Ang 1425
1 ਸਲੋਕ ਮਹਲਾ ੫ ॥
2 ੴ ਸਤਿਗੁਰ ਪ੍ਰਸਾਦਿ ॥
3 ਰਤੇ ਸੇਈ ਜਿ ਮੁਖੁ ਨ ਮੋੜੰਨੑਿ ਜਿਨੑੀ ਸਿਞਾਤਾ ਸਾਈ ॥
4 ਝੜਿ ਝੜਿ ਪਵਦੇ ਕਚੇ ਬਿਰਹੀ ਜਿਨੑਾ ਕਾਰਿ ਨ ਆਈ ॥੧॥
5 ਧਣੀ ਵਿਹੂਣਾ ਪਾਟ ਪਟੰਬਰ ਭਾਹੀ ਸੇਤੀ ਜਾਲੇ ॥
6 ਧੂੜੀ ਵਿਚਿ ਲੁਡੰਦੜੀ ਸੋਹਾਂ ਨਾਨਕ ਤੈ ਸਹ ਨਾਲੇ ॥੨॥
7 ਗੁਰ ਕੈ ਸਬਦਿ ਅਰਾਧੀਐ ਨਾਮਿ ਰੰਗਿ ਬੈਰਾਗੁ ॥
8 ਜੀਤੇ ਪੰਚ ਬੈਰਾਈਆ ਨਾਨਕ ਸਫਲ ਮਾਰੂ ਇਹੁ ਰਾਗੁ ॥੩॥
9 ਜਾਂ ਮੂੰ ਇਕੁ ਤ ਲਖ ਤਉ ਜਿਤੀ ਪਿਨਣੇ ਦਰਿ ਕਿਤੜੇ ॥
10 ਬਾਮਣੁ ਬਿਰਥਾ ਗਇਓ ਜਨੰਮੁ ਜਿਨਿ ਕੀਤੋ ਸੋ ਵਿਸਰੇ ॥੪॥
11 ਸੋਰਠਿ ਸੋ ਰਸੁ ਪੀਜੀਐ ਕਬਹੂ ਨ ਫੀਕਾ ਹੋਇ ॥
12 ਨਾਨਕ ਰਾਮ ਨਾਮ ਗੁਨ ਗਾਈਅਹਿ ਦਰਗਹ ਨਿਰਮਲ ਸੋਇ ॥੫॥
13 ਜੋ ਪ੍ਰਭਿ ਰਖੇ ਆਪਿ ਤਿਨ ਕੋਇ ਨ ਮਾਰਈ ॥
14 ਅੰਦਰਿ ਨਾਮੁ ਨਿਧਾਨੁ ਸਦਾ ਗੁਣ ਸਾਰਈ ॥
15 ਏਕਾ ਟੇਕ ਅਗੰਮ ਮਨਿ ਤਨਿ ਪ੍ਰਭੁ ਧਾਰਈ ॥
16 ਲਗਾ ਰੰਗੁ ਅਪਾਰੁ ਕੋ ਨ ਉਤਾਰਈ ॥
17 ਗੁਰਮੁਖਿ ਹਰਿ ਗੁਣ ਗਾਇ ਸਹਜਿ ਸੁਖੁ ਸਾਰਈ ॥
18 ਨਾਨਕ ਨਾਮੁ ਨਿਧਾਨੁ ਰਿਦੈ ਉਰਿ ਹਾਰਈ ॥੬॥
19 ਕਰੇ ਸੁ ਚੰਗਾ ਮਾਨਿ ਦੁਯੀ ਗਣਤ ਲਾਹਿ ॥
20 ਅਪਣੀ ਨਦਰਿ ਨਿਹਾਲਿ ਆਪੇ ਲੈਹੁ ਲਾਇ ॥
21 ਜਨ ਦੇਹੁ ਮਤੀ ਉਪਦੇਸੁ ਵਿਚਹੁ ਭਰਮੁ ਜਾਇ ॥
22 ਜੋ ਧੁਰਿ ਲਿਖਿਆ ਲੇਖੁ ਸੋਈ ਸਭ ਕਮਾਇ ॥
23 ਸਭੁ ਕਛੁ ਤਿਸ ਦੈ ਵਸਿ ਦੂਜੀ ਨਾਹਿ ਜਾਇ ॥
24 ਨਾਨਕ ਸੁਖ ਅਨਦ ਭਏ ਪ੍ਰਭ ਕੀ ਮੰਨਿ ਰਜਾਇ ॥੭॥
25 ਗੁਰੁ ਪੂਰਾ ਜਿਨ ਸਿਮਰਿਆ ਸੇਈ ਭਏ ਨਿਹਾਲ ॥
26 ਨਾਨਕ ਨਾਮੁ ਅਰਾਧਣਾ ਕਾਰਜੁ ਆਵੈ ਰਾਸਿ ॥੮॥
27 ਪਾਪੀ ਕਰਮ ਕਮਾਵਦੇ ਕਰਦੇ ਹਾਏ ਹਾਇ ॥
28 ਨਾਨਕ ਜਿਉ ਮਥਨਿ ਮਾਧਾਣੀਆ ਤਿਉ ਮਥੇ ਧ੍ਰਮ ਰਾਇ ॥੯॥
29 ਨਾਮੁ ਧਿਆਇਨਿ ਸਾਜਨਾ ਜਨਮ ਪਦਾਰਥੁ ਜੀਤਿ ॥
30 ਨਾਨਕ ਧਰਮ ਐਸੇ ਚਵਹਿ ਕੀਤੋ ਭਵਨੁ ਪੁਨੀਤ ॥੧੦॥
31 ਖੁਭੜੀ ਕੁਥਾਇ ਮਿਠੀ ਗਲਣਿ ਕੁਮੰਤ੍ਰੀਆ ॥
32 ਨਾਨਕ ਸੇਈ ਉਬਰੇ ਜਿਨਾ ਭਾਗੁ ਮਥਾਹਿ ॥੧੧॥
33 ਸੁਤੜੇ ਸੁਖੀ ਸਵੰਨੑਿ ਜੋ ਰਤੇ ਸਹ ਆਪਣੈ ॥
34 ਪ੍ਰੇਮ ਵਿਛੋਹਾ ਧਣੀ ਸਉ ਅਠੇ ਪਹਰ ਲਵੰਨੑਿ ॥੧੨॥
35 ਸੁਤੜੇ ਅਸੰਖ ਮਾਇਆ ਝੂਠੀ ਕਾਰਣੇ ॥
36 ਨਾਨਕ ਸੇ ਜਾਗੰਨੑਿ ਜਿ ਰਸਨਾ ਨਾਮੁ ਉਚਾਰਣੇ ॥੧੩॥
37 ਮ੍ਰਿਗ ਤਿਸਨਾ ਪੇਖਿ ਭੁਲਣੇ ਵੁਠੇ ਨਗਰ ਗੰਧ੍ਰਬ ॥
38 ਜਿਨੀ ਸਚੁ ਅਰਾਧਿਆ ਨਾਨਕ ਮਨਿ ਤਨਿ ਫਬ ॥੧੪॥
39 ਪਤਿਤ ਉਧਾਰਣ ਪਾਰਬ੍ਰਹਮੁ ਸੰਮ੍ਰਥ ਪੁਰਖੁ ਅਪਾਰੁ ॥