Ang 1228
1 ਕਰਿ ਕਿਰਪਾ ਲੀਨੇ ਕਰਿ ਅਪੁਨੇ ਉਪਜੀ ਦਰਸ ਪਿਆਸ ॥
2 ਸੰਤਸੰਗਿ ਮਿਲਿ ਹਰਿ ਗੁਣ ਗਾਏ ਬਿਨਸੀ ਦੁਤੀਆ ਆਸ ॥੧॥
3 ਮਹਾ ਉਦਿਆਨ ਅਟਵੀ ਤੇ ਕਾਢੇ ਮਾਰਗੁ ਸੰਤ ਕਹਿਓ ॥
4 ਦੇਖਤ ਦਰਸੁ ਪਾਪ ਸਭਿ ਨਾਸੇ ਹਰਿ ਨਾਨਕ ਰਤਨੁ ਲਹਿਓ ॥੨॥੧੦੦॥੧੨੩॥
5 ਸਾਰਗ ਮਹਲਾ ੫ ॥
6 ਮਾਈ ਰੀ ਅਰਿਓ ਪ੍ਰੇਮ ਕੀ ਖੋਰਿ ॥
7 ਦਰਸਨ ਰੁਚਿਤ ਪਿਆਸ ਮਨਿ ਸੁੰਦਰ ਸਕਤ ਨ ਕੋਈ ਤੋਰਿ ॥੧॥ ਰਹਾਉ ॥
8 ਪ੍ਰਾਨ ਮਾਨ ਪਤਿ ਪਿਤ ਸੁਤ ਬੰਧਪ ਹਰਿ ਸਰਬਸੁ ਧਨ ਮੋਰ ॥
9 ਧ੍ਰਿਗੁ ਸਰੀਰੁ ਅਸਤ ਬਿਸਟਾ ਕ੍ਰਿਮ ਬਿਨੁ ਹਰਿ ਜਾਨਤ ਹੋਰ ॥੧॥
10 ਭਇਓ ਕ੍ਰਿਪਾਲ ਦੀਨ ਦੁਖ ਭੰਜਨੁ ਪਰਾ ਪੂਰਬਲਾ ਜੋਰ ॥
11 ਨਾਨਕ ਸਰਣਿ ਕ੍ਰਿਪਾ ਨਿਧਿ ਸਾਗਰ ਬਿਨਸਿਓ ਆਨ ਨਿਹੋਰ ॥੨॥੧੦੧॥੧੨੪॥
12 ਸਾਰਗ ਮਹਲਾ ੫ ॥
13 ਨੀਕੀ ਰਾਮ ਕੀ ਧੁਨਿ ਸੋਇ ॥
14 ਚਰਨ ਕਮਲ ਅਨੂਪ ਸੁਆਮੀ ਜਪਤ ਸਾਧੂ ਹੋਇ ॥੧॥ ਰਹਾਉ ॥
15 ਚਿਤਵਤਾ ਗੋਪਾਲ ਦਰਸਨ ਕਲਮਲਾ ਕਢੁ ਧੋਇ ॥
16 ਜਨਮ ਮਰਨ ਬਿਕਾਰ ਅੰਕੁਰ ਹਰਿ ਕਾਟਿ ਛਾਡੇ ਖੋਇ ॥੧॥
17 ਪਰਾ ਪੂਰਬਿ ਜਿਸਹਿ ਲਿਖਿਆ ਬਿਰਲਾ ਪਾਏ ਕੋਇ ॥
18 ਰਵਣ ਗੁਣ ਗੋਪਾਲ ਕਰਤੇ ਨਾਨਕਾ ਸਚੁ ਜੋਇ ॥੨॥੧੦੨॥੧੨੫॥
19 ਸਾਰਗ ਮਹਲਾ ੫ ॥
20 ਹਰਿ ਕੇ ਨਾਮ ਕੀ ਮਤਿ ਸਾਰ ॥
21 ਹਰਿ ਬਿਸਾਰਿ ਜੁ ਆਨ ਰਾਚਹਿ ਮਿਥਨ ਸਭ ਬਿਸਥਾਰ ॥੧॥ ਰਹਾਉ ॥
22 ਸਾਧਸੰਗਮਿ ਭਜੁ ਸੁਆਮੀ ਪਾਪ ਹੋਵਤ ਖਾਰ ॥
23 ਚਰਨਾਰਬਿੰਦ ਬਸਾਇ ਹਿਰਦੈ ਬਹੁਰਿ ਜਨਮ ਨ ਮਾਰ ॥੧॥
24 ਕਰਿ ਅਨੁਗ੍ਰਹ ਰਾਖਿ ਲੀਨੇ ਏਕ ਨਾਮ ਅਧਾਰ ॥
25 ਦਿਨ ਰੈਨਿ ਸਿਮਰਤ ਸਦਾ ਨਾਨਕ ਮੁਖ ਊਜਲ ਦਰਬਾਰਿ ॥੨॥੧੦੩॥੧੨੬॥
26 ਸਾਰਗ ਮਹਲਾ ੫ ॥
27 ਮਾਨੀ ਤੂੰ ਰਾਮ ਕੈ ਦਰਿ ਮਾਨੀ ॥
28 ਸਾਧਸੰਗਿ ਮਿਲਿ ਹਰਿ ਗੁਨ ਗਾਏ ਬਿਨਸੀ ਸਭ ਅਭਿਮਾਨੀ ॥੧॥ ਰਹਾਉ ॥
29 ਧਾਰਿ ਅਨੁਗ੍ਰਹੁ ਅਪੁਨੀ ਕਰਿ ਲੀਨੀ ਗੁਰਮੁਖਿ ਪੂਰ ਗਿਆਨੀ ॥
30 ਸਰਬ ਸੂਖ ਆਨੰਦ ਘਨੇਰੇ ਠਾਕੁਰ ਦਰਸ ਧਿਆਨੀ ॥੧॥
31 ਨਿਕਟਿ ਵਰਤਨਿ ਸਾ ਸਦਾ ਸੁਹਾਗਨਿ ਦਹ ਦਿਸ ਸਾਈ ਜਾਨੀ ॥
32 ਪ੍ਰਿਅ ਰੰਗ ਰੰਗਿ ਰਤੀ ਨਾਰਾਇਨ ਨਾਨਕ ਤਿਸੁ ਕੁਰਬਾਨੀ ॥੨॥੧੦੪॥੧੨੭॥
33 ਸਾਰਗ ਮਹਲਾ ੫ ॥
34 ਤੁਅ ਚਰਨ ਆਸਰੋ ਈਸ ॥
35 ਤੁਮਹਿ ਪਛਾਨੂ ਸਾਕੁ ਤੁਮਹਿ ਸੰਗਿ ਰਾਖਨਹਾਰ ਤੁਮੈ ਜਗਦੀਸ ॥ ਰਹਾਉ ॥
36 ਤੂ ਹਮਰੋ ਹਮ ਤੁਮਰੇ ਕਹੀਐ ਇਤ ਉਤ ਤੁਮ ਹੀ ਰਾਖੇ ॥
37 ਤੂ ਬੇਅੰਤੁ ਅਪਰੰਪਰੁ ਸੁਆਮੀ ਗੁਰ ਕਿਰਪਾ ਕੋਈ ਲਾਖੈ ॥੧॥
38 ਬਿਨੁ ਬਕਨੇ ਬਿਨੁ ਕਹਨ ਕਹਾਵਨ ਅੰਤਰਜਾਮੀ ਜਾਨੈ ॥
39 ਜਾ ਕਉ ਮੇਲਿ ਲਏ ਪ੍ਰਭੁ ਨਾਨਕੁ ਸੇ ਜਨ ਦਰਗਹ ਮਾਨੇ ॥੨॥੧੦੫॥੧੨੮॥