Ang 346
1 ਹਉ ਬਨਜਾਰੋ ਰਾਮ ਕੋ ਸਹਜ ਕਰਉ ਬੵਾਪਾਰੁ ॥
2 ਮੈ ਰਾਮ ਨਾਮ ਧਨੁ ਲਾਦਿਆ ਬਿਖੁ ਲਾਦੀ ਸੰਸਾਰਿ ॥੨॥
3 ਉਰਵਾਰ ਪਾਰ ਕੇ ਦਾਨੀਆ ਲਿਖਿ ਲੇਹੁ ਆਲ ਪਤਾਲੁ ॥
4 ਮੋਹਿ ਜਮ ਡੰਡੁ ਨ ਲਾਗਈ ਤਜੀਲੇ ਸਰਬ ਜੰਜਾਲ ॥੩॥
5 ਜੈਸਾ ਰੰਗੁ ਕਸੁੰਭ ਕਾ ਤੈਸਾ ਇਹੁ ਸੰਸਾਰੁ ॥
6 ਮੇਰੇ ਰਮਈਏ ਰੰਗੁ ਮਜੀਠ ਕਾ ਕਹੁ ਰਵਿਦਾਸ ਚਮਾਰ ॥੪॥੧॥
7 ਗਉੜੀ ਪੂਰਬੀ ਰਵਿਦਾਸ ਜੀਉ ॥
8 ੴ ਸਤਿਗੁਰ ਪ੍ਰਸਾਦਿ ॥
9 ਕੂਪੁ ਭਰਿਓ ਜੈਸੇ ਦਾਦਿਰਾ ਕਛੁ ਦੇਸੁ ਬਿਦੇਸੁ ਨ ਬੂਝ ॥
10 ਐਸੇ ਮੇਰਾ ਮਨੁ ਬਿਖਿਆ ਬਿਮੋਹਿਆ ਕਛੁ ਆਰਾ ਪਾਰੁ ਨ ਸੂਝ ॥੧॥
11 ਸਗਲ ਭਵਨ ਕੇ ਨਾਇਕਾ ਇਕੁ ਛਿਨੁ ਦਰਸੁ ਦਿਖਾਇ ਜੀ ॥੧॥ ਰਹਾਉ ॥
12 ਮਲਿਨ ਭਈ ਮਤਿ ਮਾਧਵਾ ਤੇਰੀ ਗਤਿ ਲਖੀ ਨ ਜਾਇ ॥
13 ਕਰਹੁ ਕ੍ਰਿਪਾ ਭ੍ਰਮੁ ਚੂਕਈ ਮੈ ਸੁਮਤਿ ਦੇਹੁ ਸਮਝਾਇ ॥੨॥
14 ਜੋਗੀਸਰ ਪਾਵਹਿ ਨਹੀ ਤੁਅ ਗੁਣ ਕਥਨੁ ਅਪਾਰ ॥
15 ਪ੍ਰੇਮ ਭਗਤਿ ਕੈ ਕਾਰਣੈ ਕਹੁ ਰਵਿਦਾਸ ਚਮਾਰ ॥੩॥੧॥
16 ਗਉੜੀ ਬੈਰਾਗਣਿ ॥
17 ੴ ਸਤਿਗੁਰ ਪ੍ਰਸਾਦਿ ॥
18 ਸਤਜੁਗਿ ਸਤੁ ਤੇਤਾ ਜਗੀ ਦੁਆਪਰਿ ਪੂਜਾਚਾਰ ॥
19 ਤੀਨੌ ਜੁਗ ਤੀਨੌ ਦਿੜੇ ਕਲਿ ਕੇਵਲ ਨਾਮ ਅਧਾਰ ॥੧॥
20 ਪਾਰੁ ਕੈਸੇ ਪਾਇਬੋ ਰੇ ॥
21 ਮੋ ਸਉ ਕੋਊ ਨ ਕਹੈ ਸਮਝਾਇ ॥
22 ਜਾ ਤੇ ਆਵਾ ਗਵਨੁ ਬਿਲਾਇ ॥੧॥ ਰਹਾਉ ॥
23 ਬਹੁ ਬਿਧਿ ਧਰਮ ਨਿਰੂਪੀਐ ਕਰਤਾ ਦੀਸੈ ਸਭ ਲੋਇ ॥
24 ਕਵਨ ਕਰਮ ਤੇ ਛੂਟੀਐ ਜਿਹ ਸਾਧੇ ਸਭ ਸਿਧਿ ਹੋਇ ॥੨॥
25 ਕਰਮ ਅਕਰਮ ਬੀਚਾਰੀਐ ਸੰਕਾ ਸੁਨਿ ਬੇਦ ਪੁਰਾਨ ॥
26 ਸੰਸਾ ਸਦ ਹਿਰਦੈ ਬਸੈ ਕਉਨੁ ਹਿਰੈ ਅਭਿਮਾਨੁ ॥੩॥
27 ਬਾਹਰੁ ਉਦਕਿ ਪਖਾਰੀਐ ਘਟ ਭੀਤਰਿ ਬਿਬਿਧਿ ਬਿਕਾਰ ॥
28 ਸੁਧ ਕਵਨ ਪਰ ਹੋਇਬੋ ਸੁਚ ਕੁੰਚਰ ਬਿਧਿ ਬਿਉਹਾਰ ॥੪॥
29 ਰਵਿ ਪ੍ਰਗਾਸ ਰਜਨੀ ਜਥਾ ਗਤਿ ਜਾਨਤ ਸਭ ਸੰਸਾਰ ॥
30 ਪਾਰਸ ਮਾਨੋ ਤਾਬੋ ਛੁਏ ਕਨਕ ਹੋਤ ਨਹੀ ਬਾਰ ॥੫॥
31 ਪਰਮ ਪਰਸ ਗੁਰੁ ਭੇਟੀਐ ਪੂਰਬ ਲਿਖਤ ਲਿਲਾਟ ॥
32 ਉਨਮਨ ਮਨ ਮਨ ਹੀ ਮਿਲੇ ਛੁਟਕਤ ਬਜਰ ਕਪਾਟ ॥੬॥
33 ਭਗਤਿ ਜੁਗਤਿ ਮਤਿ ਸਤਿ ਕਰੀ ਭ੍ਰਮ ਬੰਧਨ ਕਾਟਿ ਬਿਕਾਰ ॥
34 ਸੋਈ ਬਸਿ ਰਸਿ ਮਨ ਮਿਲੇ ਗੁਨ ਨਿਰਗੁਨ ਏਕ ਬਿਚਾਰ ॥੭॥
35 ਅਨਿਕ ਜਤਨ ਨਿਗ੍ਰਹ ਕੀਏ ਟਾਰੀ ਨ ਟਰੈ ਭ੍ਰਮ ਫਾਸ ॥
36 ਪ੍ਰੇਮ ਭਗਤਿ ਨਹੀ ਊਪਜੈ ਤਾ ਤੇ ਰਵਿਦਾਸ ਉਦਾਸ ॥੮॥੧॥