Ang 220
1 ਬੇਦ ਪੁਰਾਨ ਸਾਧ ਮਗ ਸੁਨਿ ਕਰਿ ਨਿਮਖ ਨ ਹਰਿ ਗੁਨ ਗਾਵੈ ॥੧॥ ਰਹਾਉ ॥
2 ਦੁਰਲਭ ਦੇਹ ਪਾਇ ਮਾਨਸ ਕੀ ਬਿਰਥਾ ਜਨਮੁ ਸਿਰਾਵੈ ॥
3 ਮਾਇਆ ਮੋਹ ਮਹਾ ਸੰਕਟ ਬਨ ਤਾ ਸਿਉ ਰੁਚ ਉਪਜਾਵੈ ॥੧॥
4 ਅੰਤਰਿ ਬਾਹਰਿ ਸਦਾ ਸੰਗਿ ਪ੍ਰਭੁ ਤਾ ਸਿਉ ਨੇਹੁ ਨ ਲਾਵੈ ॥
5 ਨਾਨਕ ਮੁਕਤਿ ਤਾਹਿ ਤੁਮ ਮਾਨਹੁ ਜਿਹ ਘਟਿ ਰਾਮੁ ਸਮਾਵੈ ॥੨॥੬॥
6 ਗਉੜੀ ਮਹਲਾ ੯ ॥
7 ਸਾਧੋ ਰਾਮ ਸਰਨਿ ਬਿਸਰਾਮਾ ॥
8 ਬੇਦ ਪੁਰਾਨ ਪੜੇ ਕੋ ਇਹ ਗੁਨ ਸਿਮਰੇ ਹਰਿ ਕੋ ਨਾਮਾ ॥੧॥ ਰਹਾਉ ॥
9 ਲੋਭ ਮੋਹ ਮਾਇਆ ਮਮਤਾ ਫੁਨਿ ਅਉ ਬਿਖਿਅਨ ਕੀ ਸੇਵਾ ॥
10 ਹਰਖ ਸੋਗ ਪਰਸੈ ਜਿਹ ਨਾਹਨਿ ਸੋ ਮੂਰਤਿ ਹੈ ਦੇਵਾ ॥੧॥
11 ਸੁਰਗ ਨਰਕ ਅੰਮ੍ਰਿਤ ਬਿਖੁ ਏ ਸਭ ਤਿਉ ਕੰਚਨ ਅਰੁ ਪੈਸਾ ॥
12 ਉਸਤਤਿ ਨਿੰਦਾ ਏ ਸਮ ਜਾ ਕੈ ਲੋਭੁ ਮੋਹੁ ਫੁਨਿ ਤੈਸਾ ॥੨॥
13 ਦੁਖੁ ਸੁਖੁ ਏ ਬਾਧੇ ਜਿਹ ਨਾਹਨਿ ਤਿਹ ਤੁਮ ਜਾਨਉ ਗਿਆਨੀ ॥
14 ਨਾਨਕ ਮੁਕਤਿ ਤਾਹਿ ਤੁਮ ਮਾਨਉ ਇਹ ਬਿਧਿ ਕੋ ਜੋ ਪ੍ਰਾਨੀ ॥੩॥੭॥
15 ਗਉੜੀ ਮਹਲਾ ੯ ॥
16 ਮਨ ਰੇ ਕਹਾ ਭਇਓ ਤੈ ਬਉਰਾ ॥
17 ਅਹਿਨਿਸਿ ਅਉਧ ਘਟੈ ਨਹੀ ਜਾਨੈ ਭਇਓ ਲੋਭ ਸੰਗਿ ਹਉਰਾ ॥੧॥ ਰਹਾਉ ॥
18 ਜੋ ਤਨੁ ਤੈ ਅਪਨੋ ਕਰਿ ਮਾਨਿਓ ਅਰੁ ਸੁੰਦਰ ਗ੍ਰਿਹ ਨਾਰੀ ॥
19 ਇਨ ਮੈਂ ਕਛੁ ਤੇਰੋ ਰੇ ਨਾਹਨਿ ਦੇਖੋ ਸੋਚ ਬਿਚਾਰੀ ॥੧॥
20 ਰਤਨ ਜਨਮੁ ਅਪਨੋ ਤੈ ਹਾਰਿਓ ਗੋਬਿੰਦ ਗਤਿ ਨਹੀ ਜਾਨੀ ॥
21 ਨਿਮਖ ਨ ਲੀਨ ਭਇਓ ਚਰਨਨ ਸਿਂਉ ਬਿਰਥਾ ਅਉਧ ਸਿਰਾਨੀ ॥੨॥
22 ਕਹੁ ਨਾਨਕ ਸੋਈ ਨਰੁ ਸੁਖੀਆ ਰਾਮ ਨਾਮ ਗੁਨ ਗਾਵੈ ॥
23 ਅਉਰ ਸਗਲ ਜਗੁ ਮਾਇਆ ਮੋਹਿਆ ਨਿਰਭੈ ਪਦੁ ਨਹੀ ਪਾਵੈ ॥੩॥੮॥
24 ਗਉੜੀ ਮਹਲਾ ੯ ॥
25 ਨਰ ਅਚੇਤ ਪਾਪ ਤੇ ਡਰੁ ਰੇ ॥
26 ਦੀਨ ਦਇਆਲ ਸਗਲ ਭੈ ਭੰਜਨ ਸਰਨਿ ਤਾਹਿ ਤੁਮ ਪਰੁ ਰੇ ॥੧॥ ਰਹਾਉ ॥
27 ਬੇਦ ਪੁਰਾਨ ਜਾਸ ਗੁਨ ਗਾਵਤ ਤਾ ਕੋ ਨਾਮੁ ਹੀਐ ਮੋ ਧਰੁ ਰੇ ॥
28 ਪਾਵਨ ਨਾਮੁ ਜਗਤਿ ਮੈ ਹਰਿ ਕੋ ਸਿਮਰਿ ਸਿਮਰਿ ਕਸਮਲ ਸਭ ਹਰੁ ਰੇ ॥੧॥
29 ਮਾਨਸ ਦੇਹ ਬਹੁਰਿ ਨਹ ਪਾਵੈ ਕਛੂ ਉਪਾਉ ਮੁਕਤਿ ਕਾ ਕਰੁ ਰੇ ॥
30 ਨਾਨਕ ਕਹਤ ਗਾਇ ਕਰੁਨਾ ਮੈ ਭਵ ਸਾਗਰ ਕੈ ਪਾਰਿ ਉਤਰੁ ਰੇ ॥੨॥੯॥੨੫੧॥
31 ਰਾਗੁ ਗਉੜੀ ਅਸਟਪਦੀਆ ਮਹਲਾ ੧ ਗਉੜੀ ਗੁਆਰੇਰੀ ॥
32 ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
33 ਨਿਧਿ ਸਿਧਿ ਨਿਰਮਲ ਨਾਮੁ ਬੀਚਾਰੁ ॥
34 ਪੂਰਨ ਪੂਰਿ ਰਹਿਆ ਬਿਖੁ ਮਾਰਿ ॥
35 ਤ੍ਰਿਕੁਟੀ ਛੂਟੀ ਬਿਮਲ ਮਝਾਰਿ ॥