Ang 1191
1 ਲਬੁ ਅਧੇਰਾ ਬੰਦੀਖਾਨਾ ਅਉਗਣ ਪੈਰਿ ਲੁਹਾਰੀ ॥੩॥
2 ਪੂੰਜੀ ਮਾਰ ਪਵੈ ਨਿਤ ਮੁਦਗਰ ਪਾਪੁ ਕਰੇ ਕੋੁਟਵਾਰੀ ॥
3 ਭਾਵੈ ਚੰਗਾ ਭਾਵੈ ਮੰਦਾ ਜੈਸੀ ਨਦਰਿ ਤੁਮੑਾਰੀ ॥੪॥
4 ਆਦਿ ਪੁਰਖ ਕਉ ਅਲਹੁ ਕਹੀਐ ਸੇਖਾਂ ਆਈ ਵਾਰੀ ॥
5 ਦੇਵਲ ਦੇਵਤਿਆ ਕਰੁ ਲਾਗਾ ਐਸੀ ਕੀਰਤਿ ਚਾਲੀ ॥੫॥
6 ਕੂਜਾ ਬਾਂਗ ਨਿਵਾਜ ਮੁਸਲਾ ਨੀਲ ਰੂਪ ਬਨਵਾਰੀ ॥
7 ਘਰਿ ਘਰਿ ਮੀਆ ਸਭਨਾਂ ਜੀਆਂ ਬੋਲੀ ਅਵਰ ਤੁਮਾਰੀ ॥੬॥
8 ਜੇ ਤੂ ਮੀਰ ਮਹੀਪਤਿ ਸਾਹਿਬੁ ਕੁਦਰਤਿ ਕਉਣ ਹਮਾਰੀ ॥
9 ਚਾਰੇ ਕੁੰਟ ਸਲਾਮੁ ਕਰਹਿਗੇ ਘਰਿ ਘਰਿ ਸਿਫਤਿ ਤੁਮੑਾਰੀ ॥੭॥
10 ਤੀਰਥ ਸਿੰਮ੍ਰਿਤਿ ਪੁੰਨ ਦਾਨ ਕਿਛੁ ਲਾਹਾ ਮਿਲੈ ਦਿਹਾੜੀ ॥
11 ਨਾਨਕ ਨਾਮੁ ਮਿਲੈ ਵਡਿਆਈ ਮੇਕਾ ਘੜੀ ਸਮੑਾਲੀ ॥੮॥੧॥੮॥
12 ਬਸੰਤੁ ਹਿੰਡੋਲੁ ਘਰੁ ੨ ਮਹਲਾ ੪ ॥
13 ੴ ਸਤਿਗੁਰ ਪ੍ਰਸਾਦਿ ॥
14 ਕਾਂਇਆ ਨਗਰਿ ਇਕੁ ਬਾਲਕੁ ਵਸਿਆ ਖਿਨੁ ਪਲੁ ਥਿਰੁ ਨ ਰਹਾਈ ॥
15 ਅਨਿਕ ਉਪਾਵ ਜਤਨ ਕਰਿ ਥਾਕੇ ਬਾਰੰ ਬਾਰ ਭਰਮਾਈ ॥੧॥
16 ਮੇਰੇ ਠਾਕੁਰ ਬਾਲਕੁ ਇਕਤੁ ਘਰਿ ਆਣੁ ॥
17 ਸਤਿਗੁਰੁ ਮਿਲੈ ਤ ਪੂਰਾ ਪਾਈਐ ਭਜੁ ਰਾਮ ਨਾਮੁ ਨੀਸਾਣੁ ॥੧॥ ਰਹਾਉ ॥
18 ਇਹੁ ਮਿਰਤਕੁ ਮੜਾ ਸਰੀਰੁ ਹੈ ਸਭੁ ਜਗੁ ਜਿਤੁ ਰਾਮ ਨਾਮੁ ਨਹੀ ਵਸਿਆ ॥
19 ਰਾਮ ਨਾਮੁ ਗੁਰਿ ਉਦਕੁ ਚੁਆਇਆ ਫਿਰਿ ਹਰਿਆ ਹੋਆ ਰਸਿਆ ॥੨॥
20 ਮੈ ਨਿਰਖਤ ਨਿਰਖਤ ਸਰੀਰੁ ਸਭੁ ਖੋਜਿਆ ਇਕੁ ਗੁਰਮੁਖਿ ਚਲਤੁ ਦਿਖਾਇਆ ॥
21 ਬਾਹਰੁ ਖੋਜਿ ਮੁਏ ਸਭਿ ਸਾਕਤ ਹਰਿ ਗੁਰਮਤੀ ਘਰਿ ਪਾਇਆ ॥੩॥
22 ਦੀਨਾ ਦੀਨ ਦਇਆਲ ਭਏ ਹੈ ਜਿਉ ਕ੍ਰਿਸਨੁ ਬਿਦਰ ਘਰਿ ਆਇਆ ॥
23 ਮਿਲਿਓ ਸੁਦਾਮਾ ਭਾਵਨੀ ਧਾਰਿ ਸਭੁ ਕਿਛੁ ਆਗੈ ਦਾਲਦੁ ਭੰਜਿ ਸਮਾਇਆ ॥੪॥
24 ਰਾਮ ਨਾਮ ਕੀ ਪੈਜ ਵਡੇਰੀ ਮੇਰੇ ਠਾਕੁਰਿ ਆਪਿ ਰਖਾਈ ॥
25 ਜੇ ਸਭਿ ਸਾਕਤ ਕਰਹਿ ਬਖੀਲੀ ਇਕ ਰਤੀ ਤਿਲੁ ਨ ਘਟਾਈ ॥੫॥
26 ਜਨ ਕੀ ਉਸਤਤਿ ਹੈ ਰਾਮ ਨਾਮਾ ਦਹ ਦਿਸਿ ਸੋਭਾ ਪਾਈ ॥
27 ਨਿੰਦਕੁ ਸਾਕਤੁ ਖਵਿ ਨ ਸਕੈ ਤਿਲੁ ਅਪਣੈ ਘਰਿ ਲੂਕੀ ਲਾਈ ॥੬॥
28 ਜਨ ਕਉ ਜਨੁ ਮਿਲਿ ਸੋਭਾ ਪਾਵੈ ਗੁਣ ਮਹਿ ਗੁਣ ਪਰਗਾਸਾ ॥
29 ਮੇਰੇ ਠਾਕੁਰ ਕੇ ਜਨ ਪ੍ਰੀਤਮ ਪਿਆਰੇ ਜੋ ਹੋਵਹਿ ਦਾਸਨਿ ਦਾਸਾ ॥੭॥
30 ਆਪੇ ਜਲੁ ਅਪਰੰਪਰੁ ਕਰਤਾ ਆਪੇ ਮੇਲਿ ਮਿਲਾਵੈ ॥
31 ਨਾਨਕ ਗੁਰਮੁਖਿ ਸਹਜਿ ਮਿਲਾਏ ਜਿਉ ਜਲੁ ਜਲਹਿ ਸਮਾਵੈ ॥੮॥੧॥੯॥