Ang 35
1 ਮਨਮੁਖ ਜਨਮੁ ਬਿਰਥਾ ਗਇਆ ਕਿਆ ਮੁਹੁ ਦੇਸੀ ਜਾਇ ॥੩॥
2 ਸਭ ਕਿਛੁ ਆਪੇ ਆਪਿ ਹੈ ਹਉਮੈ ਵਿਚਿ ਕਹਨੁ ਨ ਜਾਇ ॥
3 ਗੁਰ ਕੈ ਸਬਦਿ ਪਛਾਣੀਐ ਦੁਖੁ ਹਉਮੈ ਵਿਚਹੁ ਗਵਾਇ ॥
4 ਸਤਗੁਰੁ ਸੇਵਨਿ ਆਪਣਾ ਹਉ ਤਿਨ ਕੈ ਲਾਗਉ ਪਾਇ ॥
5 ਨਾਨਕ ਦਰਿ ਸਚੈ ਸਚਿਆਰ ਹਹਿ ਹਉ ਤਿਨ ਬਲਿਹਾਰੈ ਜਾਉ ॥੪॥੨੧॥੫੪॥
6 ਸਿਰੀਰਾਗੁ ਮਹਲਾ ੩ ॥
7 ਜੇ ਵੇਲਾ ਵਖਤੁ ਵੀਚਾਰੀਐ ਤਾ ਕਿਤੁ ਵੇਲਾ ਭਗਤਿ ਹੋਇ ॥
8 ਅਨਦਿਨੁ ਨਾਮੇ ਰਤਿਆ ਸਚੇ ਸਚੀ ਸੋਇ ॥
9 ਇਕੁ ਤਿਲੁ ਪਿਆਰਾ ਵਿਸਰੈ ਭਗਤਿ ਕਿਨੇਹੀ ਹੋਇ ॥
10 ਮਨੁ ਤਨੁ ਸੀਤਲੁ ਸਾਚ ਸਿਉ ਸਾਸੁ ਨ ਬਿਰਥਾ ਕੋਇ ॥੧॥
11 ਮੇਰੇ ਮਨ ਹਰਿ ਕਾ ਨਾਮੁ ਧਿਆਇ ॥
12 ਸਾਚੀ ਭਗਤਿ ਤਾ ਥੀਐ ਜਾ ਹਰਿ ਵਸੈ ਮਨਿ ਆਇ ॥੧॥ ਰਹਾਉ ॥
13 ਸਹਜੇ ਖੇਤੀ ਰਾਹੀਐ ਸਚੁ ਨਾਮੁ ਬੀਜੁ ਪਾਇ ॥
14 ਖੇਤੀ ਜੰਮੀ ਅਗਲੀ ਮਨੂਆ ਰਜਾ ਸਹਜਿ ਸੁਭਾਇ ॥
15 ਗੁਰ ਕਾ ਸਬਦੁ ਅੰਮ੍ਰਿਤੁ ਹੈ ਜਿਤੁ ਪੀਤੈ ਤਿਖ ਜਾਇ ॥
16 ਇਹੁ ਮਨੁ ਸਾਚਾ ਸਚਿ ਰਤਾ ਸਚੇ ਰਹਿਆ ਸਮਾਇ ॥੨॥
17 ਆਖਣੁ ਵੇਖਣੁ ਬੋਲਣਾ ਸਬਦੇ ਰਹਿਆ ਸਮਾਇ ॥
18 ਬਾਣੀ ਵਜੀ ਚਹੁ ਜੁਗੀ ਸਚੋ ਸਚੁ ਸੁਣਾਇ ॥
19 ਹਉਮੈ ਮੇਰਾ ਰਹਿ ਗਇਆ ਸਚੈ ਲਇਆ ਮਿਲਾਇ ॥
20 ਤਿਨ ਕਉ ਮਹਲੁ ਹਦੂਰਿ ਹੈ ਜੋ ਸਚਿ ਰਹੇ ਲਿਵ ਲਾਇ ॥੩॥
21 ਨਦਰੀ ਨਾਮੁ ਧਿਆਈਐ ਵਿਣੁ ਕਰਮਾ ਪਾਇਆ ਨ ਜਾਇ ॥
22 ਪੂਰੈ ਭਾਗਿ ਸਤਸੰਗਤਿ ਲਹੈ ਸਤਗੁਰੁ ਭੇਟੈ ਜਿਸੁ ਆਇ ॥
23 ਅਨਦਿਨੁ ਨਾਮੇ ਰਤਿਆ ਦੁਖੁ ਬਿਖਿਆ ਵਿਚਹੁ ਜਾਇ ॥
24 ਨਾਨਕ ਸਬਦਿ ਮਿਲਾਵੜਾ ਨਾਮੇ ਨਾਮਿ ਸਮਾਇ ॥੪॥੨੨॥੫੫॥
25 ਸਿਰੀਰਾਗੁ ਮਹਲਾ ੩ ॥
26 ਆਪਣਾ ਭਉ ਤਿਨ ਪਾਇਓਨੁ ਜਿਨ ਗੁਰ ਕਾ ਸਬਦੁ ਬੀਚਾਰਿ ॥
27 ਸਤਸੰਗਤੀ ਸਦਾ ਮਿਲਿ ਰਹੇ ਸਚੇ ਕੇ ਗੁਣ ਸਾਰਿ ॥
28 ਦੁਬਿਧਾ ਮੈਲੁ ਚੁਕਾਈਅਨੁ ਹਰਿ ਰਾਖਿਆ ਉਰ ਧਾਰਿ ॥
29 ਸਚੀ ਬਾਣੀ ਸਚੁ ਮਨਿ ਸਚੇ ਨਾਲਿ ਪਿਆਰੁ ॥੧॥
30 ਮਨ ਮੇਰੇ ਹਉਮੈ ਮੈਲੁ ਭਰ ਨਾਲਿ ॥
31 ਹਰਿ ਨਿਰਮਲੁ ਸਦਾ ਸੋਹਣਾ ਸਬਦਿ ਸਵਾਰਣਹਾਰੁ ॥੧॥ ਰਹਾਉ ॥
32 ਸਚੈ ਸਬਦਿ ਮਨੁ ਮੋਹਿਆ ਪ੍ਰਭਿ ਆਪੇ ਲਏ ਮਿਲਾਇ ॥
33 ਅਨਦਿਨੁ ਨਾਮੇ ਰਤਿਆ ਜੋਤੀ ਜੋਤਿ ਸਮਾਇ ॥
34 ਜੋਤੀ ਹੂ ਪ੍ਰਭੁ ਜਾਪਦਾ ਬਿਨੁ ਸਤਗੁਰ ਬੂਝ ਨ ਪਾਇ ॥
35 ਜਿਨ ਕਉ ਪੂਰਬਿ ਲਿਖਿਆ ਸਤਗੁਰੁ ਭੇਟਿਆ ਤਿਨ ਆਇ ॥੨॥
36 ਵਿਣੁ ਨਾਵੈ ਸਭ ਡੁਮਣੀ ਦੂਜੈ ਭਾਇ ਖੁਆਇ ॥
37 ਤਿਸੁ ਬਿਨੁ ਘੜੀ ਨ ਜੀਵਦੀ ਦੁਖੀ ਰੈਣਿ ਵਿਹਾਇ ॥
38 ਭਰਮਿ ਭੁਲਾਣਾ ਅੰਧੁਲਾ ਫਿਰਿ ਫਿਰਿ ਆਵੈ ਜਾਇ ॥
39 ਨਦਰਿ ਕਰੇ ਪ੍ਰਭੁ ਆਪਣੀ ਆਪੇ ਲਏ ਮਿਲਾਇ ॥੩॥