Sri Guru Granth Sahib Ji

Ang 1244

अनुवाद बदलें

1 ਬੇਦੁ ਵਪਾਰੀ ਗਿਆਨੁ ਰਾਸਿ ਕਰਮੀ ਪਲੈ ਹੋਇ ॥

2 ਨਾਨਕ ਰਾਸੀ ਬਾਹਰਾ ਲਦਿ ਨ ਚਲਿਆ ਕੋਇ ॥੨॥

3 ਪਉੜੀ ॥

4 ਨਿੰਮੁ ਬਿਰਖੁ ਬਹੁ ਸੰਚੀਐ ਅੰਮ੍ਰਿਤ ਰਸੁ ਪਾਇਆ ॥

5 ਬਿਸੀਅਰੁ ਮੰਤ੍ਰਿ ਵਿਸਾਹੀਐ ਬਹੁ ਦੂਧੁ ਪੀਆਇਆ ॥

6 ਮਨਮੁਖੁ ਅਭਿੰਨੁ ਨ ਭਿਜਈ ਪਥਰੁ ਨਾਵਾਇਆ ॥

7 ਬਿਖੁ ਮਹਿ ਅੰਮ੍ਰਿਤੁ ਸਿੰਚੀਐ ਬਿਖੁ ਕਾ ਫਲੁ ਪਾਇਆ ॥

8 ਨਾਨਕ ਸੰਗਤਿ ਮੇਲਿ ਹਰਿ ਸਭ ਬਿਖੁ ਲਹਿ ਜਾਇਆ ॥੧੬॥

9 ਸਲੋਕ ਮਃ ੧ ॥

10 ਮਰਣਿ ਨ ਮੂਰਤੁ ਪੁਛਿਆ ਪੁਛੀ ਥਿਤਿ ਨ ਵਾਰੁ ॥

11 ਇਕਨੑੀ ਲਦਿਆ ਇਕਿ ਲਦਿ ਚਲੇ ਇਕਨੑੀ ਬਧੇ ਭਾਰ ॥

12 ਇਕਨੑਾ ਹੋਈ ਸਾਖਤੀ ਇਕਨੑਾ ਹੋਈ ਸਾਰ ॥

13 ਲਸਕਰ ਸਣੈ ਦਮਾਮਿਆ ਛੁਟੇ ਬੰਕ ਦੁਆਰ ॥

14 ਨਾਨਕ ਢੇਰੀ ਛਾਰੁ ਕੀ ਭੀ ਫਿਰਿ ਹੋਈ ਛਾਰ ॥੧॥

15 ਮਃ ੧ ॥

16 ਨਾਨਕ ਢੇਰੀ ਢਹਿ ਪਈ ਮਿਟੀ ਸੰਦਾ ਕੋਟੁ ॥

17 ਭੀਤਰਿ ਚੋਰੁ ਬਹਾਲਿਆ ਖੋਟੁ ਵੇ ਜੀਆ ਖੋਟੁ ॥੨॥

18 ਪਉੜੀ ॥

19 ਜਿਨ ਅੰਦਰਿ ਨਿੰਦਾ ਦੁਸਟੁ ਹੈ ਨਕ ਵਢੇ ਨਕ ਵਢਾਇਆ ॥

20 ਮਹਾ ਕਰੂਪ ਦੁਖੀਏ ਸਦਾ ਕਾਲੇ ਮੁਹ ਮਾਇਆ ॥

21 ਭਲਕੇ ਉਠਿ ਨਿਤ ਪਰ ਦਰਬੁ ਹਿਰਹਿ ਹਰਿ ਨਾਮੁ ਚੁਰਾਇਆ ॥

22 ਹਰਿ ਜੀਉ ਤਿਨ ਕੀ ਸੰਗਤਿ ਮਤ ਕਰਹੁ ਰਖਿ ਲੇਹੁ ਹਰਿ ਰਾਇਆ ॥

23 ਨਾਨਕ ਪਇਐ ਕਿਰਤਿ ਕਮਾਵਦੇ ਮਨਮੁਖਿ ਦੁਖੁ ਪਾਇਆ ॥੧੭॥

24 ਸਲੋਕ ਮਃ ੪ ॥

25 ਸਭੁ ਕੋਈ ਹੈ ਖਸਮ ਕਾ ਖਸਮਹੁ ਸਭੁ ਕੋ ਹੋਇ ॥

26 ਹੁਕਮੁ ਪਛਾਣੈ ਖਸਮ ਕਾ ਤਾ ਸਚੁ ਪਾਵੈ ਕੋਇ ॥

27 ਗੁਰਮੁਖਿ ਆਪੁ ਪਛਾਣੀਐ ਬੁਰਾ ਨ ਦੀਸੈ ਕੋਇ ॥

28 ਨਾਨਕ ਗੁਰਮੁਖਿ ਨਾਮੁ ਧਿਆਈਐ ਸਹਿਲਾ ਆਇਆ ਸੋਇ ॥੧॥

29 ਮਃ ੪ ॥

30 ਸਭਨਾ ਦਾਤਾ ਆਪਿ ਹੈ ਆਪੇ ਮੇਲਣਹਾਰੁ ॥

31 ਨਾਨਕ ਸਬਦਿ ਮਿਲੇ ਨ ਵਿਛੁੜਹਿ ਜਿਨਾ ਸੇਵਿਆ ਹਰਿ ਦਾਤਾਰੁ ॥੨॥

32 ਪਉੜੀ ॥

33 ਗੁਰਮੁਖਿ ਹਿਰਦੈ ਸਾਂਤਿ ਹੈ ਨਾਉ ਉਗਵਿ ਆਇਆ ॥

34 ਜਪ ਤਪ ਤੀਰਥ ਸੰਜਮ ਕਰੇ ਮੇਰੇ ਪ੍ਰਭ ਭਾਇਆ ॥

35 ਹਿਰਦਾ ਸੁਧੁ ਹਰਿ ਸੇਵਦੇ ਸੋਹਹਿ ਗੁਣ ਗਾਇਆ ॥

36 ਮੇਰੇ ਹਰਿ ਜੀਉ ਏਵੈ ਭਾਵਦਾ ਗੁਰਮੁਖਿ ਤਰਾਇਆ ॥

37 ਨਾਨਕ ਗੁਰਮੁਖਿ ਮੇਲਿਅਨੁ ਹਰਿ ਦਰਿ ਸੋਹਾਇਆ ॥੧੮॥

38 ਸਲੋਕ ਮਃ ੧ ॥

39 ਧਨਵੰਤਾ ਇਵ ਹੀ ਕਹੈ ਅਵਰੀ ਧਨ ਕਉ ਜਾਉ ॥

40 ਨਾਨਕੁ ਨਿਰਧਨੁ ਤਿਤੁ ਦਿਨਿ ਜਿਤੁ ਦਿਨਿ ਵਿਸਰੈ ਨਾਉ ॥੧॥

41 ਮਃ ੧ ॥

42 ਸੂਰਜੁ ਚੜੈ ਵਿਜੋਗਿ ਸਭਸੈ ਘਟੈ ਆਰਜਾ ॥

43 ਤਨੁ ਮਨੁ ਰਤਾ ਭੋਗਿ ਕੋਈ ਹਾਰੈ ਕੋ ਜਿਣੈ ॥

44 ਸਭੁ ਕੋ ਭਰਿਆ ਫੂਕਿ ਆਖਣਿ ਕਹਣਿ ਨ ਥੰਮੑੀਐ ॥

45 ਨਾਨਕ ਵੇਖੈ ਆਪਿ ਫੂਕ ਕਢਾਏ ਢਹਿ ਪਵੈ ॥੨॥

46 ਪਉੜੀ ॥

47 ਸਤਸੰਗਤਿ ਨਾਮੁ ਨਿਧਾਨੁ ਹੈ ਜਿਥਹੁ ਹਰਿ ਪਾਇਆ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें