Sri Guru Granth Sahib Ji

Ang 24

अनुवाद बदलें

1 ਸਿਰੀਰਾਗੁ ਮਹਲਾ ੧ ਘਰੁ ੩ ॥

2 ਅਮਲੁ ਕਰਿ ਧਰਤੀ ਬੀਜੁ ਸਬਦੋ ਕਰਿ ਸਚ ਕੀ ਆਬ ਨਿਤ ਦੇਹਿ ਪਾਣੀ ॥

3 ਹੋਇ ਕਿਰਸਾਣੁ ਈਮਾਨੁ ਜੰਮਾਇ ਲੈ ਭਿਸਤੁ ਦੋਜਕੁ ਮੂੜੇ ਏਵ ਜਾਣੀ ॥੧॥

4 ਮਤੁ ਜਾਣ ਸਹਿ ਗਲੀ ਪਾਇਆ ॥

5 ਮਾਲ ਕੈ ਮਾਣੈ ਰੂਪ ਕੀ ਸੋਭਾ ਇਤੁ ਬਿਧੀ ਜਨਮੁ ਗਵਾਇਆ ॥੧॥ ਰਹਾਉ ॥

6 ਐਬ ਤਨਿ ਚਿਕੜੋ ਇਹੁ ਮਨੁ ਮੀਡਕੋ ਕਮਲ ਕੀ ਸਾਰ ਨਹੀ ਮੂਲਿ ਪਾਈ ॥

7 ਭਉਰੁ ਉਸਤਾਦੁ ਨਿਤ ਭਾਖਿਆ ਬੋਲੇ ਕਿਉ ਬੂਝੈ ਜਾ ਨਹ ਬੁਝਾਈ ॥੨॥

8 ਆਖਣੁ ਸੁਨਣਾ ਪਉਣ ਕੀ ਬਾਣੀ ਇਹੁ ਮਨੁ ਰਤਾ ਮਾਇਆ ॥

9 ਖਸਮ ਕੀ ਨਦਰਿ ਦਿਲਹਿ ਪਸਿੰਦੇ ਜਿਨੀ ਕਰਿ ਏਕੁ ਧਿਆਇਆ ॥੩॥

10 ਤੀਹ ਕਰਿ ਰਖੇ ਪੰਜ ਕਰਿ ਸਾਥੀ ਨਾਉ ਸੈਤਾਨੁ ਮਤੁ ਕਟਿ ਜਾਈ ॥

11 ਨਾਨਕੁ ਆਖੈ ਰਾਹਿ ਪੈ ਚਲਣਾ ਮਾਲੁ ਧਨੁ ਕਿਤ ਕੂ ਸੰਜਿਆਹੀ ॥੪॥੨੭॥

12 ਸਿਰੀਰਾਗੁ ਮਹਲਾ ੧ ਘਰੁ ੪ ॥

13 ਸੋਈ ਮਉਲਾ ਜਿਨਿ ਜਗੁ ਮਉਲਿਆ ਹਰਿਆ ਕੀਆ ਸੰਸਾਰੋ ॥

14 ਆਬ ਖਾਕੁ ਜਿਨਿ ਬੰਧਿ ਰਹਾਈ ਧੰਨੁ ਸਿਰਜਣਹਾਰੋ ॥੧॥

15 ਮਰਣਾ ਮੁਲਾ ਮਰਣਾ ॥

16 ਭੀ ਕਰਤਾਰਹੁ ਡਰਣਾ ॥੧॥ ਰਹਾਉ ॥

17 ਤਾ ਤੂ ਮੁਲਾ ਤਾ ਤੂ ਕਾਜੀ ਜਾਣਹਿ ਨਾਮੁ ਖੁਦਾਈ ॥

18 ਜੇ ਬਹੁਤੇਰਾ ਪੜਿਆ ਹੋਵਹਿ ਕੋ ਰਹੈ ਨ ਭਰੀਐ ਪਾਈ ॥੨॥

19 ਸੋਈ ਕਾਜੀ ਜਿਨਿ ਆਪੁ ਤਜਿਆ ਇਕੁ ਨਾਮੁ ਕੀਆ ਆਧਾਰੋ ॥

20 ਹੈ ਭੀ ਹੋਸੀ ਜਾਇ ਨ ਜਾਸੀ ਸਚਾ ਸਿਰਜਣਹਾਰੋ ॥੩॥

21 ਪੰਜ ਵਖਤ ਨਿਵਾਜ ਗੁਜਾਰਹਿ ਪੜਹਿ ਕਤੇਬ ਕੁਰਾਣਾ ॥

22 ਨਾਨਕੁ ਆਖੈ ਗੋਰ ਸਦੇਈ ਰਹਿਓ ਪੀਣਾ ਖਾਣਾ ॥੪॥੨੮॥

23 ਸਿਰੀਰਾਗੁ ਮਹਲਾ ੧ ਘਰੁ ੪ ॥

24 ਏਕੁ ਸੁਆਨੁ ਦੁਇ ਸੁਆਨੀ ਨਾਲਿ ॥

25 ਭਲਕੇ ਭਉਕਹਿ ਸਦਾ ਬਇਆਲਿ ॥

26 ਕੂੜੁ ਛੁਰਾ ਮੁਠਾ ਮੁਰਦਾਰੁ ॥

27 ਧਾਣਕ ਰੂਪਿ ਰਹਾ ਕਰਤਾਰ ॥੧॥

28 ਮੈ ਪਤਿ ਕੀ ਪੰਦਿ ਨ ਕਰਣੀ ਕੀ ਕਾਰ ॥

29 ਹਉ ਬਿਗੜੈ ਰੂਪਿ ਰਹਾ ਬਿਕਰਾਲ ॥

30 ਤੇਰਾ ਏਕੁ ਨਾਮੁ ਤਾਰੇ ਸੰਸਾਰੁ ॥

31 ਮੈ ਏਹਾ ਆਸ ਏਹੋ ਆਧਾਰੁ ॥੧॥ ਰਹਾਉ ॥

32 ਮੁਖਿ ਨਿੰਦਾ ਆਖਾ ਦਿਨੁ ਰਾਤਿ ॥

33 ਪਰ ਘਰੁ ਜੋਹੀ ਨੀਚ ਸਨਾਤਿ ॥

34 ਕਾਮੁ ਕ੍ਰੋਧੁ ਤਨਿ ਵਸਹਿ ਚੰਡਾਲ ॥

35 ਧਾਣਕ ਰੂਪਿ ਰਹਾ ਕਰਤਾਰ ॥੨॥

36 ਫਾਹੀ ਸੁਰਤਿ ਮਲੂਕੀ ਵੇਸੁ ॥

37 ਹਉ ਠਗਵਾੜਾ ਠਗੀ ਦੇਸੁ ॥

38 ਖਰਾ ਸਿਆਣਾ ਬਹੁਤਾ ਭਾਰੁ ॥

39 ਧਾਣਕ ਰੂਪਿ ਰਹਾ ਕਰਤਾਰ ॥੩॥

40 ਮੈ ਕੀਤਾ ਨ ਜਾਤਾ ਹਰਾਮਖੋਰੁ ॥

41 ਹਉ ਕਿਆ ਮੁਹੁ ਦੇਸਾ ਦੁਸਟੁ ਚੋਰੁ ॥

42 ਨਾਨਕੁ ਨੀਚੁ ਕਹੈ ਬੀਚਾਰੁ ॥

43 ਧਾਣਕ ਰੂਪਿ ਰਹਾ ਕਰਤਾਰ ॥੪॥੨੯॥

44 ਸਿਰੀਰਾਗੁ ਮਹਲਾ ੧ ਘਰੁ ੪ ॥

45 ਏਕਾ ਸੁਰਤਿ ਜੇਤੇ ਹੈ ਜੀਅ ॥

46 ਸੁਰਤਿ ਵਿਹੂਣਾ ਕੋਇ ਨ ਕੀਅ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें