ ਗਾਵੈ ਗੁਨ ਗੋਪਾਲ ॥੧੨॥
6 ਗੰਗ ਜਮੁਨ ਜਉ ਉਲਟੀ ਬਹੈ ॥
7 ਤਉ ਨਾਮਾ ਹਰਿ ਕਰਤਾ ਰਹੈ ॥੧੩॥
8 ਸਾਤ ਘੜੀ ਜਬ ਬੀਤੀ ਸੁਣੀ ॥
9 ਅਜਹੁ ਨ ਆਇਓ ਤ੍ਰਿਭਵਣ ਧਣੀ ॥੧੪॥
10 ਪਾਖੰਤਣ ਬਾਜ ਬਜਾਇਲਾ ॥
11 ਗਰੁੜ ਚੜੑੇ ਗੋਬਿੰਦ ਆਇਲਾ ॥੧੫॥
12 ਅਪਨੇ ਭਗਤ ਪਰਿ ਕੀ ਪ੍ਰਤਿਪਾਲ ॥
13 ਗਰੁੜ ਚੜੑੇ ਆਏ ਗੋਪਾਲ ॥੧੬॥
14 ਕਹਹਿ ਤ ਧਰਣਿ ਇਕੋਡੀ ਕਰਉ ॥
15 ਕਹਹਿ ਤ ਲੇ ਕਰਿ ਊਪਰਿ ਧਰਉ ॥੧੭॥
16 ਕਹਹਿ ਤ ਮੁਈ ਗਊ ਦੇਉ ਜੀਆਇ ॥
17 ਸਭੁ ਕੋਈ ਦੇਖੈ ਪਤੀਆਇ ॥੧੮॥
18 ਨਾਮਾ ਪ੍ਰਣਵੈ ਸੇਲ ਮਸੇਲ ॥
19 ਗਊ ਦੁਹਾਈ ਬਛਰਾ ਮੇਲਿ ॥੧੯॥
20 ਦੂਧਹਿ ਦੁਹਿ ਜਬ ਮਟੁਕੀ ਭਰੀ ॥
21 ਲੇ ਬਾਦਿਸਾਹ ਕੇ ਆਗੇ ਧਰੀ ॥੨੦॥
22 ਬਾਦਿਸਾਹੁ ਮਹਲ ਮਹਿ ਜਾਇ ॥
23 ਅਉਘਟ ਕੀ ਘਟ ਲਾਗੀ ਆਇ ॥੨੧॥
24 ਕਾਜੀ ਮੁਲਾਂ ਬਿਨਤੀ ਫੁਰਮਾਇ ॥
25 ਬਖਸੀ ਹਿੰਦੂ ਮੈ ਤੇਰੀ ਗਾਇ ॥੨੨॥
26 ਨਾਮਾ ਕਹੈ ਸੁਨਹੁ ਬਾਦਿਸਾਹ ॥
27 ਇਹੁ ਕਿਛੁ ਪਤੀਆ ਮੁਝੈ ਦਿਖਾਇ ॥੨੩॥
28 ਇਸ ਪਤੀਆ ਕਾ ਇਹੈ ਪਰਵਾਨੁ ॥
29 ਸਾਚਿ ਸੀਲਿ ਚਾਲਹੁ ਸੁਲਿਤਾਨ ॥੨੪॥
30 ਨਾਮਦੇਉ ਸਭ ਰਹਿਆ ਸਮਾਇ ॥
31 ਮਿਲਿ ਹਿੰਦੂ ਸਭ ਨਾਮੇ ਪਹਿ ਜਾਹਿ ॥੨੫॥
32 ਜਉ ਅਬ ਕੀ ਬਾਰ ਨ ਜੀਵੈ ਗਾਇ ॥
33 ਤ ਨਾਮਦੇਵ ਕਾ ਪਤੀਆ ਜਾਇ ॥੨੬॥
34 ਨਾਮੇ ਕੀ ਕੀਰਤਿ ਰਹੀ ਸੰਸਾਰਿ ॥
35 ਭਗਤ ਜਨਾਂ ਲੇ ਉਧਰਿਆ ਪਾਰਿ ॥੨੭॥
36 ਸਗਲ ਕਲੇਸ ਨਿੰਦਕ ਭਇਆ ਖੇਦੁ ॥
37 ਨਾਮੇ ਨਾਰਾਇਨ ਨਾਹੀ ਭੇਦੁ ॥੨੮॥੧॥੧੦॥
38 ਘਰੁ ੨ ॥
39 ਜਉ ਗੁਰਦੇਉ ਤ ਮਿਲੈ ਮੁਰਾਰਿ ॥
40 ਜਉ ਗੁਰਦੇਉ ਤ ਉਤਰੈ ਪਾਰਿ ॥
41 ਜਉ ਗੁਰਦੇਉ ਤ ਬੈਕੁੰਠ ਤਰੈ ॥
42 ਜਉ ਗੁਰਦੇਉ ਤ ਜੀਵਤ ਮਰੈ ॥੧॥
43 ਸਤਿ ਸਤਿ ਸਤਿ ਸਤਿ ਸਤਿ ਗੁਰਦੇਵ ॥
44 ਝੂਠੁ ਝੂਠੁ ਝੂਠੁ ਝੂਠੁ ਆਨ ਸਭ ਸੇਵ ॥੧॥ ਰਹਾਉ ॥
45 ਜਉ ਗੁਰਦੇਉ ਤ ਨਾਮੁ ਦ੍ਰਿੜਾਵੈ ॥
46 ਜਉ ਗੁਰਦੇਉ ਨ ਦਹ ਦਿਸ ਧਾਵੈ ॥
47 ਜਉ ਗੁਰਦੇਉ ਪੰਚ ਤੇ ਦੂਰਿ ॥
48 ਜਉ ਗੁਰਦੇਉ ਨ ਮਰਿਬੋ ਝੂਰਿ ॥੨॥
49 ਜਉ ਗੁਰਦੇਉ ਤ ਅੰਮ੍ਰਿਤ ਬਾਨੀ ॥
50 ਜਉ ਗੁਰਦੇਉ ਤ ਅਕਥ ਕਹਾਨੀ ॥
51 ਜਉ ਗੁਰਦੇਉ ਤ ਅੰਮ੍ਰਿਤ ਦੇਹ ॥
52 ਜਉ ਗੁਰਦੇਉ ਨਾਮੁ ਜਪਿ ਲੇਹਿ ॥੩॥
53 ਜਉ ਗੁਰਦੇਉ ਭਵਨ ਤ੍ਰੈ ਸੂਝੈ ॥
54 ਜਉ ਗੁਰਦੇਉ ਊਚ ਪਦ ਬੂਝੈ ॥
55 ਜਉ ਗੁਰਦੇਉ ਤ ਸੀਸੁ ਅਕਾਸਿ ॥
56 ਜਉ ਗੁਰਦੇਉ ਸਦਾ ਸਾਬਾਸਿ ॥੪॥
57 ਜਉ ਗੁਰਦੇਉ ਸਦਾ ਬੈਰਾਗੀ ॥
58 ਜਉ ਗੁਰਦੇਉ ਪਰ ਨਿੰਦਾ ਤਿਆਗੀ ॥