Sri Guru Granth Sahib Ji

Ang 1230

अनुवाद बदलें

1 ਸੰਤਨ ਕੈ ਚਰਨ ਲਾਗੇ ਕਾਮ ਕ੍ਰੋਧ ਲੋਭ ਤਿਆਗੇ ਗੁਰ ਗੋਪਾਲ ਭਏ ਕ੍ਰਿਪਾਲ ਲਬਧਿ ਅਪਨੀ ਪਾਈ ॥੧॥

2 ਬਿਨਸੇ ਭ੍ਰਮ ਮੋਹ ਅੰਧ ਟੂਟੇ ਮਾਇਆ ਕੇ ਬੰਧ ਪੂਰਨ ਸਰਬਤ੍ਰ ਠਾਕੁਰ ਨਹ ਕੋਊ ਬੈਰਾਈ ॥

3 ਸੁਆਮੀ ਸੁਪ੍ਰਸੰਨ ਭਏ ਜਨਮ ਮਰਨ ਦੋਖ ਗਏ ਸੰਤਨ ਕੈ ਚਰਨ ਲਾਗਿ ਨਾਨਕ ਗੁਨ ਗਾਈ ॥੨॥੩॥੧੩੨॥

4 ਸਾਰਗ ਮਹਲਾ ੫ ॥

5 ਹਰਿ ਹਰੇ ਹਰਿ ਮੁਖਹੁ ਬੋਲਿ ਹਰਿ ਹਰੇ ਮਨਿ ਧਾਰੇ ॥੧॥ ਰਹਾਉ ॥

6 ਸ੍ਰਵਨ ਸੁਨਨ ਭਗਤਿ ਕਰਨ ਅਨਿਕ ਪਾਤਿਕ ਪੁਨਹਚਰਨ ॥

7 ਸਰਨ ਪਰਨ ਸਾਧੂ ਆਨ ਬਾਨਿ ਬਿਸਾਰੇ ॥੧॥

8 ਹਰਿ ਚਰਨ ਪ੍ਰੀਤਿ ਨੀਤ ਨੀਤਿ ਪਾਵਨਾ ਮਹਿ ਮਹਾ ਪੁਨੀਤ ॥

9 ਸੇਵਕ ਭੈ ਦੂਰਿ ਕਰਨ ਕਲਿਮਲ ਦੋਖ ਜਾਰੇ ॥

10 ਕਹਤ ਮੁਕਤ ਸੁਨਤ ਮੁਕਤ ਰਹਤ ਜਨਮ ਰਹਤੇ ॥

11 ਰਾਮ ਰਾਮ ਸਾਰ ਭੂਤ ਨਾਨਕ ਤਤੁ ਬੀਚਾਰੇ ॥੨॥੪॥੧੩੩॥

12 ਸਾਰਗ ਮਹਲਾ ੫ ॥

13 ਨਾਮ ਭਗਤਿ ਮਾਗੁ ਸੰਤ ਤਿਆਗਿ ਸਗਲ ਕਾਮੀ ॥੧॥ ਰਹਾਉ ॥

14 ਪ੍ਰੀਤਿ ਲਾਇ ਹਰਿ ਧਿਆਇ ਗੁਨ ਗੋੁਬਿੰਦ ਸਦਾ ਗਾਇ ॥

15 ਹਰਿ ਜਨ ਕੀ ਰੇਨ ਬਾਂਛੁ ਦੈਨਹਾਰ ਸੁਆਮੀ ॥੧॥

16 ਸਰਬ ਕੁਸਲ ਸੁਖ ਬਿਸ੍ਰਾਮ ਆਨਦਾ ਆਨੰਦ ਨਾਮ ਜਮ ਕੀ ਕਛੁ ਨਾਹਿ ਤ੍ਰਾਸ ਸਿਮਰਿ ਅੰਤਰਜਾਮੀ ॥

17 ਏਕ ਸਰਨ ਗੋਬਿੰਦ ਚਰਨ ਸੰਸਾਰ ਸਗਲ ਤਾਪ ਹਰਨ ॥

18 ਨਾਵ ਰੂਪ ਸਾਧਸੰਗ ਨਾਨਕ ਪਾਰਗਰਾਮੀ ॥੨॥੫॥੧੩੪॥

19 ਸਾਰਗ ਮਹਲਾ ੫ ॥

20 ਗੁਨ ਲਾਲ ਗਾਵਉ ਗੁਰ ਦੇਖੇ ॥

21 ਪੰਚਾ ਤੇ ਏਕੁ ਛੂਟਾ ਜਉ ਸਾਧਸੰਗਿ ਪਗ ਰਉ ॥੧॥ ਰਹਾਉ ॥

22 ਦ੍ਰਿਸਟਉ ਕਛੁ ਸੰਗਿ ਨ ਜਾਇ ਮਾਨੁ ਤਿਆਗਿ ਮੋਹਾ ॥

23 ਏਕੈ ਹਰਿ ਪ੍ਰੀਤਿ ਲਾਇ ਮਿਲਿ ਸਾਧਸੰਗਿ ਸੋਹਾ ॥੧॥

24 ਪਾਇਓ ਹੈ ਗੁਣ ਨਿਧਾਨੁ ਸਗਲ ਆਸ ਪੂਰੀ ॥

25 ਨਾਨਕ ਮਨਿ ਅਨੰਦ ਭਏ ਗੁਰਿ ਬਿਖਮ ਗਾਰ੍ਹ ਤੋਰੀ ॥੨॥੬॥੧੩੫॥

26 ਸਾਰਗ ਮਹਲਾ ੫ ॥

27 ਮਨਿ ਬਿਰਾਗੈਗੀ ॥

28 ਖੋਜਤੀ ਦਰਸਾਰ ॥੧॥ ਰਹਾਉ ॥

29 ਸਾਧੂ ਸੰਤਨ ਸੇਵਿ ਕੈ ਪ੍ਰਿਉ ਹੀਅਰੈ ਧਿਆਇਓ ॥

30 ਆਨੰਦ ਰੂਪੀ ਪੇਖਿ ਕੈ ਹਉ ਮਹਲੁ ਪਾਵਉਗੀ ॥੧॥

31 ਕਾਮ ਕਰੀ ਸਭ ਤਿਆਗਿ ਕੈ ਹਉ ਸਰਣਿ ਪਰਉਗੀ ॥

32 ਨਾਨਕ ਸੁਆਮੀ ਗਰਿ ਮਿਲੇ ਹਉ ਗੁਰ ਮਨਾਵਉਗੀ ॥੨॥੭॥੧੩੬॥

33 ਸਾਰਗ ਮਹਲਾ ੫ ॥

34 ਐਸੀ ਹੋਇ ਪਰੀ ॥

35 ਜਾਨਤੇ ਦਇਆਰ ॥੧॥ ਰਹਾਉ ॥

36 ਮਾਤਰ ਪਿਤਰ ਤਿਆਗਿ ਕੈ ਮਨੁ ਸੰਤਨ ਪਾਹਿ ਬੇਚਾਇਓ ॥

37 ਜਾਤਿ ਜਨਮ ਕੁਲ ਖੋਈਐ ਹਉ ਗਾਵਉ ਹਰਿ ਹਰੀ ॥੧॥

38 ਲੋਕ ਕੁਟੰਬ ਤੇ ਟੂਟੀਐ ਪ੍ਰਭ ਕਿਰਤਿ ਕਿਰਤਿ ਕਰੀ ॥

39 ਗੁਰਿ ਮੋ ਕਉ ਉਪਦੇਸਿਆ ਨਾਨਕ ਸੇਵਿ ਏਕ ਹਰੀ ॥੨॥੮॥੧੩੭॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें