Ang 227
1 ਹਉਮੈ ਬੰਧਨ ਬੰਧਿ ਭਵਾਵੈ ॥
2 ਨਾਨਕ ਰਾਮ ਭਗਤਿ ਸੁਖੁ ਪਾਵੈ ॥੮॥੧੩॥
3 ਗਉੜੀ ਮਹਲਾ ੧ ॥
4 ਪ੍ਰਥਮੇ ਬ੍ਰਹਮਾ ਕਾਲੈ ਘਰਿ ਆਇਆ ॥
5 ਬ੍ਰਹਮ ਕਮਲੁ ਪਇਆਲਿ ਨ ਪਾਇਆ ॥
6 ਆਗਿਆ ਨਹੀ ਲੀਨੀ ਭਰਮਿ ਭੁਲਾਇਆ ॥੧॥
7 ਜੋ ਉਪਜੈ ਸੋ ਕਾਲਿ ਸੰਘਾਰਿਆ ॥
8 ਹਮ ਹਰਿ ਰਾਖੇ ਗੁਰਸਬਦੁ ਬੀਚਾਰਿਆ ॥੧॥ ਰਹਾਉ ॥
9 ਮਾਇਆ ਮੋਹੇ ਦੇਵੀ ਸਭਿ ਦੇਵਾ ॥
10 ਕਾਲੁ ਨ ਛੋਡੈ ਬਿਨੁ ਗੁਰ ਕੀ ਸੇਵਾ ॥
11 ਓਹੁ ਅਬਿਨਾਸੀ ਅਲਖ ਅਭੇਵਾ ॥੨॥
12 ਸੁਲਤਾਨ ਖਾਨ ਬਾਦਿਸਾਹ ਨਹੀ ਰਹਨਾ ॥
13 ਨਾਮਹੁ ਭੂਲੈ ਜਮ ਕਾ ਦੁਖੁ ਸਹਨਾ ॥
14 ਮੈ ਧਰ ਨਾਮੁ ਜਿਉ ਰਾਖਹੁ ਰਹਨਾ ॥੩॥
15 ਚਉਧਰੀ ਰਾਜੇ ਨਹੀ ਕਿਸੈ ਮੁਕਾਮੁ ॥
16 ਸਾਹ ਮਰਹਿ ਸੰਚਹਿ ਮਾਇਆ ਦਾਮ ॥
17 ਮੈ ਧਨੁ ਦੀਜੈ ਹਰਿ ਅੰਮ੍ਰਿਤ ਨਾਮੁ ॥੪॥
18 ਰਯਤਿ ਮਹਰ ਮੁਕਦਮ ਸਿਕਦਾਰੈ ॥
19 ਨਿਹਚਲੁ ਕੋਇ ਨ ਦਿਸੈ ਸੰਸਾਰੈ ॥
20 ਅਫਰਿਉ ਕਾਲੁ ਕੂੜੁ ਸਿਰਿ ਮਾਰੈ ॥੫॥
21 ਨਿਹਚਲੁ ਏਕੁ ਸਚਾ ਸਚੁ ਸੋਈ ॥
22 ਜਿਨਿ ਕਰਿ ਸਾਜੀ ਤਿਨਹਿ ਸਭ ਗੋਈ ॥
23 ਓਹੁ ਗੁਰਮੁਖਿ ਜਾਪੈ ਤਾਂ ਪਤਿ ਹੋਈ ॥੬॥
24 ਕਾਜੀ ਸੇਖ ਭੇਖ ਫਕੀਰਾ ॥
25 ਵਡੇ ਕਹਾਵਹਿ ਹਉਮੈ ਤਨਿ ਪੀਰਾ ॥
26 ਕਾਲੁ ਨ ਛੋਡੈ ਬਿਨੁ ਸਤਿਗੁਰ ਕੀ ਧੀਰਾ ॥੭॥
27 ਕਾਲੁ ਜਾਲੁ ਜਿਹਵਾ ਅਰੁ ਨੈਣੀ ॥
28 ਕਾਨੀ ਕਾਲੁ ਸੁਣੈ ਬਿਖੁ ਬੈਣੀ ॥
29 ਬਿਨੁ ਸਬਦੈ ਮੂਠੇ ਦਿਨੁ ਰੈਣੀ ॥੮॥
30 ਹਿਰਦੈ ਸਾਚੁ ਵਸੈ ਹਰਿ ਨਾਇ ॥
31 ਕਾਲੁ ਨ ਜੋਹਿ ਸਕੈ ਗੁਣ ਗਾਇ ॥
32 ਨਾਨਕ ਗੁਰਮੁਖਿ ਸਬਦਿ ਸਮਾਇ ॥੯॥੧੪॥
33 ਗਉੜੀ ਮਹਲਾ ੧ ॥
34 ਬੋਲਹਿ ਸਾਚੁ ਮਿਥਿਆ ਨਹੀ ਰਾਈ ॥
35 ਚਾਲਹਿ ਗੁਰਮੁਖਿ ਹੁਕਮਿ ਰਜਾਈ ॥
36 ਰਹਹਿ ਅਤੀਤ ਸਚੇ ਸਰਣਾਈ ॥੧॥
37 ਸਚ ਘਰਿ ਬੈਸੈ ਕਾਲੁ ਨ ਜੋਹੈ ॥
38 ਮਨਮੁਖ ਕਉ ਆਵਤ ਜਾਵਤ ਦੁਖੁ ਮੋਹੈ ॥੧॥ ਰਹਾਉ ॥
39 ਅਪਿਉ ਪੀਅਉ ਅਕਥੁ ਕਥਿ ਰਹੀਐ ॥
40 ਨਿਜ ਘਰਿ ਬੈਸਿ ਸਹਜ ਘਰੁ ਲਹੀਐ ॥
41 ਹਰਿ ਰਸਿ ਮਾਤੇ ਇਹੁ ਸੁਖੁ ਕਹੀਐ ॥੨॥
42 ਗੁਰਮਤਿ ਚਾਲ ਨਿਹਚਲ ਨਹੀ ਡੋਲੈ ॥
43 ਗੁਰਮਤਿ ਸਾਚਿ ਸਹਜਿ ਹਰਿ ਬੋਲੈ ॥
44 ਪੀਵੈ ਅੰਮ੍ਰਿਤੁ ਤਤੁ ਵਿਰੋਲੈ ॥੩॥
45 ਸਤਿਗੁਰੁ ਦੇਖਿਆ ਦੀਖਿਆ ਲੀਨੀ ॥
46 ਮਨੁ ਤਨੁ ਅਰਪਿਓ ਅੰਤਰਗਤਿ ਕੀਨੀ ॥
47 ਗਤਿ ਮਿਤਿ ਪਾਈ ਆਤਮੁ ਚੀਨੀ ॥੪॥
48 ਭੋਜਨੁ ਨਾਮੁ ਨਿਰੰਜਨ ਸਾਰੁ ॥
49 ਪਰਮ ਹੰਸੁ ਸਚੁ ਜੋਤਿ ਅਪਾਰ ॥
50 ਜਹ ਦੇਖਉ ਤਹ ਏਕੰਕਾਰੁ ॥੫॥
51 ਰਹੈ ਨਿਰਾਲਮੁ ਏਕਾ ਸਚੁ ਕਰਣੀ ॥
52 ਪਰਮ ਪਦੁ ਪਾਇਆ ਸੇਵਾ ਗੁਰ ਚਰਣੀ ॥
53 ਮਨ ਤੇ ਮਨੁ ਮਾਨਿਆ ਚੂਕੀ ਅਹੰ ਭ੍ਰਮਣੀ ॥੬॥
54 ਇਨ ਬਿਧਿ ਕਉਣੁ ਕਉਣੁ ਨਹੀ ਤਾਰਿਆ ॥
55 ਹਰਿ ਜਸਿ ਸੰਤ ਭਗਤ ਨਿਸਤਾਰਿਆ ॥