Ang 1306
1 ਤਟਨ ਖਟਨ ਜਟਨ ਹੋਮਨ ਨਾਹੀ ਡੰਡਧਾਰ ਸੁਆਉ ॥੧॥
2 ਜਤਨ ਭਾਂਤਨ ਤਪਨ ਭ੍ਰਮਨ ਅਨਿਕ ਕਥਨ ਕਥਤੇ ਨਹੀ ਥਾਹ ਪਾਈ ਠਾਉ ॥
3 ਸੋਧਿ ਸਗਰ ਸੋਧਨਾ ਸੁਖੁ ਨਾਨਕਾ ਭਜੁ ਨਾਉ ॥੨॥੨॥੩੯॥
4 ਕਾਨੜਾ ਮਹਲਾ ੫ ਘਰੁ ੯ ॥
5 ੴ ਸਤਿਗੁਰ ਪ੍ਰਸਾਦਿ ॥
6 ਪਤਿਤ ਪਾਵਨੁ ਭਗਤਿ ਬਛਲੁ ਭੈ ਹਰਨ ਤਾਰਨ ਤਰਨ ॥੧॥ ਰਹਾਉ ॥
7 ਨੈਨ ਤਿਪਤੇ ਦਰਸੁ ਪੇਖਿ ਜਸੁ ਤੋਖਿ ਸੁਨਤ ਕਰਨ ॥੧॥
8 ਪ੍ਰਾਨ ਨਾਥ ਅਨਾਥ ਦਾਤੇ ਦੀਨ ਗੋਬਿਦ ਸਰਨ ॥
9 ਆਸ ਪੂਰਨ ਦੁਖ ਬਿਨਾਸਨ ਗਹੀ ਓਟ ਨਾਨਕ ਹਰਿ ਚਰਨ ॥੨॥੧॥੪੦॥
10 ਕਾਨੜਾ ਮਹਲਾ ੫ ॥
11 ਚਰਨ ਸਰਨ ਦਇਆਲ ਠਾਕੁਰ ਆਨ ਨਾਹੀ ਜਾਇ ॥
12 ਪਤਿਤ ਪਾਵਨ ਬਿਰਦੁ ਸੁਆਮੀ ਉਧਰਤੇ ਹਰਿ ਧਿਆਇ ॥੧॥ ਰਹਾਉ ॥
13 ਸੈਸਾਰ ਗਾਰ ਬਿਕਾਰ ਸਾਗਰ ਪਤਿਤ ਮੋਹ ਮਾਨ ਅੰਧ ॥
14 ਬਿਕਲ ਮਾਇਆ ਸੰਗਿ ਧੰਧ ॥
15 ਕਰੁ ਗਹੇ ਪ੍ਰਭ ਆਪਿ ਕਾਢਹੁ ਰਾਖਿ ਲੇਹੁ ਗੋਬਿੰਦ ਰਾਇ ॥੧॥
16 ਅਨਾਥ ਨਾਥ ਸਨਾਥ ਸੰਤਨ ਕੋਟਿ ਪਾਪ ਬਿਨਾਸ ॥
17 ਮਨਿ ਦਰਸਨੈ ਕੀ ਪਿਆਸ ॥
18 ਪ੍ਰਭ ਪੂਰਨ ਗੁਨਤਾਸ ॥
19 ਕ੍ਰਿਪਾਲ ਦਇਆਲ ਗੁਪਾਲ ਨਾਨਕ ਹਰਿ ਰਸਨਾ ਗੁਨ ਗਾਇ ॥੨॥੨॥੪੧॥
20 ਕਾਨੜਾ ਮਹਲਾ ੫ ॥
21 ਵਾਰਿ ਵਾਰਉ ਅਨਿਕ ਡਾਰਉ ॥
22 ਸੁਖੁ ਪ੍ਰਿਅ ਸੁਹਾਗ ਪਲਕ ਰਾਤ ॥੧॥ ਰਹਾਉ ॥
23 ਕਨਿਕ ਮੰਦਰ ਪਾਟ ਸੇਜ ਸਖੀ ਮੋਹਿ ਨਾਹਿ ਇਨ ਸਿਉ ਤਾਤ ॥੧॥
24 ਮੁਕਤ ਲਾਲ ਅਨਿਕ ਭੋਗ ਬਿਨੁ ਨਾਮ ਨਾਨਕ ਹਾਤ ॥
25 ਰੂਖੋ ਭੋਜਨੁ ਭੂਮਿ ਸੈਨ ਸਖੀ ਪ੍ਰਿਅ ਸੰਗਿ ਸੂਖਿ ਬਿਹਾਤ ॥੨॥੩॥੪੨॥
26 ਕਾਨੜਾ ਮਹਲਾ ੫ ॥
27 ਅਹੰ ਤੋਰੋ ਮੁਖੁ ਜੋਰੋ ॥
28 ਗੁਰੁ ਗੁਰੁ ਕਰਤ ਮਨੁ ਲੋਰੋ ॥
29 ਪ੍ਰਿਅ ਪ੍ਰੀਤਿ ਪਿਆਰੋ ਮੋਰੋ ॥੧॥ ਰਹਾਉ ॥
30 ਗ੍ਰਿਹਿ ਸੇਜ ਸੁਹਾਵੀ ਆਗਨਿ ਚੈਨਾ ਤੋਰੋ ਰੀ ਤੋਰੋ ਪੰਚ ਦੂਤਨ ਸਿਉ ਸੰਗੁ ਤੋਰੋ ॥੧॥
31 ਆਇ ਨ ਜਾਇ ਬਸੇ ਨਿਜ ਆਸਨਿ ਊਂਧ ਕਮਲ ਬਿਗਸੋਰੋ ॥
32 ਛੁਟਕੀ ਹਉਮੈ ਸੋਰੋ ॥
33 ਗਾਇਓ ਰੀ ਗਾਇਓ ਪ੍ਰਭ ਨਾਨਕ ਗੁਨੀ ਗਹੇਰੋ ॥੨॥੪॥੪੩॥
34 ਕਾਨੜਾ ਮਃ ੫ ਘਰੁ ੯ ॥
35 ਤਾਂ ਤੇ ਜਾਪਿ ਮਨਾ ਹਰਿ ਜਾਪਿ ॥
36 ਜੋ ਸੰਤ ਬੇਦ ਕਹਤ ਪੰਥੁ ਗਾਖਰੋ ਮੋਹ ਮਗਨ ਅਹੰ ਤਾਪ ॥ ਰਹਾਉ ॥
37 ਜੋ ਰਾਤੇ ਮਾਤੇ ਸੰਗਿ ਬਪੁਰੀ ਮਾਇਆ ਮੋਹ ਸੰਤਾਪ ॥੧॥
38 ਨਾਮੁ ਜਪਤ ਸੋਊ ਜਨੁ ਉਧਰੈ ਜਿਸਹਿ ਉਧਾਰਹੁ ਆਪ ॥
39 ਬਿਨਸਿ ਜਾਇ ਮੋਹ ਭੈ ਭਰਮਾ ਨਾਨਕ ਸੰਤ ਪ੍ਰਤਾਪ ॥੨॥੫॥੪੪॥