Ang 135
1 ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥
2 ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥
3 ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥
4 ਜਿੰਨੑੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥
5 ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥
6 ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥
7 ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥
8 ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥
9 ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥
10 ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥
11 ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥
12 ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥
13 ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥
14 ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥
15 ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥
16 ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥
17 ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥
18 ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥
19 ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥
20 ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥
21 ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥
22 ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥
23 ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥
24 ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥
25 ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥
26 ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥
27 ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥
28 ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥
29 ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥
30 ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥
31 ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥
32 ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥
33 ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥
34 ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥
35 ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥
36 ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥
37 ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥
38 ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥