Ang 1337
1 ਹਰਿ ਹਰਿ ਆਪੁ ਧਰਿਓ ਹਰਿ ਜਨ ਮਹਿ ਜਨ ਨਾਨਕੁ ਹਰਿ ਪ੍ਰਭੁ ਇਕਫਾ ॥੪॥੫॥
2 ਪ੍ਰਭਾਤੀ ਮਹਲਾ ੪ ॥
3 ਗੁਰ ਸਤਿਗੁਰਿ ਨਾਮੁ ਦ੍ਰਿੜਾਇਓ ਹਰਿ ਹਰਿ ਹਮ ਮੁਏ ਜੀਵੇ ਹਰਿ ਜਪਿਭਾ ॥
4 ਧਨੁ ਧੰਨੁ ਗੁਰੂ ਗੁਰੁ ਸਤਿਗੁਰੁ ਪੂਰਾ ਬਿਖੁ ਡੁਬਦੇ ਬਾਹ ਦੇਇ ਕਢਿਭਾ ॥੧॥
5 ਜਪਿ ਮਨ ਰਾਮ ਨਾਮੁ ਅਰਧਾਂਭਾ ॥
6 ਉਪਜੰਪਿ ਉਪਾਇ ਨ ਪਾਈਐ ਕਤਹੂ ਗੁਰਿ ਪੂਰੈ ਹਰਿ ਪ੍ਰਭੁ ਲਾਭਾ ॥੧॥ ਰਹਾਉ ॥
7 ਰਾਮ ਨਾਮੁ ਰਸੁ ਰਾਮ ਰਸਾਇਣੁ ਰਸੁ ਪੀਆ ਗੁਰਮਤਿ ਰਸਭਾ ॥
8 ਲੋਹ ਮਨੂਰ ਕੰਚਨੁ ਮਿਲਿ ਸੰਗਤਿ ਹਰਿ ਉਰ ਧਾਰਿਓ ਗੁਰਿ ਹਰਿਭਾ ॥੨॥
9 ਹਉਮੈ ਬਿਖਿਆ ਨਿਤ ਲੋਭਿ ਲੁਭਾਨੇ ਪੁਤ ਕਲਤ ਮੋਹਿ ਲੁਭਿਭਾ ॥
10 ਤਿਨ ਪਗ ਸੰਤ ਨ ਸੇਵੇ ਕਬਹੂ ਤੇ ਮਨਮੁਖ ਭੂੰਭਰ ਭਰਭਾ ॥੩॥
11 ਤੁਮਰੇ ਗੁਨ ਤੁਮ ਹੀ ਪ੍ਰਭ ਜਾਨਹੁ ਹਮ ਪਰੇ ਹਾਰਿ ਤੁਮ ਸਰਨਭਾ ॥
12 ਜਿਉ ਜਾਨਹੁ ਤਿਉ ਰਾਖਹੁ ਸੁਆਮੀ ਜਨ ਨਾਨਕੁ ਦਾਸੁ ਤੁਮਨਭਾ ॥੪॥੬॥ ਛਕਾ ੧ ॥
13 ਪ੍ਰਭਾਤੀ ਬਿਭਾਸ ਪੜਤਾਲ ਮਹਲਾ ੪ ॥
14 ੴ ਸਤਿਗੁਰ ਪ੍ਰਸਾਦਿ ॥
15 ਜਪਿ ਮਨ ਹਰਿ ਹਰਿ ਨਾਮੁ ਨਿਧਾਨ ॥
16 ਹਰਿ ਦਰਗਹ ਪਾਵਹਿ ਮਾਨ ॥
17 ਜਿਨਿ ਜਪਿਆ ਤੇ ਪਾਰਿ ਪਰਾਨ ॥੧॥ ਰਹਾਉ ॥
18 ਸੁਨਿ ਮਨ ਹਰਿ ਹਰਿ ਨਾਮੁ ਕਰਿ ਧਿਆਨੁ ॥
19 ਸੁਨਿ ਮਨ ਹਰਿ ਕੀਰਤਿ ਅਠਸਠਿ ਮਜਾਨੁ ॥
20 ਸੁਨਿ ਮਨ ਗੁਰਮੁਖਿ ਪਾਵਹਿ ਮਾਨੁ ॥੧॥
21 ਜਪਿ ਮਨ ਪਰਮੇਸੁਰੁ ਪਰਧਾਨੁ ॥
22 ਖਿਨ ਖੋਵੈ ਪਾਪ ਕੋਟਾਨ ॥
23 ਮਿਲੁ ਨਾਨਕ ਹਰਿ ਭਗਵਾਨ ॥੨॥੧॥੭॥
24 ਪ੍ਰਭਾਤੀ ਮਹਲਾ ੫ ਬਿਭਾਸ ॥
25 ੴ ਸਤਿਗੁਰ ਪ੍ਰਸਾਦਿ ॥
26 ਮਨੁ ਹਰਿ ਕੀਆ ਤਨੁ ਸਭੁ ਸਾਜਿਆ ॥
27 ਪੰਚ ਤਤ ਰਚਿ ਜੋਤਿ ਨਿਵਾਜਿਆ ॥
28 ਸਿਹਜਾ ਧਰਤਿ ਬਰਤਨ ਕਉ ਪਾਨੀ ॥
29 ਨਿਮਖ ਨ ਵਿਸਾਰਹੁ ਸੇਵਹੁ ਸਾਰਿਗਪਾਨੀ ॥੧॥
30 ਮਨ ਸਤਿਗੁਰੁ ਸੇਵਿ ਹੋਇ ਪਰਮ ਗਤੇ ॥
31 ਹਰਖ ਸੋਗ ਤੇ ਰਹਹਿ ਨਿਰਾਰਾ ਤਾਂ ਤੂ ਪਾਵਹਿ ਪ੍ਰਾਨਪਤੇ ॥੧॥ ਰਹਾਉ ॥
32 ਕਾਪੜ ਭੋਗ ਰਸ ਅਨਿਕ ਭੁੰਚਾਏ ॥
33 ਮਾਤ ਪਿਤਾ ਕੁਟੰਬ ਸਗਲ ਬਨਾਏ ॥
34 ਰਿਜਕੁ ਸਮਾਹੇ ਜਲਿ ਥਲਿ ਮੀਤ ॥
35 ਸੋ ਹਰਿ ਸੇਵਹੁ ਨੀਤਾ ਨੀਤ ॥੨॥
36 ਤਹਾ ਸਖਾਈ ਜਹ ਕੋਇ ਨ ਹੋਵੈ ॥
37 ਕੋਟਿ ਅਪ੍ਰਾਧ ਇਕ ਖਿਨ ਮਹਿ ਧੋਵੈ ॥
38 ਦਾਤਿ ਕਰੈ ਨਹੀ ਪਛੋੁਤਾਵੈ ॥
39 ਏਕਾ ਬਖਸ ਫਿਰਿ ਬਹੁਰਿ ਨ ਬੁਲਾਵੈ ॥੩॥