Ang 1353
1 ਅਸਥਿਰੁ ਜੋ ਮਾਨਿਓ ਦੇਹ ਸੋ ਤਉ ਤੇਰਉ ਹੋਇ ਹੈ ਖੇਹ ॥
2 ਕਿਉ ਨ ਹਰਿ ਕੋ ਨਾਮੁ ਲੇਹਿ ਮੂਰਖ ਨਿਲਾਜ ਰੇ ॥੧॥
3 ਰਾਮ ਭਗਤਿ ਹੀਏ ਆਨਿ ਛਾਡਿ ਦੇ ਤੈ ਮਨ ਕੋ ਮਾਨੁ ॥
4 ਨਾਨਕ ਜਨ ਇਹ ਬਖਾਨਿ ਜਗ ਮਹਿ ਬਿਰਾਜੁ ਰੇ ॥੨॥੪॥
5 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
6 ਸਲੋਕ ਸਹਸਕ੍ਰਿਤੀ ਮਹਲਾ ੧ ॥
7 ਪੜੑਿ ਪੁਸ੍ਤਕ ਸੰਧਿਆ ਬਾਦੰ ॥
8 ਸਿਲ ਪੂਜਸਿ ਬਗੁਲ ਸਮਾਧੰ ॥
9 ਮੁਖਿ ਝੂਠੁ ਬਿਭੂਖਨ ਸਾਰੰ ॥
10 ਤ੍ਰੈਪਾਲ ਤਿਹਾਲ ਬਿਚਾਰੰ ॥
11 ਗਲਿ ਮਾਲਾ ਤਿਲਕ ਲਿਲਾਟੰ ॥
12 ਦੁਇ ਧੋਤੀ ਬਸਤ੍ਰ ਕਪਾਟੰ ॥
13 ਜੋ ਜਾਨਸਿ ਬ੍ਰਹਮੰ ਕਰਮੰ ॥
14 ਸਭ ਫੋਕਟ ਨਿਸਚੈ ਕਰਮੰ ॥
15 ਕਹੁ ਨਾਨਕ ਨਿਸਚੌ ਧੵਿਾਵੈ ॥
16 ਬਿਨੁ ਸਤਿਗੁਰ ਬਾਟ ਨ ਪਾਵੈ ॥੧॥
17 ਨਿਹਫਲੰ ਤਸੵ ਜਨਮਸੵ ਜਾਵਦ ਬ੍ਰਹਮ ਨ ਬਿੰਦਤੇ ॥
18 ਸਾਗਰੰ ਸੰਸਾਰਸੵ ਗੁਰ ਪਰਸਾਦੀ ਤਰਹਿ ਕੇ ॥
19 ਕਰਣ ਕਾਰਣ ਸਮਰਥੁ ਹੈ ਕਹੁ ਨਾਨਕ ਬੀਚਾਰਿ ॥
20 ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥੨॥
21 ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਤ ਬ੍ਰਾਹਮਣਹ ॥
22 ਖੵਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥
23 ਸਰਬ ਸਬਦੰ ਤ ਏਕ ਸਬਦੰ ਜੇ ਕੋ ਜਾਨਸਿ ਭੇਉ ॥
24 ਨਾਨਕ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਉ ॥੩॥
25 ਏਕ ਕ੍ਰਿਸ੍ਨੰ ਤ ਸਰਬ ਦੇਵਾ ਦੇਵ ਦੇਵਾ ਤ ਆਤਮਹ ॥
26 ਆਤਮੰ ਸ੍ਰੀ ਬਾਸ੍ਵਦੇਵਸੵ ਜੇ ਕੋਈ ਜਾਨਸਿ ਭੇਵ ॥
27 ਨਾਨਕ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਵ ॥੪॥
28 ਸਲੋਕ ਸਹਸਕ੍ਰਿਤੀ ਮਹਲਾ ੫ ॥
29 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
30 ਕਤੰਚ ਮਾਤਾ ਕਤੰਚ ਪਿਤਾ ਕਤੰਚ ਬਨਿਤਾ ਬਿਨੋਦ ਸੁਤਹ ॥
31 ਕਤੰਚ ਭ੍ਰਾਤ ਮੀਤ ਹਿਤ ਬੰਧਵ ਕਤੰਚ ਮੋਹ ਕੁਟੰਬੵਤੇ ॥
32 ਕਤੰਚ ਚਪਲ ਮੋਹਨੀ ਰੂਪੰ ਪੇਖੰਤੇ ਤਿਆਗੰ ਕਰੋਤਿ ॥
33 ਰਹੰਤ ਸੰਗ ਭਗਵਾਨ ਸਿਮਰਣ ਨਾਨਕ ਲਬਧੵੰ ਅਚੁਤ ਤਨਹ ॥੧॥