Ang 1326
1 ਤਨਿ ਮਨਿ ਸਾਂਤਿ ਹੋਇ ਅਧਿਕਾਈ ਰੋਗੁ ਕਾਟੈ ਸੂਖਿ ਸਵੀਜੈ ॥੩॥
2 ਜਿਉ ਸੂਰਜੁ ਕਿਰਣਿ ਰਵਿਆ ਸਰਬ ਠਾਈ ਸਭ ਘਟਿ ਘਟਿ ਰਾਮੁ ਰਵੀਜੈ ॥
3 ਸਾਧੂ ਸਾਧ ਮਿਲੇ ਰਸੁ ਪਾਵੈ ਤਤੁ ਨਿਜ ਘਰਿ ਬੈਠਿਆ ਪੀਜੈ ॥੪॥
4 ਜਨ ਕਉ ਪ੍ਰੀਤਿ ਲਗੀ ਗੁਰ ਸੇਤੀ ਜਿਉ ਚਕਵੀ ਦੇਖਿ ਸੂਰੀਜੈ ॥
5 ਨਿਰਖਤ ਨਿਰਖਤ ਰੈਨਿ ਸਭ ਨਿਰਖੀ ਮੁਖੁ ਕਾਢੈ ਅੰਮ੍ਰਿਤੁ ਪੀਜੈ ॥੫॥
6 ਸਾਕਤ ਸੁਆਨ ਕਹੀਅਹਿ ਬਹੁ ਲੋਭੀ ਬਹੁ ਦੁਰਮਤਿ ਮੈਲੁ ਭਰੀਜੈ ॥
7 ਆਪਨ ਸੁਆਇ ਕਰਹਿ ਬਹੁ ਬਾਤਾ ਤਿਨਾ ਕਾ ਵਿਸਾਹੁ ਕਿਆ ਕੀਜੈ ॥੬॥
8 ਸਾਧੂ ਸਾਧ ਸਰਨਿ ਮਿਲਿ ਸੰਗਤਿ ਜਿਤੁ ਹਰਿ ਰਸੁ ਕਾਢਿ ਕਢੀਜੈ ॥
9 ਪਰਉਪਕਾਰ ਬੋਲਹਿ ਬਹੁ ਗੁਣੀਆ ਮੁਖਿ ਸੰਤ ਭਗਤ ਹਰਿ ਦੀਜੈ ॥੭॥
10 ਤੂ ਅਗਮ ਦਇਆਲ ਦਇਆ ਪਤਿ ਦਾਤਾ ਸਭ ਦਇਆ ਧਾਰਿ ਰਖਿ ਲੀਜੈ ॥
11 ਸਰਬ ਜੀਅ ਜਗਜੀਵਨੁ ਏਕੋ ਨਾਨਕ ਪ੍ਰਤਿਪਾਲ ਕਰੀਜੈ ॥੮॥੫॥
12 ਕਲਿਆਨੁ ਮਹਲਾ ੪ ॥
13 ਰਾਮਾ ਹਮ ਦਾਸਨ ਦਾਸ ਕਰੀਜੈ ॥
14 ਜਬ ਲਗਿ ਸਾਸੁ ਹੋਇ ਮਨ ਅੰਤਰਿ ਸਾਧੂ ਧੂਰਿ ਪਿਵੀਜੈ ॥੧॥ ਰਹਾਉ ॥
15 ਸੰਕਰੁ ਨਾਰਦੁ ਸੇਖਨਾਗ ਮੁਨਿ ਧੂਰਿ ਸਾਧੂ ਕੀ ਲੋਚੀਜੈ ॥
16 ਭਵਨ ਭਵਨ ਪਵਿਤੁ ਹੋਹਿ ਸਭਿ ਜਹ ਸਾਧੂ ਚਰਨ ਧਰੀਜੈ ॥੧॥
17 ਤਜਿ ਲਾਜ ਅਹੰਕਾਰੁ ਸਭੁ ਤਜੀਐ ਮਿਲਿ ਸਾਧੂ ਸੰਗਿ ਰਹੀਜੈ ॥
18 ਧਰਮ ਰਾਇ ਕੀ ਕਾਨਿ ਚੁਕਾਵੈ ਬਿਖੁ ਡੁਬਦਾ ਕਾਢਿ ਕਢੀਜੈ ॥੨॥
19 ਭਰਮਿ ਸੂਕੇ ਬਹੁ ਉਭਿ ਸੁਕ ਕਹੀਅਹਿ ਮਿਲਿ ਸਾਧੂ ਸੰਗਿ ਹਰੀਜੈ ॥
20 ਤਾ ਤੇ ਬਿਲਮੁ ਪਲੁ ਢਿਲ ਨ ਕੀਜੈ ਜਾਇ ਸਾਧੂ ਚਰਨਿ ਲਗੀਜੈ ॥੩॥
21 ਰਾਮ ਨਾਮ ਕੀਰਤਨ ਰਤਨ ਵਥੁ ਹਰਿ ਸਾਧੂ ਪਾਸਿ ਰਖੀਜੈ ॥
22 ਜੋ ਬਚਨੁ ਗੁਰ ਸਤਿ ਸਤਿ ਕਰਿ ਮਾਨੈ ਤਿਸੁ ਆਗੈ ਕਾਢਿ ਧਰੀਜੈ ॥੪॥
23 ਸੰਤਹੁ ਸੁਨਹੁ ਸੁਨਹੁ ਜਨ ਭਾਈ ਗੁਰਿ ਕਾਢੀ ਬਾਹ ਕੁਕੀਜੈ ॥
24 ਜੇ ਆਤਮ ਕਉ ਸੁਖੁ ਸੁਖੁ ਨਿਤ ਲੋੜਹੁ ਤਾਂ ਸਤਿਗੁਰ ਸਰਨਿ ਪਵੀਜੈ ॥੫॥
25 ਜੇ ਵਡਭਾਗੁ ਹੋਇ ਅਤਿ ਨੀਕਾ ਤਾਂ ਗੁਰਮਤਿ ਨਾਮੁ ਦ੍ਰਿੜੀਜੈ ॥
26 ਸਭੁ ਮਾਇਆ ਮੋਹੁ ਬਿਖਮੁ ਜਗੁ ਤਰੀਐ ਸਹਜੇ ਹਰਿ ਰਸੁ ਪੀਜੈ ॥੬॥
27 ਮਾਇਆ ਮਾਇਆ ਕੇ ਜੋ ਅਧਿਕਾਈ ਵਿਚਿ ਮਾਇਆ ਪਚੈ ਪਚੀਜੈ ॥
28 ਅਗਿਆਨੁ ਅੰਧੇਰੁ ਮਹਾ ਪੰਥੁ ਬਿਖੜਾ ਅਹੰਕਾਰਿ ਭਾਰਿ ਲਦਿ ਲੀਜੈ ॥੭॥
29 ਨਾਨਕ ਰਾਮ ਰਮ ਰਮੁ ਰਮ ਰਮ ਰਾਮੈ ਤੇ ਗਤਿ ਕੀਜੈ ॥
30 ਸਤਿਗੁਰੁ ਮਿਲੈ ਤਾ ਨਾਮੁ ਦ੍ਰਿੜਾਏ ਰਾਮ ਨਾਮੈ ਰਲੈ ਮਿਲੀਜੈ ॥੮॥੬॥ ਛਕਾ ੧ ॥