Ang 235
1 ਆਪਿ ਛਡਾਏ ਛੁਟੀਐ ਸਤਿਗੁਰ ਚਰਣ ਸਮਾਲਿ ॥੪॥
2 ਮਨ ਕਰਹਲਾ ਮੇਰੇ ਪਿਆਰਿਆ ਵਿਚਿ ਦੇਹੀ ਜੋਤਿ ਸਮਾਲਿ ॥
3 ਗੁਰਿ ਨਉ ਨਿਧਿ ਨਾਮੁ ਵਿਖਾਲਿਆ ਹਰਿ ਦਾਤਿ ਕਰੀ ਦਇਆਲਿ ॥੫॥
4 ਮਨ ਕਰਹਲਾ ਤੂੰ ਚੰਚਲਾ ਚਤੁਰਾਈ ਛਡਿ ਵਿਕਰਾਲਿ ॥
5 ਹਰਿ ਹਰਿ ਨਾਮੁ ਸਮਾਲਿ ਤੂੰ ਹਰਿ ਮੁਕਤਿ ਕਰੇ ਅੰਤ ਕਾਲਿ ॥੬॥
6 ਮਨ ਕਰਹਲਾ ਵਡਭਾਗੀਆ ਤੂੰ ਗਿਆਨੁ ਰਤਨੁ ਸਮਾਲਿ ॥
7 ਗੁਰ ਗਿਆਨੁ ਖੜਗੁ ਹਥਿ ਧਾਰਿਆ ਜਮੁ ਮਾਰਿਅੜਾ ਜਮਕਾਲਿ ॥੭॥
8 ਅੰਤਰਿ ਨਿਧਾਨੁ ਮਨ ਕਰਹਲੇ ਭ੍ਰਮਿ ਭਵਹਿ ਬਾਹਰਿ ਭਾਲਿ ॥
9 ਗੁਰੁ ਪੁਰਖੁ ਪੂਰਾ ਭੇਟਿਆ ਹਰਿ ਸਜਣੁ ਲਧੜਾ ਨਾਲਿ ॥੮॥
10 ਰੰਗਿ ਰਤੜੇ ਮਨ ਕਰਹਲੇ ਹਰਿ ਰੰਗੁ ਸਦਾ ਸਮਾਲਿ ॥
11 ਹਰਿ ਰੰਗੁ ਕਦੇ ਨ ਉਤਰੈ ਗੁਰ ਸੇਵਾ ਸਬਦੁ ਸਮਾਲਿ ॥੯॥
12 ਹਮ ਪੰਖੀ ਮਨ ਕਰਹਲੇ ਹਰਿ ਤਰਵਰੁ ਪੁਰਖੁ ਅਕਾਲਿ ॥
13 ਵਡਭਾਗੀ ਗੁਰਮੁਖਿ ਪਾਇਆ ਜਨ ਨਾਨਕ ਨਾਮੁ ਸਮਾਲਿ ॥੧੦॥੨॥
14 ਰਾਗੁ ਗਉੜੀ ਗੁਆਰੇਰੀ ਮਹਲਾ ੫ ਅਸਟਪਦੀਆ ॥
15 ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
16 ਜਬ ਇਹੁ ਮਨ ਮਹਿ ਕਰਤ ਗੁਮਾਨਾ ॥
17 ਤਬ ਇਹੁ ਬਾਵਰੁ ਫਿਰਤ ਬਿਗਾਨਾ ॥
18 ਜਬ ਇਹੁ ਹੂਆ ਸਗਲ ਕੀ ਰੀਨਾ ॥
19 ਤਾ ਤੇ ਰਮਈਆ ਘਟਿ ਘਟਿ ਚੀਨਾ ॥੧॥
20 ਸਹਜ ਸੁਹੇਲਾ ਫਲੁ ਮਸਕੀਨੀ ॥
21 ਸਤਿਗੁਰ ਅਪੁਨੈ ਮੋਹਿ ਦਾਨੁ ਦੀਨੀ ॥੧॥ ਰਹਾਉ ॥
22 ਜਬ ਕਿਸ ਕਉ ਇਹੁ ਜਾਨਸਿ ਮੰਦਾ ॥
23 ਤਬ ਸਗਲੇ ਇਸੁ ਮੇਲਹਿ ਫੰਦਾ ॥
24 ਮੇਰ ਤੇਰ ਜਬ ਇਨਹਿ ਚੁਕਾਈ ॥
25 ਤਾ ਤੇ ਇਸੁ ਸੰਗਿ ਨਹੀ ਬੈਰਾਈ ॥੨॥
26 ਜਬ ਇਨਿ ਅਪੁਨੀ ਅਪਨੀ ਧਾਰੀ ॥
27 ਤਬ ਇਸ ਕਉ ਹੈ ਮੁਸਕਲੁ ਭਾਰੀ ॥
28 ਜਬ ਇਨਿ ਕਰਣੈਹਾਰੁ ਪਛਾਤਾ ॥
29 ਤਬ ਇਸ ਨੋ ਨਾਹੀ ਕਿਛੁ ਤਾਤਾ ॥੩॥
30 ਜਬ ਇਨਿ ਅਪੁਨੋ ਬਾਧਿਓ ਮੋਹਾ ॥
31 ਆਵੈ ਜਾਇ ਸਦਾ ਜਮਿ ਜੋਹਾ ॥
32 ਜਬ ਇਸ ਤੇ ਸਭ ਬਿਨਸੇ ਭਰਮਾ ॥
33 ਭੇਦੁ ਨਾਹੀ ਹੈ ਪਾਰਬ੍ਰਹਮਾ ॥੪॥
34 ਜਬ ਇਨਿ ਕਿਛੁ ਕਰਿ ਮਾਨੇ ਭੇਦਾ ॥
35 ਤਬ ਤੇ ਦੂਖ ਡੰਡ ਅਰੁ ਖੇਦਾ ॥
36 ਜਬ ਇਨਿ ਏਕੋ ਏਕੀ ਬੂਝਿਆ ॥
37 ਤਬ ਤੇ ਇਸ ਨੋ ਸਭੁ ਕਿਛੁ ਸੂਝਿਆ ॥੫॥
38 ਜਬ ਇਹੁ ਧਾਵੈ ਮਾਇਆ ਅਰਥੀ ॥
39 ਨਹ ਤ੍ਰਿਪਤਾਵੈ ਨਹ ਤਿਸ ਲਾਥੀ ॥
40 ਜਬ ਇਸ ਤੇ ਇਹੁ ਹੋਇਓ ਜਉਲਾ ॥
41 ਪੀਛੈ ਲਾਗਿ ਚਲੀ ਉਠਿ ਕਉਲਾ ॥੬॥
42 ਕਰਿ ਕਿਰਪਾ ਜਉ ਸਤਿਗੁਰੁ ਮਿਲਿਓ ॥
43 ਮਨ ਮੰਦਰ ਮਹਿ ਦੀਪਕੁ ਜਲਿਓ ॥
44 ਜੀਤ ਹਾਰ ਕੀ ਸੋਝੀ ਕਰੀ ॥
45 ਤਉ ਇਸੁ ਘਰ ਕੀ ਕੀਮਤਿ ਪਰੀ ॥੭॥