Ang 1411
1 ਕੀਚੜਿ ਹਾਥੁ ਨ ਬੂਡਈ ਏਕਾ ਨਦਰਿ ਨਿਹਾਲਿ ॥
2 ਨਾਨਕ ਗੁਰਮੁਖਿ ਉਬਰੇ ਗੁਰੁ ਸਰਵਰੁ ਸਚੀ ਪਾਲਿ ॥੮॥
3 ਅਗਨਿ ਮਰੈ ਜਲੁ ਲੋੜਿ ਲਹੁ ਵਿਣੁ ਗੁਰ ਨਿਧਿ ਜਲੁ ਨਾਹਿ ॥
4 ਜਨਮਿ ਮਰੈ ਭਰਮਾਈਐ ਜੇ ਲਖ ਕਰਮ ਕਮਾਹਿ ॥
5 ਜਮੁ ਜਾਗਾਤਿ ਨ ਲਗਈ ਜੇ ਚਲੈ ਸਤਿਗੁਰ ਭਾਇ ॥
6 ਨਾਨਕ ਨਿਰਮਲੁ ਅਮਰ ਪਦੁ ਗੁਰੁ ਹਰਿ ਮੇਲੈ ਮੇਲਾਇ ॥੯॥
7 ਕਲਰ ਕੇਰੀ ਛਪੜੀ ਕਊਆ ਮਲਿ ਮਲਿ ਨਾਇ ॥
8 ਮਨੁ ਤਨੁ ਮੈਲਾ ਅਵਗੁਣੀ ਚਿੰਜੁ ਭਰੀ ਗੰਧੀ ਆਇ ॥
9 ਸਰਵਰੁ ਹੰਸਿ ਨ ਜਾਣਿਆ ਕਾਗ ਕੁਪੰਖੀ ਸੰਗਿ ॥
10 ਸਾਕਤ ਸਿਉ ਐਸੀ ਪ੍ਰੀਤਿ ਹੈ ਬੂਝਹੁ ਗਿਆਨੀ ਰੰਗਿ ॥
11 ਸੰਤ ਸਭਾ ਜੈਕਾਰੁ ਕਰਿ ਗੁਰਮੁਖਿ ਕਰਮ ਕਮਾਉ ॥
12 ਨਿਰਮਲੁ ਨੑਾਵਣੁ ਨਾਨਕਾ ਗੁਰੁ ਤੀਰਥੁ ਦਰੀਆਉ ॥੧੦॥
13 ਜਨਮੇ ਕਾ ਫਲੁ ਕਿਆ ਗਣੀ ਜਾਂ ਹਰਿ ਭਗਤਿ ਨ ਭਾਉ ॥
14 ਪੈਧਾ ਖਾਧਾ ਬਾਦਿ ਹੈ ਜਾਂ ਮਨਿ ਦੂਜਾ ਭਾਉ ॥
15 ਵੇਖਣੁ ਸੁਨਣਾ ਝੂਠੁ ਹੈ ਮੁਖਿ ਝੂਠਾ ਆਲਾਉ ॥
16 ਨਾਨਕ ਨਾਮੁ ਸਲਾਹਿ ਤੂ ਹੋਰੁ ਹਉਮੈ ਆਵਉ ਜਾਉ ॥੧੧॥
17 ਹੈਨਿ ਵਿਰਲੇ ਨਾਹੀ ਘਣੇ ਫੈਲ ਫਕੜੁ ਸੰਸਾਰੁ ॥੧੨॥
18 ਨਾਨਕ ਲਗੀ ਤੁਰਿ ਮਰੈ ਜੀਵਣ ਨਾਹੀ ਤਾਣੁ ॥
19 ਚੋਟੈ ਸੇਤੀ ਜੋ ਮਰੈ ਲਗੀ ਸਾ ਪਰਵਾਣੁ ॥
20 ਜਿਸ ਨੋ ਲਾਏ ਤਿਸੁ ਲਗੈ ਲਗੀ ਤਾ ਪਰਵਾਣੁ ॥
21 ਪਿਰਮ ਪੈਕਾਮੁ ਨ ਨਿਕਲੈ ਲਾਇਆ ਤਿਨਿ ਸੁਜਾਣਿ ॥੧੩॥
22 ਭਾਂਡਾ ਧੋਵੈ ਕਉਣੁ ਜਿ ਕਚਾ ਸਾਜਿਆ ॥
23 ਧਾਤੂ ਪੰਜਿ ਰਲਾਇ ਕੂੜਾ ਪਾਜਿਆ ॥
24 ਭਾਂਡਾ ਆਣਗੁ ਰਾਸਿ ਜਾਂ ਤਿਸੁ ਭਾਵਸੀ ॥
25 ਪਰਮ ਜੋਤਿ ਜਾਗਾਇ ਵਾਜਾ ਵਾਵਸੀ ॥੧੪॥
26 ਮਨਹੁ ਜਿ ਅੰਧੇ ਘੂਪ ਕਹਿਆ ਬਿਰਦੁ ਨ ਜਾਣਨੀ ॥
27 ਮਨਿ ਅੰਧੈ ਊਂਧੈ ਕਵਲ ਦਿਸਨਿ ਖਰੇ ਕਰੂਪ ॥
28 ਇਕਿ ਕਹਿ ਜਾਣਨਿ ਕਹਿਆ ਬੁਝਨਿ ਤੇ ਨਰ ਸੁਘੜ ਸਰੂਪ ॥
29 ਇਕਨਾ ਨਾਦੁ ਨ ਬੇਦੁ ਨ ਗੀਅ ਰਸੁ ਰਸੁ ਕਸੁ ਨ ਜਾਣੰਤਿ ॥
30 ਇਕਨਾ ਸਿਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥
31 ਨਾਨਕ ਤੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤ ॥੧੫॥
32 ਸੋ ਬ੍ਰਹਮਣੁ ਜੋ ਬਿੰਦੈ ਬ੍ਰਹਮੁ ॥
33 ਜਪੁ ਤਪੁ ਸੰਜਮੁ ਕਮਾਵੈ ਕਰਮੁ ॥
34 ਸੀਲ ਸੰਤੋਖ ਕਾ ਰਖੈ ਧਰਮੁ ॥
35 ਬੰਧਨ ਤੋੜੈ ਹੋਵੈ ਮੁਕਤੁ ॥
36 ਸੋਈ ਬ੍ਰਹਮਣੁ ਪੂਜਣ ਜੁਗਤੁ ॥੧੬॥
37 ਖਤ੍ਰੀ ਸੋ ਜੁ ਕਰਮਾ ਕਾ ਸੂਰੁ ॥
38 ਪੁੰਨ ਦਾਨ ਕਾ ਕਰੈ ਸਰੀਰੁ ॥
39 ਖੇਤੁ ਪਛਾਣੈ ਬੀਜੈ ਦਾਨੁ ॥
40 ਸੋ ਖਤ੍ਰੀ ਦਰਗਹ ਪਰਵਾਣੁ ॥
41 ਲਬੁ ਲੋਭੁ ਜੇ ਕੂੜੁ ਕਮਾਵੈ ॥
42 ਅਪਣਾ ਕੀਤਾ ਆਪੇ ਪਾਵੈ ॥੧੭॥
43 ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥
44 ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਸਮੑਾਲਿ ॥੧੮॥