Ang 230
1 ਗੁਰਮੁਖਿ ਵਿਚਹੁ ਹਉਮੈ ਜਾਇ ॥
2 ਗੁਰਮੁਖਿ ਮੈਲੁ ਨ ਲਾਗੈ ਆਇ ॥
3 ਗੁਰਮੁਖਿ ਨਾਮੁ ਵਸੈ ਮਨਿ ਆਇ ॥੨॥
4 ਗੁਰਮੁਖਿ ਕਰਮ ਧਰਮ ਸਚਿ ਹੋਈ ॥
5 ਗੁਰਮੁਖਿ ਅਹੰਕਾਰੁ ਜਲਾਏ ਦੋਈ ॥
6 ਗੁਰਮੁਖਿ ਨਾਮਿ ਰਤੇ ਸੁਖੁ ਹੋਈ ॥੩॥
7 ਆਪਣਾ ਮਨੁ ਪਰਬੋਧਹੁ ਬੂਝਹੁ ਸੋਈ ॥
8 ਲੋਕ ਸਮਝਾਵਹੁ ਸੁਣੇ ਨ ਕੋਈ ॥
9 ਗੁਰਮੁਖਿ ਸਮਝਹੁ ਸਦਾ ਸੁਖੁ ਹੋਈ ॥੪॥
10 ਮਨਮੁਖਿ ਡੰਫੁ ਬਹੁਤੁ ਚਤੁਰਾਈ ॥
11 ਜੋ ਕਿਛੁ ਕਮਾਵੈ ਸੁ ਥਾਇ ਨ ਪਾਈ ॥
12 ਆਵੈ ਜਾਵੈ ਠਉਰ ਨ ਕਾਈ ॥੫॥
13 ਮਨਮੁਖ ਕਰਮ ਕਰੇ ਬਹੁਤੁ ਅਭਿਮਾਨਾ ॥
14 ਬਗ ਜਿਉ ਲਾਇ ਬਹੈ ਨਿਤ ਧਿਆਨਾ ॥
15 ਜਮਿ ਪਕੜਿਆ ਤਬ ਹੀ ਪਛੁਤਾਨਾ ॥੬॥
16 ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥
17 ਗੁਰ ਪਰਸਾਦੀ ਮਿਲੈ ਹਰਿ ਸੋਈ ॥
18 ਗੁਰੁ ਦਾਤਾ ਜੁਗ ਚਾਰੇ ਹੋਈ ॥੭॥
19 ਗੁਰਮੁਖਿ ਜਾਤਿ ਪਤਿ ਨਾਮੇ ਵਡਿਆਈ ॥
20 ਸਾਇਰ ਕੀ ਪੁਤ੍ਰੀ ਬਿਦਾਰਿ ਗਵਾਈ ॥
21 ਨਾਨਕ ਬਿਨੁ ਨਾਵੈ ਝੂਠੀ ਚਤੁਰਾਈ ॥੮॥੨॥
22 ਗਉੜੀ ਮਃ ੩ ॥
23 ਇਸੁ ਜੁਗ ਕਾ ਧਰਮੁ ਪੜਹੁ ਤੁਮ ਭਾਈ ॥
24 ਪੂਰੈ ਗੁਰਿ ਸਭ ਸੋਝੀ ਪਾਈ ॥
25 ਐਥੈ ਅਗੈ ਹਰਿ ਨਾਮੁ ਸਖਾਈ ॥੧॥
26 ਰਾਮ ਪੜਹੁ ਮਨਿ ਕਰਹੁ ਬੀਚਾਰੁ ॥
27 ਗੁਰ ਪਰਸਾਦੀ ਮੈਲੁ ਉਤਾਰੁ ॥੧॥ ਰਹਾਉ ॥
28 ਵਾਦਿ ਵਿਰੋਧਿ ਨ ਪਾਇਆ ਜਾਇ ॥
29 ਮਨੁ ਤਨੁ ਫੀਕਾ ਦੂਜੈ ਭਾਇ ॥
30 ਗੁਰ ਕੈ ਸਬਦਿ ਸਚਿ ਲਿਵ ਲਾਇ ॥੨॥
31 ਹਉਮੈ ਮੈਲਾ ਇਹੁ ਸੰਸਾਰਾ ॥
32 ਨਿਤ ਤੀਰਥਿ ਨਾਵੈ ਨ ਜਾਇ ਅਹੰਕਾਰਾ ॥
33 ਬਿਨੁ ਗੁਰ ਭੇਟੇ ਜਮੁ ਕਰੇ ਖੁਆਰਾ ॥੩॥
34 ਸੋ ਜਨੁ ਸਾਚਾ ਜਿ ਹਉਮੈ ਮਾਰੈ ॥
35 ਗੁਰ ਕੈ ਸਬਦਿ ਪੰਚ ਸੰਘਾਰੈ ॥
36 ਆਪਿ ਤਰੈ ਸਗਲੇ ਕੁਲ ਤਾਰੈ ॥੪॥
37 ਮਾਇਆ ਮੋਹਿ ਨਟਿ ਬਾਜੀ ਪਾਈ ॥
38 ਮਨਮੁਖ ਅੰਧ ਰਹੇ ਲਪਟਾਈ ॥
39 ਗੁਰਮੁਖਿ ਅਲਿਪਤ ਰਹੇ ਲਿਵ ਲਾਈ ॥੫॥
40 ਬਹੁਤੇ ਭੇਖ ਕਰੈ ਭੇਖਧਾਰੀ ॥
41 ਅੰਤਰਿ ਤਿਸਨਾ ਫਿਰੈ ਅਹੰਕਾਰੀ ॥
42 ਆਪੁ ਨ ਚੀਨੈ ਬਾਜੀ ਹਾਰੀ ॥੬॥
43 ਕਾਪੜ ਪਹਿਰਿ ਕਰੇ ਚਤੁਰਾਈ ॥
44 ਮਾਇਆ ਮੋਹਿ ਅਤਿ ਭਰਮਿ ਭੁਲਾਈ ॥
45 ਬਿਨੁ ਗੁਰ ਸੇਵੇ ਬਹੁਤੁ ਦੁਖੁ ਪਾਈ ॥੭॥
46 ਨਾਮਿ ਰਤੇ ਸਦਾ ਬੈਰਾਗੀ ॥
47 ਗ੍ਰਿਹੀ ਅੰਤਰਿ ਸਾਚਿ ਲਿਵ ਲਾਗੀ ॥
48 ਨਾਨਕ ਸਤਿਗੁਰੁ ਸੇਵਹਿ ਸੇ ਵਡਭਾਗੀ ॥੮॥੩॥
49 ਗਉੜੀ ਮਹਲਾ ੩ ॥
50 ਬ੍ਰਹਮਾ ਮੂਲੁ ਵੇਦ ਅਭਿਆਸਾ ॥
51 ਤਿਸ ਤੇ ਉਪਜੇ ਦੇਵ ਮੋਹ ਪਿਆਸਾ ॥
52 ਤ੍ਰੈ ਗੁਣ ਭਰਮੇ ਨਾਹੀ ਨਿਜ ਘਰਿ ਵਾਸਾ ॥੧॥
53 ਹਮ ਹਰਿ ਰਾਖੇ ਸਤਿਗੁਰੂ ਮਿਲਾਇਆ ॥
54 ਅਨਦਿਨੁ ਭਗਤਿ ਹਰਿ ਨਾਮੁ ਦ੍ਰਿੜਾਇਆ ॥੧॥ ਰਹਾਉ ॥
55 ਤ੍ਰੈ ਗੁਣ ਬਾਣੀ ਬ੍ਰਹਮ ਜੰਜਾਲਾ ॥
56 ਪੜਿ ਵਾਦੁ ਵਖਾਣਹਿ ਸਿਰਿ ਮਾਰੇ ਜਮਕਾਲਾ ॥