Ang 213
1 ਪਹਿਰੈ ਬਾਗਾ ਕਰਿ ਇਸਨਾਨਾ ਚੋਆ ਚੰਦਨ ਲਾਏ ॥
2 ਨਿਰਭਉ ਨਿਰੰਕਾਰ ਨਹੀ ਚੀਨਿਆ ਜਿਉ ਹਸਤੀ ਨਾਵਾਏ ॥੩॥
3 ਜਉ ਹੋਇ ਕ੍ਰਿਪਾਲ ਤ ਸਤਿਗੁਰੁ ਮੇਲੈ ਸਭਿ ਸੁਖ ਹਰਿ ਕੇ ਨਾਏ ॥
4 ਮੁਕਤੁ ਭਇਆ ਬੰਧਨ ਗੁਰਿ ਖੋਲੇ ਜਨ ਨਾਨਕ ਹਰਿ ਗੁਣ ਗਾਏ ॥੪॥੧੪॥੧੫੨॥
5 ਗਉੜੀ ਪੂਰਬੀ ਮਹਲਾ ੫ ॥
6 ਮੇਰੇ ਮਨ ਗੁਰੁ ਗੁਰੁ ਗੁਰੁ ਸਦ ਕਰੀਐ ॥
7 ਰਤਨ ਜਨਮੁ ਸਫਲੁ ਗੁਰਿ ਕੀਆ ਦਰਸਨ ਕਉ ਬਲਿਹਰੀਐ ॥੧॥ ਰਹਾਉ ॥
8 ਜੇਤੇ ਸਾਸ ਗ੍ਰਾਸ ਮਨੁ ਲੇਤਾ ਤੇਤੇ ਹੀ ਗੁਨ ਗਾਈਐ ॥
9 ਜਉ ਹੋਇ ਦੈਆਲੁ ਸਤਿਗੁਰੁ ਅਪੁਨਾ ਤਾ ਇਹ ਮਤਿ ਬੁਧਿ ਪਾਈਐ ॥੧॥
10 ਮੇਰੇ ਮਨ ਨਾਮਿ ਲਏ ਜਮ ਬੰਧ ਤੇ ਛੂਟਹਿ ਸਰਬ ਸੁਖਾ ਸੁਖ ਪਾਈਐ ॥
11 ਸੇਵਿ ਸੁਆਮੀ ਸਤਿਗੁਰੁ ਦਾਤਾ ਮਨ ਬੰਛਤ ਫਲ ਆਈਐ ॥੨॥
12 ਨਾਮੁ ਇਸਟੁ ਮੀਤ ਸੁਤ ਕਰਤਾ ਮਨ ਸੰਗਿ ਤੁਹਾਰੈ ਚਾਲੈ ॥
13 ਕਰਿ ਸੇਵਾ ਸਤਿਗੁਰ ਅਪੁਨੇ ਕੀ ਗੁਰ ਤੇ ਪਾਈਐ ਪਾਲੈ ॥੩॥
14 ਗੁਰਿ ਕਿਰਪਾਲਿ ਕ੍ਰਿਪਾ ਪ੍ਰਭਿ ਧਾਰੀ ਬਿਨਸੇ ਸਰਬ ਅੰਦੇਸਾ ॥
15 ਨਾਨਕ ਸੁਖੁ ਪਾਇਆ ਹਰਿ ਕੀਰਤਨਿ ਮਿਟਿਓ ਸਗਲ ਕਲੇਸਾ ॥੪॥੧੫॥੧੫੩॥
16 ਰਾਗੁ ਗਉੜੀ ਮਹਲਾ ੫ ॥
17 ੴ ਸਤਿਗੁਰ ਪ੍ਰਸਾਦਿ ॥
18 ਤ੍ਰਿਸਨਾ ਬਿਰਲੇ ਹੀ ਕੀ ਬੁਝੀ ਹੇ ॥੧॥ ਰਹਾਉ ॥
19 ਕੋਟਿ ਜੋਰੇ ਲਾਖ ਕ੍ਰੋਰੇ ਮਨੁ ਨ ਹੋਰੇ ॥ ਪਰੈ ਪਰੈ ਹੀ ਕਉ ਲੁਝੀ ਹੇ ॥੧॥
20 ਸੁੰਦਰ ਨਾਰੀ ਅਨਿਕ ਪਰਕਾਰੀ ਪਰ ਗ੍ਰਿਹ ਬਿਕਾਰੀ ॥ ਬੁਰਾ ਭਲਾ ਨਹੀ ਸੁਝੀ ਹੇ ॥੨॥
21 ਅਨਿਕ ਬੰਧਨ ਮਾਇਆ ਭਰਮਤੁ ਭਰਮਾਇਆ ਗੁਣ ਨਿਧਿ ਨਹੀ ਗਾਇਆ ॥ ਮਨ ਬਿਖੈ ਹੀ ਮਹਿ ਲੁਝੀ ਹੇ ॥੩॥
22 ਜਾ ਕਉ ਰੇ ਕਿਰਪਾ ਕਰੈ ਜੀਵਤ ਸੋਈ ਮਰੈ ਸਾਧਸੰਗਿ ਮਾਇਆ ਤਰੈ ॥ ਨਾਨਕ ਸੋ ਜਨੁ ਦਰਿ ਹਰਿ ਸਿਝੀ ਹੇ ॥੪॥੧॥੧੫੪॥
23 ਗਉੜੀ ਮਹਲਾ ੫ ॥
24 ਸਭਹੂ ਕੋ ਰਸੁ ਹਰਿ ਹੋ ॥੧॥ ਰਹਾਉ ॥
25 ਕਾਹੂ ਜੋਗ ਕਾਹੂ ਭੋਗ ਕਾਹੂ ਗਿਆਨ ਕਾਹੂ ਧਿਆਨ ॥ ਕਾਹੂ ਹੋ ਡੰਡ ਧਰਿ ਹੋ ॥੧॥
26 ਕਾਹੂ ਜਾਪ ਕਾਹੂ ਤਾਪ ਕਾਹੂ ਪੂਜਾ ਹੋਮ ਨੇਮ ॥ ਕਾਹੂ ਹੋ ਗਉਨੁ ਕਰਿ ਹੋ ॥੨॥
27 ਕਾਹੂ ਤੀਰ ਕਾਹੂ ਨੀਰ ਕਾਹੂ ਬੇਦ ਬੀਚਾਰ ॥ ਨਾਨਕਾ ਭਗਤਿ ਪ੍ਰਿਅ ਹੋ ॥੩॥੨॥੧੫੫॥
28 ਗਉੜੀ ਮਹਲਾ ੫ ॥
29 ਗੁਨ ਕੀਰਤਿ ਨਿਧਿ ਮੋਰੀ ॥੧॥ ਰਹਾਉ ॥
30 ਤੂੰਹੀ ਰਸ ਤੂੰਹੀ ਜਸ ਤੂੰਹੀ ਰੂਪ ਤੂਹੀ ਰੰਗ ॥ ਆਸ ਓਟ ਪ੍ਰਭ ਤੋਰੀ ॥੧॥
31 ਤੂਹੀ ਮਾਨ ਤੂੰਹੀ ਧਾਨ ਤੂਹੀ ਪਤਿ ਤੂਹੀ ਪ੍ਰਾਨ ॥ ਗੁਰਿ ਤੂਟੀ ਲੈ ਜੋਰੀ ॥੨॥
32 ਤੂਹੀ ਗ੍ਰਿਹਿ ਤੂਹੀ ਬਨਿ ਤੂਹੀ ਗਾਉ ਤੂਹੀ ਸੁਨਿ ॥ ਹੈ ਨਾਨਕ ਨੇਰ ਨੇਰੀ ॥੩॥੩॥੧੫੬॥