Ang 1232
1 ਬਿਖਿਆਸਕਤ ਰਹਿਓ ਨਿਸਿ ਬਾਸੁਰ ਕੀਨੋ ਅਪਨੋ ਭਾਇਓ ॥੧॥ ਰਹਾਉ ॥
2 ਗੁਰ ਉਪਦੇਸੁ ਸੁਨਿਓ ਨਹਿ ਕਾਨਨਿ ਪਰ ਦਾਰਾ ਲਪਟਾਇਓ ॥
3 ਪਰ ਨਿੰਦਾ ਕਾਰਨਿ ਬਹੁ ਧਾਵਤ ਸਮਝਿਓ ਨਹ ਸਮਝਾਇਓ ॥੧॥
4 ਕਹਾ ਕਹਉ ਮੈ ਅਪੁਨੀ ਕਰਨੀ ਜਿਹ ਬਿਧਿ ਜਨਮੁ ਗਵਾਇਓ ॥
5 ਕਹਿ ਨਾਨਕ ਸਭ ਅਉਗਨ ਮੋ ਮਹਿ ਰਾਖਿ ਲੇਹੁ ਸਰਨਾਇਓ ॥੨॥੪॥੩॥੧੩॥੧੩੯॥੪॥੧੫੯॥
6 ਰਾਗੁ ਸਾਰਗ ਅਸਟਪਦੀਆ ਮਹਲਾ ੧ ਘਰੁ ੧ ॥
7 ੴ ਸਤਿਗੁਰ ਪ੍ਰਸਾਦਿ ॥
8 ਹਰਿ ਬਿਨੁ ਕਿਉ ਜੀਵਾ ਮੇਰੀ ਮਾਈ ॥
9 ਜੈ ਜਗਦੀਸ ਤੇਰਾ ਜਸੁ ਜਾਚਉ ਮੈ ਹਰਿ ਬਿਨੁ ਰਹਨੁ ਨ ਜਾਈ ॥੧॥ ਰਹਾਉ ॥
10 ਹਰਿ ਕੀ ਪਿਆਸ ਪਿਆਸੀ ਕਾਮਨਿ ਦੇਖਉ ਰੈਨਿ ਸਬਾਈ ॥
11 ਸ੍ਰੀਧਰ ਨਾਥ ਮੇਰਾ ਮਨੁ ਲੀਨਾ ਪ੍ਰਭੁ ਜਾਨੈ ਪੀਰ ਪਰਾਈ ॥੧॥
12 ਗਣਤ ਸਰੀਰਿ ਪੀਰ ਹੈ ਹਰਿ ਬਿਨੁ ਗੁਰਸਬਦੀ ਹਰਿ ਪਾਂਈ ॥
13 ਹੋਹੁ ਦਇਆਲ ਕ੍ਰਿਪਾ ਕਰਿ ਹਰਿ ਜੀਉ ਹਰਿ ਸਿਉ ਰਹਾਂ ਸਮਾਈ ॥੨॥
14 ਐਸੀ ਰਵਤ ਰਵਹੁ ਮਨ ਮੇਰੇ ਹਰਿ ਚਰਣੀ ਚਿਤੁ ਲਾਈ ॥
15 ਬਿਸਮ ਭਏ ਗੁਣ ਗਾਇ ਮਨੋਹਰ ਨਿਰਭਉ ਸਹਜਿ ਸਮਾਈ ॥੩॥
16 ਹਿਰਦੈ ਨਾਮੁ ਸਦਾ ਧੁਨਿ ਨਿਹਚਲ ਘਟੈ ਨ ਕੀਮਤਿ ਪਾਈ ॥
17 ਬਿਨੁ ਨਾਵੈ ਸਭੁ ਕੋਈ ਨਿਰਧਨੁ ਸਤਿਗੁਰਿ ਬੂਝ ਬੁਝਾਈ ॥੪॥
18 ਪ੍ਰੀਤਮ ਪ੍ਰਾਨ ਭਏ ਸੁਨਿ ਸਜਨੀ ਦੂਤ ਮੁਏ ਬਿਖੁ ਖਾਈ ॥
19 ਜਬ ਕੀ ਉਪਜੀ ਤਬ ਕੀ ਤੈਸੀ ਰੰਗੁਲ ਭਈ ਮਨਿ ਭਾਈ ॥੫॥
20 ਸਹਜ ਸਮਾਧਿ ਸਦਾ ਲਿਵ ਹਰਿ ਸਿਉ ਜੀਵਾਂ ਹਰਿ ਗੁਨ ਗਾਈ ॥
21 ਗੁਰ ਕੈ ਸਬਦਿ ਰਤਾ ਬੈਰਾਗੀ ਨਿਜ ਘਰਿ ਤਾੜੀ ਲਾਈ ॥੬॥
22 ਸੁਧ ਰਸ ਨਾਮੁ ਮਹਾ ਰਸੁ ਮੀਠਾ ਨਿਜ ਘਰਿ ਤਤੁ ਗੁਸਾਂਈਂ ॥
23 ਤਹ ਹੀ ਮਨੁ ਜਹ ਹੀ ਤੈ ਰਾਖਿਆ ਐਸੀ ਗੁਰਮਤਿ ਪਾਈ ॥੭॥
24 ਸਨਕ ਸਨਾਦਿ ਬ੍ਰਹਮਾਦਿ ਇੰਦ੍ਰਾਦਿਕ ਭਗਤਿ ਰਤੇ ਬਨਿ ਆਈ ॥
25 ਨਾਨਕ ਹਰਿ ਬਿਨੁ ਘਰੀ ਨ ਜੀਵਾਂ ਹਰਿ ਕਾ ਨਾਮੁ ਵਡਾਈ ॥੮॥੧॥
26 ਸਾਰਗ ਮਹਲਾ ੧ ॥
27 ਹਰਿ ਬਿਨੁ ਕਿਉ ਧੀਰੈ ਮਨੁ ਮੇਰਾ ॥
28 ਕੋਟਿ ਕਲਪ ਕੇ ਦੂਖ ਬਿਨਾਸਨ ਸਾਚੁ ਦ੍ਰਿੜਾਇ ਨਿਬੇਰਾ ॥੧॥ ਰਹਾਉ ॥
29 ਕ੍ਰੋਧੁ ਨਿਵਾਰਿ ਜਲੇ ਹਉ ਮਮਤਾ ਪ੍ਰੇਮੁ ਸਦਾ ਨਉ ਰੰਗੀ ॥
30 ਅਨਭਉ ਬਿਸਰਿ ਗਏ ਪ੍ਰਭੁ ਜਾਚਿਆ ਹਰਿ ਨਿਰਮਾਇਲੁ ਸੰਗੀ ॥੧॥
31 ਚੰਚਲ ਮਤਿ ਤਿਆਗਿ ਭਉ ਭੰਜਨੁ ਪਾਇਆ ਏਕ ਸਬਦਿ ਲਿਵ ਲਾਗੀ ॥
32 ਹਰਿ ਰਸੁ ਚਾਖਿ ਤ੍ਰਿਖਾ ਨਿਵਾਰੀ ਹਰਿ ਮੇਲਿ ਲਏ ਬਡਭਾਗੀ ॥੨॥
33 ਅਭਰਤ ਸਿੰਚਿ ਭਏ ਸੁਭਰ ਸਰ ਗੁਰਮਤਿ ਸਾਚੁ ਨਿਹਾਲਾ ॥