Ang 1420
1 ਚਾਰੇ ਕੁੰਡਾ ਝੋਕਿ ਵਰਸਦਾ ਬੂੰਦ ਪਵੈ ਸਹਜਿ ਸੁਭਾਇ ॥
2 ਜਲ ਹੀ ਤੇ ਸਭ ਊਪਜੈ ਬਿਨੁ ਜਲ ਪਿਆਸ ਨ ਜਾਇ ॥
3 ਨਾਨਕ ਹਰਿ ਜਲੁ ਜਿਨਿ ਪੀਆ ਤਿਸੁ ਭੂਖ ਨ ਲਾਗੈ ਆਇ ॥੫੫॥
4 ਬਾਬੀਹਾ ਤੂੰ ਸਹਜਿ ਬੋਲਿ ਸਚੈ ਸਬਦਿ ਸੁਭਾਇ ॥
5 ਸਭੁ ਕਿਛੁ ਤੇਰੈ ਨਾਲਿ ਹੈ ਸਤਿਗੁਰਿ ਦੀਆ ਦਿਖਾਇ ॥
6 ਆਪੁ ਪਛਾਣਹਿ ਪ੍ਰੀਤਮੁ ਮਿਲੈ ਵੁਠਾ ਛਹਬਰ ਲਾਇ ॥
7 ਝਿਮਿ ਝਿਮਿ ਅੰਮ੍ਰਿਤੁ ਵਰਸਦਾ ਤਿਸਨਾ ਭੁਖ ਸਭ ਜਾਇ ॥
8 ਕੂਕ ਪੁਕਾਰ ਨ ਹੋਵਈ ਜੋਤੀ ਜੋਤਿ ਮਿਲਾਇ ॥
9 ਨਾਨਕ ਸੁਖਿ ਸਵਨੑਿ ਸੋਹਾਗਣੀ ਸਚੈ ਨਾਮਿ ਸਮਾਇ ॥੫੬॥
10 ਧੁਰਹੁ ਖਸਮਿ ਭੇਜਿਆ ਸਚੈ ਹੁਕਮਿ ਪਠਾਇ ॥
11 ਇੰਦੁ ਵਰਸੈ ਦਇਆ ਕਰਿ ਗੂੜੑੀ ਛਹਬਰ ਲਾਇ ॥
12 ਬਾਬੀਹੇ ਤਨਿ ਮਨਿ ਸੁਖੁ ਹੋਇ ਜਾਂ ਤਤੁ ਬੂੰਦ ਮੁਹਿ ਪਾਇ ॥
13 ਅਨੁ ਧਨੁ ਬਹੁਤਾ ਉਪਜੈ ਧਰਤੀ ਸੋਭਾ ਪਾਇ ॥
14 ਅਨਦਿਨੁ ਲੋਕੁ ਭਗਤਿ ਕਰੇ ਗੁਰ ਕੈ ਸਬਦਿ ਸਮਾਇ ॥
15 ਆਪੇ ਸਚਾ ਬਖਸਿ ਲਏ ਕਰਿ ਕਿਰਪਾ ਕਰੈ ਰਜਾਇ ॥
16 ਹਰਿ ਗੁਣ ਗਾਵਹੁ ਕਾਮਣੀ ਸਚੈ ਸਬਦਿ ਸਮਾਇ ॥
17 ਭੈ ਕਾ ਸਹਜੁ ਸੀਗਾਰੁ ਕਰਿਹੁ ਸਚਿ ਰਹਹੁ ਲਿਵ ਲਾਇ ॥
18 ਨਾਨਕ ਨਾਮੋ ਮਨਿ ਵਸੈ ਹਰਿ ਦਰਗਹ ਲਏ ਛਡਾਇ ॥੫੭॥
19 ਬਾਬੀਹਾ ਸਗਲੀ ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ ॥
20 ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ ॥
21 ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ ॥
22 ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ ॥
23 ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥੫੮॥
24 ਨਾਨਕ ਤਿਸੈ ਬਸੰਤੁ ਹੈ ਜਿ ਸਤਿਗੁਰੁ ਸੇਵਿ ਸਮਾਇ ॥
25 ਹਰਿ ਵੁਠਾ ਮਨੁ ਤਨੁ ਸਭੁ ਪਰਫੜੈ ਸਭੁ ਜਗੁ ਹਰੀਆਵਲੁ ਹੋਇ ॥੫੯॥
26 ਸਬਦੇ ਸਦਾ ਬਸੰਤੁ ਹੈ ਜਿਤੁ ਤਨੁ ਮਨੁ ਹਰਿਆ ਹੋਇ ॥
27 ਨਾਨਕ ਨਾਮੁ ਨ ਵੀਸਰੈ ਜਿਨਿ ਸਿਰਿਆ ਸਭੁ ਕੋਇ ॥੬੦॥
28 ਨਾਨਕ ਤਿਨਾ ਬਸੰਤੁ ਹੈ ਜਿਨਾ ਗੁਰਮੁਖਿ ਵਸਿਆ ਮਨਿ ਸੋਇ ॥
29 ਹਰਿ ਵੁਠੈ ਮਨੁ ਤਨੁ ਪਰਫੜੈ ਸਭੁ ਜਗੁ ਹਰਿਆ ਹੋਇ ॥੬੧॥
30 ਵਡੜੈ ਝਾਲਿ ਝਲੁੰਭਲੈ ਨਾਵੜਾ ਲਈਐ ਕਿਸੁ ॥
31 ਨਾਉ ਲਈਐ ਪਰਮੇਸਰੈ ਭੰਨਣ ਘੜਣ ਸਮਰਥੁ ॥੬੨॥
32 ਹਰਹਟ ਭੀ ਤੂੰ ਤੂੰ ਕਰਹਿ ਬੋਲਹਿ ਭਲੀ ਬਾਣਿ ॥
33 ਸਾਹਿਬੁ ਸਦਾ ਹਦੂਰਿ ਹੈ ਕਿਆ ਉਚੀ ਕਰਹਿ ਪੁਕਾਰ ॥
34 ਜਿਨਿ ਜਗਤੁ ਉਪਾਇ ਹਰਿ ਰੰਗੁ ਕੀਆ ਤਿਸੈ ਵਿਟਹੁ ਕੁਰਬਾਣੁ ॥
35 ਆਪੁ ਛੋਡਹਿ ਤਾਂ ਸਹੁ ਮਿਲੈ ਸਚਾ ਏਹੁ ਵੀਚਾਰੁ ॥
36 ਹਉਮੈ ਫਿਕਾ ਬੋਲਣਾ ਬੁਝਿ ਨ ਸਕਾ ਕਾਰ ॥
37 ਵਣੁ ਤ੍ਰਿਣੁ ਤ੍ਰਿਭਵਣੁ ਤੁਝੈ ਧਿਆਇਦਾ ਅਨਦਿਨੁ ਸਦਾ ਵਿਹਾਣ ॥
38 ਬਿਨੁ ਸਤਿਗੁਰ ਕਿਨੈ ਨ ਪਾਇਆ ਕਰਿ ਕਰਿ ਥਕੇ ਵੀਚਾਰ ॥