Ang 1308
1 ਭੈ ਭਾਇ ਭਗਤਿ ਨਿਹਾਲ ਨਾਨਕ ਸਦਾ ਸਦਾ ਕੁਰਬਾਨ ॥੨॥੪॥੪੯॥
2 ਕਾਨੜਾ ਮਹਲਾ ੫ ॥
3 ਕਰਤ ਕਰਤ ਚਰਚ ਚਰਚ ਚਰਚਰੀ ॥
4 ਜੋਗ ਧਿਆਨ ਭੇਖ ਗਿਆਨ ਫਿਰਤ ਫਿਰਤ ਧਰਤ ਧਰਤ ਧਰਚਰੀ ॥੧॥ ਰਹਾਉ ॥
5 ਅਹੰ ਅਹੰ ਅਹੈ ਅਵਰ ਮੂੜ ਮੂੜ ਮੂੜ ਬਵਰਈ ॥
6 ਜਤਿ ਜਾਤ ਜਾਤ ਜਾਤ ਸਦਾ ਸਦਾ ਸਦਾ ਸਦਾ ਕਾਲ ਹਈ ॥੧॥
7 ਮਾਨੁ ਮਾਨੁ ਮਾਨੁ ਤਿਆਗਿ ਮਿਰਤੁ ਮਿਰਤੁ ਨਿਕਟਿ ਨਿਕਟਿ ਸਦਾ ਹਈ ॥
8 ਹਰਿ ਹਰੇ ਹਰੇ ਭਾਜੁ ਕਹਤੁ ਨਾਨਕੁ ਸੁਨਹੁ ਰੇ ਮੂੜ ਬਿਨੁ ਭਜਨ ਭਜਨ ਭਜਨ ਅਹਿਲਾ ਜਨਮੁ ਗਈ ॥੨॥੫॥੫੦॥੧੨॥੬੨॥
9 ਕਾਨੜਾ ਅਸਟਪਦੀਆ ਮਹਲਾ ੪ ਘਰੁ ੧ ॥
10 ੴ ਸਤਿਗੁਰ ਪ੍ਰਸਾਦਿ ॥
11 ਜਪਿ ਮਨ ਰਾਮ ਨਾਮੁ ਸੁਖੁ ਪਾਵੈਗੋ ॥
12 ਜਿਉ ਜਿਉ ਜਪੈ ਤਿਵੈ ਸੁਖੁ ਪਾਵੈ ਸਤਿਗੁਰੁ ਸੇਵਿ ਸਮਾਵੈਗੋ ॥੧॥ ਰਹਾਉ ॥
13 ਭਗਤ ਜਨਾਂ ਕੀ ਖਿਨੁ ਖਿਨੁ ਲੋਚਾ ਨਾਮੁ ਜਪਤ ਸੁਖੁ ਪਾਵੈਗੋ ॥
14 ਅਨ ਰਸ ਸਾਦ ਗਏ ਸਭ ਨੀਕਰਿ ਬਿਨੁ ਨਾਵੈ ਕਿਛੁ ਨ ਸੁਖਾਵੈਗੋ ॥੧॥
15 ਗੁਰਮਤਿ ਹਰਿ ਹਰਿ ਮੀਠਾ ਲਾਗਾ ਗੁਰੁ ਮੀਠੇ ਬਚਨ ਕਢਾਵੈਗੋ ॥
16 ਸਤਿਗੁਰ ਬਾਣੀ ਪੁਰਖੁ ਪੁਰਖੋਤਮ ਬਾਣੀ ਸਿਉ ਚਿਤੁ ਲਾਵੈਗੋ ॥੨॥
17 ਗੁਰਬਾਣੀ ਸੁਨਤ ਮੇਰਾ ਮਨੁ ਦ੍ਰਵਿਆ ਮਨੁ ਭੀਨਾ ਨਿਜ ਘਰਿ ਆਵੈਗੋ ॥
18 ਤਹ ਅਨਹਤ ਧੁਨੀ ਬਾਜਹਿ ਨਿਤ ਬਾਜੇ ਨੀਝਰ ਧਾਰ ਚੁਆਵੈਗੋ ॥੩॥
19 ਰਾਮ ਨਾਮੁ ਇਕੁ ਤਿਲ ਤਿਲ ਗਾਵੈ ਮਨੁ ਗੁਰਮਤਿ ਨਾਮਿ ਸਮਾਵੈਗੋ ॥
20 ਨਾਮੁ ਸੁਣੈ ਨਾਮੋ ਮਨਿ ਭਾਵੈ ਨਾਮੇ ਹੀ ਤ੍ਰਿਪਤਾਵੈਗੋ ॥੪॥
21 ਕਨਿਕ ਕਨਿਕ ਪਹਿਰੇ ਬਹੁ ਕੰਗਨਾ ਕਾਪਰੁ ਭਾਂਤਿ ਬਨਾਵੈਗੋ ॥
22 ਨਾਮ ਬਿਨਾ ਸਭਿ ਫੀਕ ਫਿਕਾਨੇ ਜਨਮਿ ਮਰੈ ਫਿਰਿ ਆਵੈਗੋ ॥੫॥
23 ਮਾਇਆ ਪਟਲ ਪਟਲ ਹੈ ਭਾਰੀ ਘਰੁ ਘੂਮਨਿ ਘੇਰਿ ਘੁਲਾਵੈਗੋ ॥
24 ਪਾਪ ਬਿਕਾਰ ਮਨੂਰ ਸਭਿ ਭਾਰੇ ਬਿਖੁ ਦੁਤਰੁ ਤਰਿਓ ਨ ਜਾਵੈਗੋ ॥੬॥
25 ਭਉ ਬੈਰਾਗੁ ਭਇਆ ਹੈ ਬੋਹਿਥੁ ਗੁਰੁ ਖੇਵਟੁ ਸਬਦਿ ਤਰਾਵੈਗੋ ॥
26 ਰਾਮ ਨਾਮੁ ਹਰਿ ਭੇਟੀਐ ਹਰਿ ਰਾਮੈ ਨਾਮਿ ਸਮਾਵੈਗੋ ॥੭॥
27 ਅਗਿਆਨਿ ਲਾਇ ਸਵਾਲਿਆ ਗੁਰ ਗਿਆਨੈ ਲਾਇ ਜਗਾਵੈਗੋ ॥
28 ਨਾਨਕ ਭਾਣੈ ਆਪਣੈ ਜਿਉ ਭਾਵੈ ਤਿਵੈ ਚਲਾਵੈਗੋ ॥੮॥੧॥
29 ਕਾਨੜਾ ਮਹਲਾ ੪ ॥
30 ਜਪਿ ਮਨ ਹਰਿ ਹਰਿ ਨਾਮੁ ਤਰਾਵੈਗੋ ॥
31 ਜੋ ਜੋ ਜਪੈ ਸੋਈ ਗਤਿ ਪਾਵੈ ਜਿਉ ਧ੍ਰੂ ਪ੍ਰਹਿਲਾਦੁ ਸਮਾਵੈਗੋ ॥੧॥ ਰਹਾਉ ॥