Ang 1212
1 ਕਹੁ ਨਾਨਕ ਦਰਸੁ ਪੇਖਿ ਸੁਖੁ ਪਾਇਆ ਸਭ ਪੂਰਨ ਹੋਈ ਆਸਾ ॥੨॥੧੫॥੩੮॥
2 ਸਾਰਗ ਮਹਲਾ ੫ ॥
3 ਚਰਨਹ ਗੋਬਿੰਦ ਮਾਰਗੁ ਸੁਹਾਵਾ ॥
4 ਆਨ ਮਾਰਗ ਜੇਤਾ ਕਿਛੁ ਧਾਈਐ ਤੇਤੋ ਹੀ ਦੁਖੁ ਹਾਵਾ ॥੧॥ ਰਹਾਉ ॥
5 ਨੇਤ੍ਰ ਪੁਨੀਤ ਭਏ ਦਰਸੁ ਪੇਖੇ ਹਸਤ ਪੁਨੀਤ ਟਹਲਾਵਾ ॥
6 ਰਿਦਾ ਪੁਨੀਤ ਰਿਦੈ ਹਰਿ ਬਸਿਓ ਮਸਤ ਪੁਨੀਤ ਸੰਤ ਧੂਰਾਵਾ ॥੧॥
7 ਸਰਬ ਨਿਧਾਨ ਨਾਮਿ ਹਰਿ ਹਰਿ ਕੈ ਜਿਸੁ ਕਰਮਿ ਲਿਖਿਆ ਤਿਨਿ ਪਾਵਾ ॥
8 ਜਨ ਨਾਨਕ ਕਉ ਗੁਰੁ ਪੂਰਾ ਭੇਟਿਓ ਸੁਖਿ ਸਹਜੇ ਅਨਦ ਬਿਹਾਵਾ ॥੨॥੧੬॥੩੯॥
9 ਸਾਰਗ ਮਹਲਾ ੫ ॥
10 ਧਿਆਇਓ ਅੰਤਿ ਬਾਰ ਨਾਮੁ ਸਖਾ ॥
11 ਜਹ ਮਾਤ ਪਿਤਾ ਸੁਤ ਭਾਈ ਨ ਪਹੁਚੈ ਤਹਾ ਤਹਾ ਤੂ ਰਖਾ ॥੧॥ ਰਹਾਉ ॥
12 ਅੰਧ ਕੂਪ ਗ੍ਰਿਹ ਮਹਿ ਤਿਨਿ ਸਿਮਰਿਓ ਜਿਸੁ ਮਸਤਕਿ ਲੇਖੁ ਲਿਖਾ ॥
13 ਖੂਲੑੇ ਬੰਧਨ ਮੁਕਤਿ ਗੁਰਿ ਕੀਨੀ ਸਭ ਤੂਹੈ ਤੁਹੀ ਦਿਖਾ ॥੧॥
14 ਅੰਮ੍ਰਿਤ ਨਾਮੁ ਪੀਆ ਮਨੁ ਤ੍ਰਿਪਤਿਆ ਆਘਾਏ ਰਸਨ ਚਖਾ ॥
15 ਕਹੁ ਨਾਨਕ ਸੁਖ ਸਹਜੁ ਮੈ ਪਾਇਆ ਗੁਰਿ ਲਾਹੀ ਸਗਲ ਤਿਖਾ ॥੨॥੧੭॥੪੦॥
16 ਸਾਰਗ ਮਹਲਾ ੫ ॥
17 ਗੁਰ ਮਿਲਿ ਐਸੇ ਪ੍ਰਭੂ ਧਿਆਇਆ ॥
18 ਭਇਓ ਕ੍ਰਿਪਾਲੁ ਦਇਆਲੁ ਦੁਖ ਭੰਜਨੁ ਲਗੈ ਨ ਤਾਤੀ ਬਾਇਆ ॥੧॥ ਰਹਾਉ ॥
19 ਜੇਤੇ ਸਾਸ ਸਾਸ ਹਮ ਲੇਤੇ ਤੇਤੇ ਹੀ ਗੁਣ ਗਾਇਆ ॥
20 ਨਿਮਖ ਨ ਬਿਛੁਰੈ ਘਰੀ ਨ ਬਿਸਰੈ ਸਦ ਸੰਗੇ ਜਤ ਜਾਇਆ ॥੧॥
21 ਹਉ ਬਲਿ ਬਲਿ ਬਲਿ ਬਲਿ ਚਰਨ ਕਮਲ ਕਉ ਬਲਿ ਬਲਿ ਗੁਰ ਦਰਸਾਇਆ ॥
22 ਕਹੁ ਨਾਨਕ ਕਾਹੂ ਪਰਵਾਹਾ ਜਉ ਸੁਖ ਸਾਗਰੁ ਮੈ ਪਾਇਆ ॥੨॥੧੮॥੪੧॥
23 ਸਾਰਗ ਮਹਲਾ ੫ ॥
24 ਮੇਰੈ ਮਨਿ ਸਬਦੁ ਲਗੋ ਗੁਰ ਮੀਠਾ ॥
25 ਖੁਲੑਿਓ ਕਰਮੁ ਭਇਓ ਪਰਗਾਸਾ ਘਟਿ ਘਟਿ ਹਰਿ ਹਰਿ ਡੀਠਾ ॥੧॥ ਰਹਾਉ ॥
26 ਪਾਰਬ੍ਰਹਮ ਆਜੋਨੀ ਸੰਭਉ ਸਰਬ ਥਾਨ ਘਟ ਬੀਠਾ ॥
27 ਭਇਓ ਪਰਾਪਤਿ ਅੰਮ੍ਰਿਤ ਨਾਮਾ ਬਲਿ ਬਲਿ ਪ੍ਰਭ ਚਰਣੀਠਾ ॥੧॥
28 ਸਤਸੰਗਤਿ ਕੀ ਰੇਣੁ ਮੁਖਿ ਲਾਗੀ ਕੀਏ ਸਗਲ ਤੀਰਥ ਮਜਨੀਠਾ ॥
29 ਕਹੁ ਨਾਨਕ ਰੰਗਿ ਚਲੂਲ ਭਏ ਹੈ ਹਰਿ ਰੰਗੁ ਨ ਲਹੈ ਮਜੀਠਾ ॥੨॥੧੯॥੪੨॥
30 ਸਾਰਗ ਮਹਲਾ ੫ ॥
31 ਹਰਿ ਹਰਿ ਨਾਮੁ ਦੀਓ ਗੁਰਿ ਸਾਥੇ ॥
32 ਨਿਮਖ ਬਚਨੁ ਪ੍ਰਭ ਹੀਅਰੈ ਬਸਿਓ ਸਗਲ ਭੂਖ ਮੇਰੀ ਲਾਥੇ ॥੧॥ ਰਹਾਉ ॥
33 ਕ੍ਰਿਪਾ ਨਿਧਾਨ ਗੁਣ ਨਾਇਕ ਠਾਕੁਰ ਸੁਖ ਸਮੂਹ ਸਭ ਨਾਥੇ ॥
34 ਏਕ ਆਸ ਮੋਹਿ ਤੇਰੀ ਸੁਆਮੀ ਅਉਰ ਦੁਤੀਆ ਆਸ ਬਿਰਾਥੇ ॥੧॥
35 ਨੈਣ ਤ੍ਰਿਪਤਾਸੇ ਦੇਖਿ ਦਰਸਾਵਾ ਗੁਰਿ ਕਰ ਧਾਰੇ ਮੇਰੈ ਮਾਥੇ ॥