Ang 1395
1 ਇਕੁ ਬਿੰਨਿ ਦੁਗਣ ਜੁ ਤਉ ਰਹੈ ਜਾ ਸੁਮੰਤ੍ਰਿ ਮਾਨਵ ਹਿਲਹਿ ॥
2 ਜਾਲਪਾ ਪਦਾਰਥ ਇਤੜੇ ਗੁਰ ਅਮਰਦਾਸਿ ਡਿਠੈ ਮਿਲਹਿ ॥੫॥੧੪॥
3 ਸਚੁ ਨਾਮੁ ਕਰਤਾਰੁ ਸੁ ਦ੍ਰਿੜੁ ਨਾਨਕਿ ਸੰਗ੍ਰਹਿਅਉ ॥
4 ਤਾ ਤੇ ਅੰਗਦੁ ਲਹਣਾ ਪ੍ਰਗਟਿ ਤਾਸੁ ਚਰਣਹ ਲਿਵ ਰਹਿਅਉ ॥
5 ਤਿਤੁ ਕੁਲਿ ਗੁਰ ਅਮਰਦਾਸੁ ਆਸਾ ਨਿਵਾਸੁ ਤਾਸੁ ਗੁਣ ਕਵਣ ਵਖਾਣਉ ॥
6 ਜੋ ਗੁਣ ਅਲਖ ਅਗੰਮ ਤਿਨਹ ਗੁਣ ਅੰਤੁ ਨ ਜਾਣਉ ॥
7 ਬੋਹਿਥਉ ਬਿਧਾਤੈ ਨਿਰਮਯੌ ਸਭ ਸੰਗਤਿ ਕੁਲ ਉਧਰਣ ॥
8 ਗੁਰ ਅਮਰਦਾਸ ਕੀਰਤੁ ਕਹੈ ਤ੍ਰਾਹਿ ਤ੍ਰਾਹਿ ਤੁਅ ਪਾ ਸਰਣ ॥੧॥੧੫॥
9 ਆਪਿ ਨਰਾਇਣੁ ਕਲਾ ਧਾਰਿ ਜਗ ਮਹਿ ਪਰਵਰਿਯਉ ॥
10 ਨਿਰੰਕਾਰਿ ਆਕਾਰੁ ਜੋਤਿ ਜਗ ਮੰਡਲਿ ਕਰਿਯਉ ॥
11 ਜਹ ਕਹ ਤਹ ਭਰਪੂਰੁ ਸਬਦੁ ਦੀਪਕਿ ਦੀਪਾਯਉ ॥
12 ਜਿਹ ਸਿਖਹ ਸੰਗ੍ਰਹਿਓ ਤਤੁ ਹਰਿ ਚਰਣ ਮਿਲਾਯਉ ॥
13 ਨਾਨਕ ਕੁਲਿ ਨਿੰਮਲੁ ਅਵਤਰੵਿਉ ਅੰਗਦ ਲਹਣੇ ਸੰਗਿ ਹੁਅ ॥
14 ਗੁਰ ਅਮਰਦਾਸ ਤਾਰਣ ਤਰਣ ਜਨਮ ਜਨਮ ਪਾ ਸਰਣਿ ਤੁਅ ॥੨॥੧੬॥
15 ਜਪੁ ਤਪੁ ਸਤੁ ਸੰਤੋਖੁ ਪਿਖਿ ਦਰਸਨੁ ਗੁਰ ਸਿਖਹ ॥
16 ਸਰਣਿ ਪਰਹਿ ਤੇ ਉਬਰਹਿ ਛੋਡਿ ਜਮ ਪੁਰ ਕੀ ਲਿਖਹ ॥
17 ਭਗਤਿ ਭਾਇ ਭਰਪੂਰੁ ਰਿਦੈ ਉਚਰੈ ਕਰਤਾਰੈ ॥
18 ਗੁਰੁ ਗਉਹਰੁ ਦਰੀਆਉ ਪਲਕ ਡੁਬੰਤੵਹ ਤਾਰੈ ॥
19 ਨਾਨਕ ਕੁਲਿ ਨਿੰਮਲੁ ਅਵਤਰੵਿਉ ਗੁਣ ਕਰਤਾਰੈ ਉਚਰੈ ॥
20 ਗੁਰੁ ਅਮਰਦਾਸੁ ਜਿਨੑ ਸੇਵਿਅਉ ਤਿਨੑ ਦੁਖੁ ਦਰਿਦ੍ਰੁ ਪਰਹਰਿ ਪਰੈ ॥੩॥੧੭॥
21 ਚਿਤਿ ਚਿਤਵਉ ਅਰਦਾਸਿ ਕਹਉ ਪਰੁ ਕਹਿ ਭਿ ਨ ਸਕਉ ॥
22 ਸਰਬ ਚਿੰਤ ਤੁਝੁ ਪਾਸਿ ਸਾਧਸੰਗਤਿ ਹਉ ਤਕਉ ॥
23 ਤੇਰੈ ਹੁਕਮਿ ਪਵੈ ਨੀਸਾਣੁ ਤਉ ਕਰਉ ਸਾਹਿਬ ਕੀ ਸੇਵਾ ॥
24 ਜਬ ਗੁਰੁ ਦੇਖੈ ਸੁਭ ਦਿਸਟਿ ਨਾਮੁ ਕਰਤਾ ਮੁਖਿ ਮੇਵਾ ॥
25 ਅਗਮ ਅਲਖ ਕਾਰਣ ਪੁਰਖ ਜੋ ਫੁਰਮਾਵਹਿ ਸੋ ਕਹਉ ॥
26 ਗੁਰ ਅਮਰਦਾਸ ਕਾਰਣ ਕਰਣ ਜਿਵ ਤੂ ਰਖਹਿ ਤਿਵ ਰਹਉ ॥੪॥੧੮॥
27 ਭਿਖੇ ਕੇ ॥
28 ਗੁਰੁ ਗਿਆਨੁ ਅਰੁ ਧਿਆਨੁ ਤਤ ਸਿਉ ਤਤੁ ਮਿਲਾਵੈ ॥
29 ਸਚਿ ਸਚੁ ਜਾਣੀਐ ਇਕ ਚਿਤਹਿ ਲਿਵ ਲਾਵੈ ॥
30 ਕਾਮ ਕ੍ਰੋਧ ਵਸਿ ਕਰੈ ਪਵਣੁ ਉਡੰਤ ਨ ਧਾਵੈ ॥
31 ਨਿਰੰਕਾਰ ਕੈ ਵਸੈ ਦੇਸਿ ਹੁਕਮੁ ਬੁਝਿ ਬੀਚਾਰੁ ਪਾਵੈ ॥
32 ਕਲਿ ਮਾਹਿ ਰੂਪੁ ਕਰਤਾ ਪੁਰਖੁ ਸੋ ਜਾਣੈ ਜਿਨਿ ਕਿਛੁ ਕੀਅਉ ॥
33 ਗੁਰੁ ਮਿਲੵਿਉ ਸੋਇ ਭਿਖਾ ਕਹੈ ਸਹਜ ਰੰਗਿ ਦਰਸਨੁ ਦੀਅਉ ॥੧॥੧੯॥
34 ਰਹਿਓ ਸੰਤ ਹਉ ਟੋਲਿ ਸਾਧ ਬਹੁਤੇਰੇ ਡਿਠੇ ॥
35 ਸੰਨਿਆਸੀ ਤਪਸੀਅਹ ਮੁਖਹੁ ਏ ਪੰਡਿਤ ਮਿਠੇ ॥
36 ਬਰਸੁ ਏਕੁ ਹਉ ਫਿਰਿਓ ਕਿਨੈ ਨਹੁ ਪਰਚਉ ਲਾਯਉ ॥