Ang 156
1 ਏਕਸੁ ਚਰਣੀ ਜੇ ਚਿਤੁ ਲਾਵਹਿ ਲਬਿ ਲੋਭਿ ਕੀ ਧਾਵਸਿਤਾ ॥੩॥
2 ਜਪਸਿ ਨਿਰੰਜਨੁ ਰਚਸਿ ਮਨਾ ॥
3 ਕਾਹੇ ਬੋਲਹਿ ਜੋਗੀ ਕਪਟੁ ਘਨਾ ॥੧॥ ਰਹਾਉ ॥
4 ਕਾਇਆ ਕਮਲੀ ਹੰਸੁ ਇਆਣਾ ਮੇਰੀ ਮੇਰੀ ਕਰਤ ਬਿਹਾਣੀਤਾ ॥
5 ਪ੍ਰਣਵਤਿ ਨਾਨਕੁ ਨਾਗੀ ਦਾਝੈ ਫਿਰਿ ਪਾਛੈ ਪਛੁਤਾਣੀਤਾ ॥੪॥੩॥੧੫॥
6 ਗਉੜੀ ਚੇਤੀ ਮਹਲਾ ੧ ॥
7 ਅਉਖਧ ਮੰਤ੍ਰ ਮੂਲੁ ਮਨ ਏਕੈ ਜੇ ਕਰਿ ਦ੍ਰਿੜੁ ਚਿਤੁ ਕੀਜੈ ਰੇ ॥
8 ਜਨਮ ਜਨਮ ਕੇ ਪਾਪ ਕਰਮ ਕੇ ਕਾਟਨਹਾਰਾ ਲੀਜੈ ਰੇ ॥੧॥
9 ਮਨ ਏਕੋ ਸਾਹਿਬੁ ਭਾਈ ਰੇ ॥
10 ਤੇਰੇ ਤੀਨਿ ਗੁਣਾ ਸੰਸਾਰਿ ਸਮਾਵਹਿ ਅਲਖੁ ਨ ਲਖਣਾ ਜਾਈ ਰੇ ॥੧॥ ਰਹਾਉ ॥
11 ਸਕਰ ਖੰਡੁ ਮਾਇਆ ਤਨਿ ਮੀਠੀ ਹਮ ਤਉ ਪੰਡ ਉਚਾਈ ਰੇ ॥
12 ਰਾਤਿ ਅਨੇਰੀ ਸੂਝਸਿ ਨਾਹੀ ਲਜੁ ਟੂਕਸਿ ਮੂਸਾ ਭਾਈ ਰੇ ॥੨॥
13 ਮਨਮੁਖਿ ਕਰਹਿ ਤੇਤਾ ਦੁਖੁ ਲਾਗੈ ਗੁਰਮੁਖਿ ਮਿਲੈ ਵਡਾਈ ਰੇ ॥
14 ਜੋ ਤਿਨਿ ਕੀਆ ਸੋਈ ਹੋਆ ਕਿਰਤੁ ਨ ਮੇਟਿਆ ਜਾਈ ਰੇ ॥੩॥
15 ਸੁਭਰ ਭਰੇ ਨ ਹੋਵਹਿ ਊਣੇ ਜੋ ਰਾਤੇ ਰੰਗੁ ਲਾਈ ਰੇ ॥
16 ਤਿਨ ਕੀ ਪੰਕ ਹੋਵੈ ਜੇ ਨਾਨਕੁ ਤਉ ਮੂੜਾ ਕਿਛੁ ਪਾਈ ਰੇ ॥੪॥੪॥੧੬॥
17 ਗਉੜੀ ਚੇਤੀ ਮਹਲਾ ੧ ॥
18 ਕਤ ਕੀ ਮਾਈ ਬਾਪੁ ਕਤ ਕੇਰਾ ਕਿਦੂ ਥਾਵਹੁ ਹਮ ਆਏ ॥
19 ਅਗਨਿ ਬਿੰਬ ਜਲ ਭੀਤਰਿ ਨਿਪਜੇ ਕਾਹੇ ਕੰਮਿ ਉਪਾਏ ॥੧॥
20 ਮੇਰੇ ਸਾਹਿਬਾ ਕਉਣੁ ਜਾਣੈ ਗੁਣ ਤੇਰੇ ॥
21 ਕਹੇ ਨ ਜਾਨੀ ਅਉਗਣ ਮੇਰੇ ॥੧॥ ਰਹਾਉ ॥
22 ਕੇਤੇ ਰੁਖ ਬਿਰਖ ਹਮ ਚੀਨੇ ਕੇਤੇ ਪਸੂ ਉਪਾਏ ॥
23 ਕੇਤੇ ਨਾਗ ਕੁਲੀ ਮਹਿ ਆਏ ਕੇਤੇ ਪੰਖ ਉਡਾਏ ॥੨॥
24 ਹਟ ਪਟਣ ਬਿਜ ਮੰਦਰ ਭੰਨੈ ਕਰਿ ਚੋਰੀ ਘਰਿ ਆਵੈ ॥
25 ਅਗਹੁ ਦੇਖੈ ਪਿਛਹੁ ਦੇਖੈ ਤੁਝ ਤੇ ਕਹਾ ਛਪਾਵੈ ॥੩॥
26 ਤਟ ਤੀਰਥ ਹਮ ਨਵ ਖੰਡ ਦੇਖੇ ਹਟ ਪਟਣ ਬਾਜਾਰਾ ॥
27 ਲੈ ਕੈ ਤਕੜੀ ਤੋਲਣਿ ਲਾਗਾ ਘਟ ਹੀ ਮਹਿ ਵਣਜਾਰਾ ॥੪॥
28 ਜੇਤਾ ਸਮੁੰਦੁ ਸਾਗਰੁ ਨੀਰਿ ਭਰਿਆ ਤੇਤੇ ਅਉਗਣ ਹਮਾਰੇ ॥
29 ਦਇਆ ਕਰਹੁ ਕਿਛੁ ਮਿਹਰ ਉਪਾਵਹੁ ਡੁਬਦੇ ਪਥਰ ਤਾਰੇ ॥੫॥
30 ਜੀਅੜਾ ਅਗਨਿ ਬਰਾਬਰਿ ਤਪੈ ਭੀਤਰਿ ਵਗੈ ਕਾਤੀ ॥
31 ਪ੍ਰਣਵਤਿ ਨਾਨਕੁ ਹੁਕਮੁ ਪਛਾਣੈ ਸੁਖੁ ਹੋਵੈ ਦਿਨੁ ਰਾਤੀ ॥੬॥੫॥੧੭॥
32 ਗਉੜੀ ਬੈਰਾਗਣਿ ਮਹਲਾ ੧ ॥
33 ਰੈਣਿ ਗਵਾਈ ਸੋਇ ਕੈ ਦਿਵਸੁ ਗਵਾਇਆ ਖਾਇ ॥
34 ਹੀਰੇ ਜੈਸਾ ਜਨਮੁ ਹੈ ਕਉਡੀ ਬਦਲੇ ਜਾਇ ॥੧॥
35 ਨਾਮੁ ਨ ਜਾਨਿਆ ਰਾਮ ਕਾ ॥
36 ਮੂੜੇ ਫਿਰਿ ਪਾਛੈ ਪਛੁਤਾਹਿ ਰੇ ॥੧॥ ਰਹਾਉ ॥
37 ਅਨਤਾ ਧਨੁ ਧਰਣੀ ਧਰੇ ਅਨਤ ਨ ਚਾਹਿਆ ਜਾਇ ॥
38 ਅਨਤ ਕਉ ਚਾਹਨ ਜੋ ਗਏ ਸੇ ਆਏ ਅਨਤ ਗਵਾਇ ॥੨॥
39 ਆਪਣ ਲੀਆ ਜੇ ਮਿਲੈ ਤਾ ਸਭੁ ਕੋ ਭਾਗਠੁ ਹੋਇ ॥