Ang 1364
1 ਸਾਗਰ ਮੇਰ ਉਦਿਆਨ ਬਨ ਨਵ ਖੰਡ ਬਸੁਧਾ ਭਰਮ ॥
2 ਮੂਸਨ ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ ॥੩॥
3 ਮੂਸਨ ਮਸਕਰ ਪ੍ਰੇਮ ਕੀ ਰਹੀ ਜੁ ਅੰਬਰੁ ਛਾਇ ॥
4 ਬੀਧੇ ਬਾਂਧੇ ਕਮਲ ਮਹਿ ਭਵਰ ਰਹੇ ਲਪਟਾਇ ॥੪॥
5 ਜਪ ਤਪ ਸੰਜਮ ਹਰਖ ਸੁਖ ਮਾਨ ਮਹਤ ਅਰੁ ਗਰਬ ॥
6 ਮੂਸਨ ਨਿਮਖਕ ਪ੍ਰੇਮ ਪਰਿ ਵਾਰਿ ਵਾਰਿ ਦੇਂਉ ਸਰਬ ॥੫॥
7 ਮੂਸਨ ਮਰਮੁ ਨ ਜਾਨਈ ਮਰਤ ਹਿਰਤ ਸੰਸਾਰ ॥
8 ਪ੍ਰੇਮ ਪਿਰੰਮ ਨ ਬੇਧਿਓ ਉਰਝਿਓ ਮਿਥ ਬਿਉਹਾਰ ॥੬॥
9 ਘਬੁ ਦਬੁ ਜਬ ਜਾਰੀਐ ਬਿਛੁਰਤ ਪ੍ਰੇਮ ਬਿਹਾਲ ॥
10 ਮੂਸਨ ਤਬ ਹੀ ਮੂਸੀਐ ਬਿਸਰਤ ਪੁਰਖ ਦਇਆਲ ॥੭॥
11 ਜਾ ਕੋ ਪ੍ਰੇਮ ਸੁਆਉ ਹੈ ਚਰਨ ਚਿਤਵ ਮਨ ਮਾਹਿ ॥
12 ਨਾਨਕ ਬਿਰਹੀ ਬ੍ਰਹਮ ਕੇ ਆਨ ਨ ਕਤਹੂ ਜਾਹਿ ॥੮॥
13 ਲਖ ਘਾਟੀਂ ਊਂਚੌ ਘਨੋ ਚੰਚਲ ਚੀਤ ਬਿਹਾਲ ॥
14 ਨੀਚ ਕੀਚ ਨਿਮ੍ਰਿਤ ਘਨੀ ਕਰਨੀ ਕਮਲ ਜਮਾਲ ॥੯॥
15 ਕਮਲ ਨੈਨ ਅੰਜਨ ਸਿਆਮ ਚੰਦ੍ਰ ਬਦਨ ਚਿਤ ਚਾਰ ॥
16 ਮੂਸਨ ਮਗਨ ਮਰੰਮ ਸਿਉ ਖੰਡ ਖੰਡ ਕਰਿ ਹਾਰ ॥੧੦॥
17 ਮਗਨੁ ਭਇਓ ਪ੍ਰਿਅ ਪ੍ਰੇਮ ਸਿਉ ਸੂਧ ਨ ਸਿਮਰਤ ਅੰਗ ॥
18 ਪ੍ਰਗਟਿ ਭਇਓ ਸਭ ਲੋਅ ਮਹਿ ਨਾਨਕ ਅਧਮ ਪਤੰਗ ॥੧੧॥
19 ਸਲੋਕ ਭਗਤ ਕਬੀਰ ਜੀਉ ਕੇ ॥
20 ੴ ਸਤਿਗੁਰ ਪ੍ਰਸਾਦਿ ॥
21 ਕਬੀਰ ਮੇਰੀ ਸਿਮਰਨੀ ਰਸਨਾ ਊਪਰਿ ਰਾਮੁ ॥
22 ਆਦਿ ਜੁਗਾਦੀ ਸਗਲ ਭਗਤ ਤਾ ਕੋ ਸੁਖੁ ਬਿਸ੍ਰਾਮੁ ॥੧॥
23 ਕਬੀਰ ਮੇਰੀ ਜਾਤਿ ਕਉ ਸਭੁ ਕੋ ਹਸਨੇਹਾਰੁ ॥
24 ਬਲਿਹਾਰੀ ਇਸ ਜਾਤਿ ਕਉ ਜਿਹ ਜਪਿਓ ਸਿਰਜਨਹਾਰੁ ॥੨॥
25 ਕਬੀਰ ਡਗਮਗ ਕਿਆ ਕਰਹਿ ਕਹਾ ਡੁਲਾਵਹਿ ਜੀਉ ॥
26 ਸਰਬ ਸੂਖ ਕੋ ਨਾਇਕੋ ਰਾਮ ਨਾਮ ਰਸੁ ਪੀਉ ॥੩॥
27 ਕਬੀਰ ਕੰਚਨ ਕੇ ਕੁੰਡਲ ਬਨੇ ਊਪਰਿ ਲਾਲ ਜੜਾਉ ॥
28 ਦੀਸਹਿ ਦਾਧੇ ਕਾਨ ਜਿਉ ਜਿਨੑ ਮਨਿ ਨਾਹੀ ਨਾਉ ॥੪॥
29 ਕਬੀਰ ਐਸਾ ਏਕੁ ਆਧੁ ਜੋ ਜੀਵਤ ਮਿਰਤਕੁ ਹੋਇ ॥
30 ਨਿਰਭੈ ਹੋਇ ਕੈ ਗੁਨ ਰਵੈ ਜਤ ਪੇਖਉ ਤਤ ਸੋਇ ॥੫॥
31 ਕਬੀਰ ਜਾ ਦਿਨ ਹਉ ਮੂਆ ਪਾਛੈ ਭਇਆ ਅਨੰਦੁ ॥
32 ਮੋਹਿ ਮਿਲਿਓ ਪ੍ਰਭੁ ਆਪਨਾ ਸੰਗੀ ਭਜਹਿ ਗੋੁਬਿੰਦੁ ॥੬॥
33 ਕਬੀਰ ਸਭ ਤੇ ਹਮ ਬੁਰੇ ਹਮ ਤਜਿ ਭਲੋ ਸਭੁ ਕੋਇ ॥
34 ਜਿਨਿ ਐਸਾ ਕਰਿ ਬੂਝਿਆ ਮੀਤੁ ਹਮਾਰਾ ਸੋਇ ॥੭॥
35 ਕਬੀਰ ਆਈ ਮੁਝਹਿ ਪਹਿ ਅਨਿਕ ਕਰੇ ਕਰਿ ਭੇਸ ॥
36 ਹਮ ਰਾਖੇ ਗੁਰ ਆਪਨੇ ਉਨਿ ਕੀਨੋ ਆਦੇਸੁ ॥੮॥
37 ਕਬੀਰ ਸੋਈ ਮਾਰੀਐ ਜਿਹ ਮੂਐ ਸੁਖੁ ਹੋਇ ॥
38 ਭਲੋ ਭਲੋ ਸਭੁ ਕੋ ਕਹੈ ਬੁਰੋ ਨ ਮਾਨੈ ਕੋਇ ॥੯॥
39 ਕਬੀਰ ਰਾਤੀ ਹੋਵਹਿ ਕਾਰੀਆ ਕਾਰੇ ਊਭੇ ਜੰਤ ॥