Ang 223
1 ਗੁਰੁ ਪੁਛਿ ਦੇਖਿਆ ਨਾਹੀ ਦਰੁ ਹੋਰੁ ॥
2 ਦੁਖੁ ਸੁਖੁ ਭਾਣੈ ਤਿਸੈ ਰਜਾਇ ॥
3 ਨਾਨਕੁ ਨੀਚੁ ਕਹੈ ਲਿਵ ਲਾਇ ॥੮॥੪॥
4 ਗਉੜੀ ਮਹਲਾ ੧ ॥
5 ਦੂਜੀ ਮਾਇਆ ਜਗਤ ਚਿਤ ਵਾਸੁ ॥
6 ਕਾਮ ਕ੍ਰੋਧ ਅਹੰਕਾਰ ਬਿਨਾਸੁ ॥੧॥
7 ਦੂਜਾ ਕਉਣੁ ਕਹਾ ਨਹੀ ਕੋਈ ॥
8 ਸਭ ਮਹਿ ਏਕੁ ਨਿਰੰਜਨੁ ਸੋਈ ॥੧॥ ਰਹਾਉ ॥
9 ਦੂਜੀ ਦੁਰਮਤਿ ਆਖੈ ਦੋਇ ॥
10 ਆਵੈ ਜਾਇ ਮਰਿ ਦੂਜਾ ਹੋਇ ॥੨॥
11 ਧਰਣਿ ਗਗਨ ਨਹ ਦੇਖਉ ਦੋਇ ॥
12 ਨਾਰੀ ਪੁਰਖ ਸਬਾਈ ਲੋਇ ॥੩॥
13 ਰਵਿ ਸਸਿ ਦੇਖਉ ਦੀਪਕ ਉਜਿਆਲਾ ॥
14 ਸਰਬ ਨਿਰੰਤਰਿ ਪ੍ਰੀਤਮੁ ਬਾਲਾ ॥੪॥
15 ਕਰਿ ਕਿਰਪਾ ਮੇਰਾ ਚਿਤੁ ਲਾਇਆ ॥
16 ਸਤਿਗੁਰਿ ਮੋ ਕਉ ਏਕੁ ਬੁਝਾਇਆ ॥੫॥
17 ਏਕੁ ਨਿਰੰਜਨੁ ਗੁਰਮੁਖਿ ਜਾਤਾ ॥
18 ਦੂਜਾ ਮਾਰਿ ਸਬਦਿ ਪਛਾਤਾ ॥੬॥
19 ਏਕੋ ਹੁਕਮੁ ਵਰਤੈ ਸਭ ਲੋਈ ॥
20 ਏਕਸੁ ਤੇ ਸਭ ਓਪਤਿ ਹੋਈ ॥੭॥
21 ਰਾਹ ਦੋਵੈ ਖਸਮੁ ਏਕੋ ਜਾਣੁ ॥
22 ਗੁਰ ਕੈ ਸਬਦਿ ਹੁਕਮੁ ਪਛਾਣੁ ॥੮॥
23 ਸਗਲ ਰੂਪ ਵਰਨ ਮਨ ਮਾਹੀ ॥
24 ਕਹੁ ਨਾਨਕ ਏਕੋ ਸਾਲਾਹੀ ॥੯॥੫॥
25 ਗਉੜੀ ਮਹਲਾ ੧ ॥
26 ਅਧਿਆਤਮ ਕਰਮ ਕਰੇ ਤਾ ਸਾਚਾ ॥
27 ਮੁਕਤਿ ਭੇਦੁ ਕਿਆ ਜਾਣੈ ਕਾਚਾ ॥੧॥
28 ਐਸਾ ਜੋਗੀ ਜੁਗਤਿ ਬੀਚਾਰੈ ॥
29 ਪੰਚ ਮਾਰਿ ਸਾਚੁ ਉਰਿ ਧਾਰੈ ॥੧॥ ਰਹਾਉ ॥
30 ਜਿਸ ਕੈ ਅੰਤਰਿ ਸਾਚੁ ਵਸਾਵੈ ॥
31 ਜੋਗ ਜੁਗਤਿ ਕੀ ਕੀਮਤਿ ਪਾਵੈ ॥੨॥
32 ਰਵਿ ਸਸਿ ਏਕੋ ਗ੍ਰਿਹ ਉਦਿਆਨੈ ॥
33 ਕਰਣੀ ਕੀਰਤਿ ਕਰਮ ਸਮਾਨੈ ॥੩॥
34 ਏਕ ਸਬਦ ਇਕ ਭਿਖਿਆ ਮਾਗੈ ॥
35 ਗਿਆਨੁ ਧਿਆਨੁ ਜੁਗਤਿ ਸਚੁ ਜਾਗੈ ॥੪॥
36 ਭੈ ਰਚਿ ਰਹੈ ਨ ਬਾਹਰਿ ਜਾਇ ॥
37 ਕੀਮਤਿ ਕਉਣ ਰਹੈ ਲਿਵ ਲਾਇ ॥੫॥
38 ਆਪੇ ਮੇਲੇ ਭਰਮੁ ਚੁਕਾਏ ॥
39 ਗੁਰ ਪਰਸਾਦਿ ਪਰਮ ਪਦੁ ਪਾਏ ॥੬॥
40 ਗੁਰ ਕੀ ਸੇਵਾ ਸਬਦੁ ਵੀਚਾਰੁ ॥
41 ਹਉਮੈ ਮਾਰੇ ਕਰਣੀ ਸਾਰੁ ॥੭॥
42 ਜਪ ਤਪ ਸੰਜਮ ਪਾਠ ਪੁਰਾਣੁ ॥
43 ਕਹੁ ਨਾਨਕ ਅਪਰੰਪਰ ਮਾਨੁ ॥੮॥੬॥
44 ਗਉੜੀ ਮਹਲਾ ੧ ॥
45 ਖਿਮਾ ਗਹੀ ਬ੍ਰਤੁ ਸੀਲ ਸੰਤੋਖੰ ॥
46 ਰੋਗੁ ਨ ਬਿਆਪੈ ਨਾ ਜਮ ਦੋਖੰ ॥
47 ਮੁਕਤ ਭਏ ਪ੍ਰਭ ਰੂਪ ਨ ਰੇਖੰ ॥੧॥
48 ਜੋਗੀ ਕਉ ਕੈਸਾ ਡਰੁ ਹੋਇ ॥
49 ਰੂਖਿ ਬਿਰਖਿ ਗ੍ਰਿਹਿ ਬਾਹਰਿ ਸੋਇ ॥੧॥ ਰਹਾਉ ॥
50 ਨਿਰਭਉ ਜੋਗੀ ਨਿਰੰਜਨੁ ਧਿਆਵੈ ॥
51 ਅਨਦਿਨੁ ਜਾਗੈ ਸਚਿ ਲਿਵ ਲਾਵੈ ॥
52 ਸੋ ਜੋਗੀ ਮੇਰੈ ਮਨਿ ਭਾਵੈ ॥੨॥
53 ਕਾਲੁ ਜਾਲੁ ਬ੍ਰਹਮ ਅਗਨੀ ਜਾਰੇ ॥
54 ਜਰਾ ਮਰਣ ਗਤੁ ਗਰਬੁ ਨਿਵਾਰੇ ॥
55 ਆਪਿ ਤਰੈ ਪਿਤਰੀ ਨਿਸਤਾਰੇ ॥੩॥
56 ਸਤਿਗੁਰੁ ਸੇਵੇ ਸੋ ਜੋਗੀ ਹੋਇ ॥
57 ਭੈ ਰਚਿ ਰਹੈ ਸੁ ਨਿਰਭਉ ਹੋਇ ॥
58 ਜੈਸਾ ਸੇਵੈ ਤੈਸੋ ਹੋਇ ॥੪॥