Sri Guru Granth Sahib Ji

Ang 137

अनुवाद बदलें

1 ਸਸੁਰੈ ਪੇਈਐ ਤਿਸੁ ਕੰਤ ਕੀ ਵਡਾ ਜਿਸੁ ਪਰਵਾਰੁ ॥

2 ਊਚਾ ਅਗਮ ਅਗਾਧਿ ਬੋਧ ਕਿਛੁ ਅੰਤੁ ਨ ਪਾਰਾਵਾਰੁ ॥

3 ਸੇਵਾ ਸਾ ਤਿਸੁ ਭਾਵਸੀ ਸੰਤਾ ਕੀ ਹੋਇ ਛਾਰੁ ॥

4 ਦੀਨਾ ਨਾਥ ਦੈਆਲ ਦੇਵ ਪਤਿਤ ਉਧਾਰਣਹਾਰੁ ॥

5 ਆਦਿ ਜੁਗਾਦੀ ਰਖਦਾ ਸਚੁ ਨਾਮੁ ਕਰਤਾਰੁ ॥

6 ਕੀਮਤਿ ਕੋਇ ਨ ਜਾਣਈ ਕੋ ਨਾਹੀ ਤੋਲਣਹਾਰੁ ॥

7 ਮਨ ਤਨ ਅੰਤਰਿ ਵਸਿ ਰਹੇ ਨਾਨਕ ਨਹੀ ਸੁਮਾਰੁ ॥

8 ਦਿਨੁ ਰੈਣਿ ਜਿ ਪ੍ਰਭ ਕੰਉ ਸੇਵਦੇ ਤਿਨ ਕੈ ਸਦ ਬਲਿਹਾਰ ॥੨॥

9 ਸੰਤ ਅਰਾਧਨਿ ਸਦ ਸਦਾ ਸਭਨਾ ਕਾ ਬਖਸਿੰਦੁ ॥

10 ਜੀਉ ਪਿੰਡੁ ਜਿਨਿ ਸਾਜਿਆ ਕਰਿ ਕਿਰਪਾ ਦਿਤੀਨੁ ਜਿੰਦੁ ॥

11 ਗੁਰਸਬਦੀ ਆਰਾਧੀਐ ਜਪੀਐ ਨਿਰਮਲ ਮੰਤੁ ॥

12 ਕੀਮਤਿ ਕਹਣੁ ਨ ਜਾਈਐ ਪਰਮੇਸੁਰੁ ਬੇਅੰਤੁ ॥

13 ਜਿਸੁ ਮਨਿ ਵਸੈ ਨਰਾਇਣੋ ਸੋ ਕਹੀਐ ਭਗਵੰਤੁ ॥

14 ਜੀਅ ਕੀ ਲੋਚਾ ਪੂਰੀਐ ਮਿਲੈ ਸੁਆਮੀ ਕੰਤੁ ॥

15 ਨਾਨਕੁ ਜੀਵੈ ਜਪਿ ਹਰੀ ਦੋਖ ਸਭੇ ਹੀ ਹੰਤੁ ॥

16 ਦਿਨੁ ਰੈਣਿ ਜਿਸੁ ਨ ਵਿਸਰੈ ਸੋ ਹਰਿਆ ਹੋਵੈ ਜੰਤੁ ॥੩॥

17 ਸਰਬ ਕਲਾ ਪ੍ਰਭ ਪੂਰਣੋ ਮੰਞੁ ਨਿਮਾਣੀ ਥਾਉ ॥

18 ਹਰਿ ਓਟ ਗਹੀ ਮਨ ਅੰਦਰੇ ਜਪਿ ਜਪਿ ਜੀਵਾਂ ਨਾਉ ॥

19 ਕਰਿ ਕਿਰਪਾ ਪ੍ਰਭ ਆਪਣੀ ਜਨ ਧੂੜੀ ਸੰਗਿ ਸਮਾਉ ॥

20 ਜਿਉ ਤੂੰ ਰਾਖਹਿ ਤਿਉ ਰਹਾ ਤੇਰਾ ਦਿਤਾ ਪੈਨਾ ਖਾਉ ॥

21 ਉਦਮੁ ਸੋਈ ਕਰਾਇ ਪ੍ਰਭ ਮਿਲਿ ਸਾਧੂ ਗੁਣ ਗਾਉ ॥

22 ਦੂਜੀ ਜਾਇ ਨ ਸੁਝਈ ਕਿਥੈ ਕੂਕਣ ਜਾਉ ॥

23 ਅਗਿਆਨ ਬਿਨਾਸਨ ਤਮ ਹਰਣ ਊਚੇ ਅਗਮ ਅਮਾਉ ॥

24 ਮਨੁ ਵਿਛੁੜਿਆ ਹਰਿ ਮੇਲੀਐ ਨਾਨਕ ਏਹੁ ਸੁਆਉ ॥

25 ਸਰਬ ਕਲਿਆਣਾ ਤਿਤੁ ਦਿਨਿ ਹਰਿ ਪਰਸੀ ਗੁਰ ਕੇ ਪਾਉ ॥੪॥੧॥

26 ਵਾਰ ਮਾਝ ਕੀ ਤਥਾ ਸਲੋਕ ਮਹਲਾ ੧ ਮਲਕ ਮੁਰੀਦ ਤਥਾ ਚੰਦ੍ਰਹੜਾ ਸੋਹੀਆ ਕੀ ਧੁਨੀ ਗਾਵਣੀ ॥

27 ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥

28 ਸਲੋਕੁ ਮਃ ੧ ॥

29 ਗੁਰੁ ਦਾਤਾ ਗੁਰੁ ਹਿਵੈ ਘਰੁ ਗੁਰੁ ਦੀਪਕੁ ਤਿਹ ਲੋਇ ॥

30 ਅਮਰ ਪਦਾਰਥੁ ਨਾਨਕਾ ਮਨਿ ਮਾਨਿਐ ਸੁਖੁ ਹੋਇ ॥੧॥

31 ਮਃ ੧ ॥

32 ਪਹਿਲੈ ਪਿਆਰਿ ਲਗਾ ਥਣ ਦੁਧਿ ॥

33 ਦੂਜੈ ਮਾਇ ਬਾਪ ਕੀ ਸੁਧਿ ॥

34 ਤੀਜੈ ਭਯਾ ਭਾਭੀ ਬੇਬ ॥

35 ਚਉਥੈ ਪਿਆਰਿ ਉਪੰਨੀ ਖੇਡ ॥

36 ਪੰਜਵੈ ਖਾਣ ਪੀਅਣ ਕੀ ਧਾਤੁ ॥

37 ਛਿਵੈ ਕਾਮੁ ਨ ਪੁਛੈ ਜਾਤਿ ॥

38 ਸਤਵੈ ਸੰਜਿ ਕੀਆ ਘਰ ਵਾਸੁ ॥

39 ਅਠਵੈ ਕ੍ਰੋਧੁ ਹੋਆ ਤਨ ਨਾਸੁ ॥

40 ਨਾਵੈ ਧਉਲੇ ਉਭੇ ਸਾਹ ॥

41 ਦਸਵੈ ਦਧਾ ਹੋਆ ਸੁਆਹ ॥

42 ਗਏ ਸਿਗੀਤ ਪੁਕਾਰੀ ਧਾਹ ॥

43 ਉਡਿਆ ਹੰਸੁ ਦਸਾਏ ਰਾਹ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें