Ang 119
1 ਖੋਟੇ ਖਰੇ ਤੁਧੁ ਆਪਿ ਉਪਾਏ ॥
2 ਤੁਧੁ ਆਪੇ ਪਰਖੇ ਲੋਕ ਸਬਾਏ ॥
3 ਖਰੇ ਪਰਖਿ ਖਜਾਨੈ ਪਾਇਹਿ ਖੋਟੇ ਭਰਮਿ ਭੁਲਾਵਣਿਆ ॥੬॥
4 ਕਿਉ ਕਰਿ ਵੇਖਾ ਕਿਉ ਸਾਲਾਹੀ ॥
5 ਗੁਰ ਪਰਸਾਦੀ ਸਬਦਿ ਸਲਾਹੀ ॥
6 ਤੇਰੇ ਭਾਣੇ ਵਿਚਿ ਅੰਮ੍ਰਿਤੁ ਵਸੈ ਤੂੰ ਭਾਣੈ ਅੰਮ੍ਰਿਤੁ ਪੀਆਵਣਿਆ ॥੭॥
7 ਅੰਮ੍ਰਿਤ ਸਬਦੁ ਅੰਮ੍ਰਿਤ ਹਰਿ ਬਾਣੀ ॥
8 ਸਤਿਗੁਰਿ ਸੇਵਿਐ ਰਿਦੈ ਸਮਾਣੀ ॥
9 ਨਾਨਕ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਪੀ ਅੰਮ੍ਰਿਤੁ ਸਭ ਭੁਖ ਲਹਿ ਜਾਵਣਿਆ ॥੮॥੧੫॥੧੬॥
10 ਮਾਝ ਮਹਲਾ ੩ ॥
11 ਅੰਮ੍ਰਿਤੁ ਵਰਸੈ ਸਹਜਿ ਸੁਭਾਏ ॥
12 ਗੁਰਮੁਖਿ ਵਿਰਲਾ ਕੋਈ ਜਨੁ ਪਾਏ ॥
13 ਅੰਮ੍ਰਿਤੁ ਪੀ ਸਦਾ ਤ੍ਰਿਪਤਾਸੇ ਕਰਿ ਕਿਰਪਾ ਤ੍ਰਿਸਨਾ ਬੁਝਾਵਣਿਆ ॥੧॥
14 ਹਉ ਵਾਰੀ ਜੀਉ ਵਾਰੀ ਗੁਰਮੁਖਿ ਅੰਮ੍ਰਿਤੁ ਪੀਆਵਣਿਆ ॥
15 ਰਸਨਾ ਰਸੁ ਚਾਖਿ ਸਦਾ ਰਹੈ ਰੰਗਿ ਰਾਤੀ ਸਹਜੇ ਹਰਿ ਗੁਣ ਗਾਵਣਿਆ ॥੧॥ ਰਹਾਉ ॥
16 ਗੁਰ ਪਰਸਾਦੀ ਸਹਜੁ ਕੋ ਪਾਏ ॥
17 ਦੁਬਿਧਾ ਮਾਰੇ ਇਕਸੁ ਸਿਉ ਲਿਵ ਲਾਏ ॥
18 ਨਦਰਿ ਕਰੇ ਤਾ ਹਰਿ ਗੁਣ ਗਾਵੈ ਨਦਰੀ ਸਚਿ ਸਮਾਵਣਿਆ ॥੨॥
19 ਸਭਨਾ ਉਪਰਿ ਨਦਰਿ ਪ੍ਰਭ ਤੇਰੀ ॥
20 ਕਿਸੈ ਥੋੜੀ ਕਿਸੈ ਹੈ ਘਣੇਰੀ ॥
21 ਤੁਝ ਤੇ ਬਾਹਰਿ ਕਿਛੁ ਨ ਹੋਵੈ ਗੁਰਮੁਖਿ ਸੋਝੀ ਪਾਵਣਿਆ ॥੩॥
22 ਗੁਰਮੁਖਿ ਤਤੁ ਹੈ ਬੀਚਾਰਾ ॥
23 ਅੰਮ੍ਰਿਤਿ ਭਰੇ ਤੇਰੇ ਭੰਡਾਰਾ ॥
24 ਬਿਨੁ ਸਤਿਗੁਰ ਸੇਵੇ ਕੋਈ ਨ ਪਾਵੈ ਗੁਰ ਕਿਰਪਾ ਤੇ ਪਾਵਣਿਆ ॥੪॥
25 ਸਤਿਗੁਰੁ ਸੇਵੈ ਸੋ ਜਨੁ ਸੋਹੈ ॥
26 ਅੰਮ੍ਰਿਤ ਨਾਮਿ ਅੰਤਰੁ ਮਨੁ ਮੋਹੈ ॥
27 ਅੰਮ੍ਰਿਤਿ ਮਨੁ ਤਨੁ ਬਾਣੀ ਰਤਾ ਅੰਮ੍ਰਿਤੁ ਸਹਜਿ ਸੁਣਾਵਣਿਆ ॥੫॥
28 ਮਨਮੁਖੁ ਭੂਲਾ ਦੂਜੈ ਭਾਇ ਖੁਆਏ ॥
29 ਨਾਮੁ ਨ ਲੇਵੈ ਮਰੈ ਬਿਖੁ ਖਾਏ ॥
30 ਅਨਦਿਨੁ ਸਦਾ ਵਿਸਟਾ ਮਹਿ ਵਾਸਾ ਬਿਨੁ ਸੇਵਾ ਜਨਮੁ ਗਵਾਵਣਿਆ ॥੬॥
31 ਅੰਮ੍ਰਿਤੁ ਪੀਵੈ ਜਿਸ ਨੋ ਆਪਿ ਪੀਆਏ ॥
32 ਗੁਰ ਪਰਸਾਦੀ ਸਹਜਿ ਲਿਵ ਲਾਏ ॥
33 ਪੂਰਨ ਪੂਰਿ ਰਹਿਆ ਸਭ ਆਪੇ ਗੁਰਮਤਿ ਨਦਰੀ ਆਵਣਿਆ ॥੭॥
34 ਆਪੇ ਆਪਿ ਨਿਰੰਜਨੁ ਸੋਈ ॥
35 ਜਿਨਿ ਸਿਰਜੀ ਤਿਨਿ ਆਪੇ ਗੋਈ ॥
36 ਨਾਨਕ ਨਾਮੁ ਸਮਾਲਿ ਸਦਾ ਤੂੰ ਸਹਜੇ ਸਚਿ ਸਮਾਵਣਿਆ ॥੮॥੧੬॥੧੭॥
37 ਮਾਝ ਮਹਲਾ ੩ ॥
38 ਸੇ ਸਚਿ ਲਾਗੇ ਜੋ ਤੁਧੁ ਭਾਏ ॥
39 ਸਦਾ ਸਚੁ ਸੇਵਹਿ ਸਹਜ ਸੁਭਾਏ ॥
40 ਸਚੈ ਸਬਦਿ ਸਚਾ ਸਾਲਾਹੀ ਸਚੈ ਮੇਲਿ ਮਿਲਾਵਣਿਆ ॥੧॥
41 ਹਉ ਵਾਰੀ ਜੀਉ ਵਾਰੀ ਸਚੁ ਸਾਲਾਹਣਿਆ ॥
42 ਸਚੁ ਧਿਆਇਨਿ ਸੇ ਸਚਿ ਰਾਤੇ ਸਚੇ ਸਚਿ ਸਮਾਵਣਿਆ ॥੧॥ ਰਹਾਉ ॥
43 ਜਹ ਦੇਖਾ ਸਚੁ ਸਭਨੀ ਥਾਈ ॥
44 ਗੁਰ ਪਰਸਾਦੀ ਮੰਨਿ ਵਸਾਈ ॥
45 ਤਨੁ ਸਚਾ ਰਸਨਾ ਸਚਿ ਰਾਤੀ ਸਚੁ ਸੁਣਿ ਆਖਿ ਵਖਾਨਣਿਆ ॥੨॥