Ang 1310
1 ਸਤਿਗੁਰੁ ਦਾਤਾ ਜੀਅ ਜੀਅਨ ਕੋ ਭਾਗਹੀਨ ਨਹੀ ਭਾਵੈਗੋ ॥
2 ਫਿਰਿ ਏਹ ਵੇਲਾ ਹਾਥਿ ਨ ਆਵੈ ਪਰਤਾਪੈ ਪਛੁਤਾਵੈਗੋ ॥੭॥
3 ਜੇ ਕੋ ਭਲਾ ਲੋੜੈ ਭਲ ਅਪਨਾ ਗੁਰ ਆਗੈ ਢਹਿ ਢਹਿ ਪਾਵੈਗੋ ॥
4 ਨਾਨਕ ਦਇਆ ਦਇਆ ਕਰਿ ਠਾਕੁਰ ਮੈ ਸਤਿਗੁਰ ਭਸਮ ਲਗਾਵੈਗੋ ॥੮॥੩॥
5 ਕਾਨੜਾ ਮਹਲਾ ੪ ॥
6 ਮਨੁ ਹਰਿ ਰੰਗਿ ਰਾਤਾ ਗਾਵੈਗੋ ॥
7 ਭੈ ਭੈ ਤ੍ਰਾਸ ਭਏ ਹੈ ਨਿਰਮਲ ਗੁਰਮਤਿ ਲਾਗਿ ਲਗਾਵੈਗੋ ॥੧॥ ਰਹਾਉ ॥
8 ਹਰਿ ਰੰਗਿ ਰਾਤਾ ਸਦ ਬੈਰਾਗੀ ਹਰਿ ਨਿਕਟਿ ਤਿਨਾ ਘਰਿ ਆਵੈਗੋ ॥
9 ਤਿਨ ਕੀ ਪੰਕ ਮਿਲੈ ਤਾਂ ਜੀਵਾ ਕਰਿ ਕਿਰਪਾ ਆਪਿ ਦਿਵਾਵੈਗੋ ॥੧॥
10 ਦੁਬਿਧਾ ਲੋਭਿ ਲਗੇ ਹੈ ਪ੍ਰਾਣੀ ਮਨਿ ਕੋਰੈ ਰੰਗੁ ਨ ਆਵੈਗੋ ॥
11 ਫਿਰਿ ਉਲਟਿਓ ਜਨਮੁ ਹੋਵੈ ਗੁਰ ਬਚਨੀ ਗੁਰੁ ਪੁਰਖੁ ਮਿਲੈ ਰੰਗੁ ਲਾਵੈਗੋ ॥੨॥
12 ਇੰਦ੍ਰੀ ਦਸੇ ਦਸੇ ਫੁਨਿ ਧਾਵਤ ਤ੍ਰੈ ਗੁਣੀਆ ਖਿਨੁ ਨ ਟਿਕਾਵੈਗੋ ॥
13 ਸਤਿਗੁਰ ਪਰਚੈ ਵਸਗਤਿ ਆਵੈ ਮੋਖ ਮੁਕਤਿ ਸੋ ਪਾਵੈਗੋ ॥੩॥
14 ਓਅੰਕਾਰਿ ਏਕੋ ਰਵਿ ਰਹਿਆ ਸਭੁ ਏਕਸ ਮਾਹਿ ਸਮਾਵੈਗੋ ॥
15 ਏਕੋ ਰੂਪੁ ਏਕੋ ਬਹੁ ਰੰਗੀ ਸਭੁ ਏਕਤੁ ਬਚਨਿ ਚਲਾਵੈਗੋ ॥੪॥
16 ਗੁਰਮੁਖਿ ਏਕੋ ਏਕੁ ਪਛਾਤਾ ਗੁਰਮੁਖਿ ਹੋਇ ਲਖਾਵੈਗੋ ॥
17 ਗੁਰਮੁਖਿ ਜਾਇ ਮਿਲੈ ਨਿਜ ਮਹਲੀ ਅਨਹਦ ਸਬਦੁ ਬਜਾਵੈਗੋ ॥੫॥
18 ਜੀਅ ਜੰਤ ਸਭ ਸਿਸਟਿ ਉਪਾਈ ਗੁਰਮੁਖਿ ਸੋਭਾ ਪਾਵੈਗੋ ॥
19 ਬਿਨੁ ਗੁਰ ਭੇਟੇ ਕੋ ਮਹਲੁ ਨ ਪਾਵੈ ਆਇ ਜਾਇ ਦੁਖੁ ਪਾਵੈਗੋ ॥੬॥
20 ਅਨੇਕ ਜਨਮ ਵਿਛੁੜੇ ਮੇਰੇ ਪ੍ਰੀਤਮ ਕਰਿ ਕਿਰਪਾ ਗੁਰੂ ਮਿਲਾਵੈਗੋ ॥
21 ਸਤਿਗੁਰ ਮਿਲਤ ਮਹਾ ਸੁਖੁ ਪਾਇਆ ਮਤਿ ਮਲੀਨ ਬਿਗਸਾਵੈਗੋ ॥੭॥
22 ਹਰਿ ਹਰਿ ਕ੍ਰਿਪਾ ਕਰਹੁ ਜਗਜੀਵਨ ਮੈ ਸਰਧਾ ਨਾਮਿ ਲਗਾਵੈਗੋ ॥
23 ਨਾਨਕ ਗੁਰੂ ਗੁਰੂ ਹੈ ਸਤਿਗੁਰੁ ਮੈ ਸਤਿਗੁਰੁ ਸਰਨਿ ਮਿਲਾਵੈਗੋ ॥੮॥੪॥
24 ਕਾਨੜਾ ਮਹਲਾ ੪ ॥
25 ਮਨ ਗੁਰਮਤਿ ਚਾਲ ਚਲਾਵੈਗੋ ॥
26 ਜਿਉ ਮੈਗਲੁ ਮਸਤੁ ਦੀਜੈ ਤਲਿ ਕੁੰਡੇ ਗੁਰ ਅੰਕਸੁ ਸਬਦੁ ਦ੍ਰਿੜਾਵੈਗੋ ॥੧॥ ਰਹਾਉ ॥
27 ਚਲਤੌ ਚਲੈ ਚਲੈ ਦਹ ਦਹ ਦਿਸਿ ਗੁਰੁ ਰਾਖੈ ਹਰਿ ਲਿਵ ਲਾਵੈਗੋ ॥
28 ਸਤਿਗੁਰੁ ਸਬਦੁ ਦੇਇ ਰਿਦ ਅੰਤਰਿ ਮੁਖਿ ਅੰਮ੍ਰਿਤੁ ਨਾਮੁ ਚੁਆਵੈਗੋ ॥੧॥
29 ਬਿਸੀਅਰ ਬਿਸੂ ਭਰੇ ਹੈ ਪੂਰਨ ਗੁਰੁ ਗਰੁੜ ਸਬਦੁ ਮੁਖਿ ਪਾਵੈਗੋ ॥
30 ਮਾਇਆ ਭੁਇਅੰਗ ਤਿਸੁ ਨੇੜਿ ਨ ਆਵੈ ਬਿਖੁ ਝਾਰਿ ਝਾਰਿ ਲਿਵ ਲਾਵੈਗੋ ॥੨॥
31 ਸੁਆਨੁ ਲੋਭੁ ਨਗਰ ਮਹਿ ਸਬਲਾ ਗੁਰੁ ਖਿਨ ਮਹਿ ਮਾਰਿ ਕਢਾਵੈਗੋ ॥
32 ਸਤੁ ਸੰਤੋਖੁ ਧਰਮੁ ਆਨਿ ਰਾਖੇ ਹਰਿ ਨਗਰੀ ਹਰਿ ਗੁਨ ਗਾਵੈਗੋ ॥੩॥