Sri Guru Granth Sahib Ji

Ang 140

अनुवाद बदलें

1 ਅਵਰੀ ਨੋ ਸਮਝਾਵਣਿ ਜਾਇ ॥

2 ਮੁਠਾ ਆਪਿ ਮੁਹਾਏ ਸਾਥੈ ॥

3 ਨਾਨਕ ਐਸਾ ਆਗੂ ਜਾਪੈ ॥੧॥

4 ਮਹਲਾ ੪ ॥

5 ਜਿਸ ਦੈ ਅੰਦਰਿ ਸਚੁ ਹੈ ਸੋ ਸਚਾ ਨਾਮੁ ਮੁਖਿ ਸਚੁ ਅਲਾਏ ॥

6 ਓਹੁ ਹਰਿ ਮਾਰਗਿ ਆਪਿ ਚਲਦਾ ਹੋਰਨਾ ਨੋ ਹਰਿ ਮਾਰਗਿ ਪਾਏ ॥

7 ਜੇ ਅਗੈ ਤੀਰਥੁ ਹੋਇ ਤਾ ਮਲੁ ਲਹੈ ਛਪੜਿ ਨਾਤੈ ਸਗਵੀ ਮਲੁ ਲਾਏ ॥

8 ਤੀਰਥੁ ਪੂਰਾ ਸਤਿਗੁਰੂ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਏ ॥

9 ਓਹੁ ਆਪਿ ਛੁਟਾ ਕੁਟੰਬ ਸਿਉ ਦੇ ਹਰਿ ਹਰਿ ਨਾਮੁ ਸਭ ਸ੍ਰਿਸਟਿ ਛਡਾਏ ॥

10 ਜਨ ਨਾਨਕ ਤਿਸੁ ਬਲਿਹਾਰਣੈ ਜੋ ਆਪਿ ਜਪੈ ਅਵਰਾ ਨਾਮੁ ਜਪਾਏ ॥੨॥

11 ਪਉੜੀ ॥

12 ਇਕਿ ਕੰਦ ਮੂਲੁ ਚੁਣਿ ਖਾਹਿ ਵਣ ਖੰਡਿ ਵਾਸਾ ॥

13 ਇਕਿ ਭਗਵਾ ਵੇਸੁ ਕਰਿ ਫਿਰਹਿ ਜੋਗੀ ਸੰਨਿਆਸਾ ॥

14 ਅੰਦਰਿ ਤ੍ਰਿਸਨਾ ਬਹੁਤੁ ਛਾਦਨ ਭੋਜਨ ਕੀ ਆਸਾ ॥

15 ਬਿਰਥਾ ਜਨਮੁ ਗਵਾਇ ਨ ਗਿਰਹੀ ਨ ਉਦਾਸਾ ॥

16 ਜਮਕਾਲੁ ਸਿਰਹੁ ਨ ਉਤਰੈ ਤ੍ਰਿਬਿਧਿ ਮਨਸਾ ॥

17 ਗੁਰਮਤੀ ਕਾਲੁ ਨ ਆਵੈ ਨੇੜੈ ਜਾ ਹੋਵੈ ਦਾਸਨਿ ਦਾਸਾ ॥

18 ਸਚਾ ਸਬਦੁ ਸਚੁ ਮਨਿ ਘਰ ਹੀ ਮਾਹਿ ਉਦਾਸਾ ॥

19 ਨਾਨਕ ਸਤਿਗੁਰੁ ਸੇਵਨਿ ਆਪਣਾ ਸੇ ਆਸਾ ਤੇ ਨਿਰਾਸਾ ॥੫॥

20 ਸਲੋਕੁ ਮਃ ੧ ॥

21 ਜੇ ਰਤੁ ਲਗੈ ਕਪੜੈ ਜਾਮਾ ਹੋਇ ਪਲੀਤੁ ॥

22 ਜੋ ਰਤੁ ਪੀਵਹਿ ਮਾਣਸਾ ਤਿਨ ਕਿਉ ਨਿਰਮਲੁ ਚੀਤੁ ॥

23 ਨਾਨਕ ਨਾਉ ਖੁਦਾਇ ਕਾ ਦਿਲਿ ਹਛੈ ਮੁਖਿ ਲੇਹੁ ॥

24 ਅਵਰਿ ਦਿਵਾਜੇ ਦੁਨੀ ਕੇ ਝੂਠੇ ਅਮਲ ਕਰੇਹੁ ॥੧॥

25 ਮਃ ੧ ॥

26 ਜਾ ਹਉ ਨਾਹੀ ਤਾ ਕਿਆ ਆਖਾ ਕਿਹੁ ਨਾਹੀ ਕਿਆ ਹੋਵਾ ॥

27 ਕੀਤਾ ਕਰਣਾ ਕਹਿਆ ਕਥਨਾ ਭਰਿਆ ਭਰਿ ਭਰਿ ਧੋਵਾਂ ॥

28 ਆਪਿ ਨ ਬੁਝਾ ਲੋਕ ਬੁਝਾਈ ਐਸਾ ਆਗੂ ਹੋਵਾਂ ॥

29 ਨਾਨਕ ਅੰਧਾ ਹੋਇ ਕੈ ਦਸੇ ਰਾਹੈ ਸਭਸੁ ਮੁਹਾਏ ਸਾਥੈ ॥

30 ਅਗੈ ਗਇਆ ਮੁਹੇ ਮੁਹਿ ਪਾਹਿ ਸੁ ਐਸਾ ਆਗੂ ਜਾਪੈ ॥੨॥

31 ਪਉੜੀ ॥

32 ਮਾਹਾ ਰੁਤੀ ਸਭ ਤੂੰ ਘੜੀ ਮੂਰਤ ਵੀਚਾਰਾ ॥

33 ਤੂੰ ਗਣਤੈ ਕਿਨੈ ਨ ਪਾਇਓ ਸਚੇ ਅਲਖ ਅਪਾਰਾ ॥

34 ਪੜਿਆ ਮੂਰਖੁ ਆਖੀਐ ਜਿਸੁ ਲਬੁ ਲੋਭੁ ਅਹੰਕਾਰਾ ॥

35 ਨਾਉ ਪੜੀਐ ਨਾਉ ਬੁਝੀਐ ਗੁਰਮਤੀ ਵੀਚਾਰਾ ॥

36 ਗੁਰਮਤੀ ਨਾਮੁ ਧਨੁ ਖਟਿਆ ਭਗਤੀ ਭਰੇ ਭੰਡਾਰਾ ॥

37 ਨਿਰਮਲੁ ਨਾਮੁ ਮੰਨਿਆ ਦਰਿ ਸਚੈ ਸਚਿਆਰਾ ॥

38 ਜਿਸ ਦਾ ਜੀਉ ਪਰਾਣੁ ਹੈ ਅੰਤਰਿ ਜੋਤਿ ਅਪਾਰਾ ॥

39 ਸਚਾ ਸਾਹੁ ਇਕੁ ਤੂੰ ਹੋਰੁ ਜਗਤੁ ਵਣਜਾਰਾ ॥੬॥

40 ਸਲੋਕੁ ਮਃ ੧ ॥

41 ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ ॥

42 ਸਰਮ ਸੁੰਨਤਿ ਸੀਲੁ ਰੋਜਾ ਹੋਹੁ ਮੁਸਲਮਾਣੁ ॥

43 ਕਰਣੀ ਕਾਬਾ ਸਚੁ ਪੀਰੁ ਕਲਮਾ ਕਰਮ ਨਿਵਾਜ ॥

44 ਤਸਬੀ ਸਾ ਤਿਸੁ ਭਾਵਸੀ ਨਾਨਕ ਰਖੈ ਲਾਜ ॥੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें