Ang 360
1 ਬਾਬਾ ਜੁਗਤਾ ਜੀਉ ਜੁਗਹ ਜੁਗ ਜੋਗੀ ਪਰਮ ਤੰਤ ਮਹਿ ਜੋਗੰ ॥
2 ਅੰਮ੍ਰਿਤੁ ਨਾਮੁ ਨਿਰੰਜਨ ਪਾਇਆ ਗਿਆਨ ਕਾਇਆ ਰਸ ਭੋਗੰ ॥੧॥ ਰਹਾਉ ॥
3 ਸਿਵ ਨਗਰੀ ਮਹਿ ਆਸਣਿ ਬੈਸਉ ਕਲਪ ਤਿਆਗੀ ਬਾਦੰ ॥
4 ਸਿੰਙੀ ਸਬਦੁ ਸਦਾ ਧੁਨਿ ਸੋਹੈ ਅਹਿਨਿਸਿ ਪੂਰੈ ਨਾਦੰ ॥੨॥
5 ਪਤੁ ਵੀਚਾਰੁ ਗਿਆਨ ਮਤਿ ਡੰਡਾ ਵਰਤਮਾਨ ਬਿਭੂਤੰ ॥
6 ਹਰਿ ਕੀਰਤਿ ਰਹਰਾਸਿ ਹਮਾਰੀ ਗੁਰਮੁਖਿ ਪੰਥੁ ਅਤੀਤੰ ॥੩॥
7 ਸਗਲੀ ਜੋਤਿ ਹਮਾਰੀ ਸੰਮਿਆ ਨਾਨਾ ਵਰਨ ਅਨੇਕੰ ॥
8 ਕਹੁ ਨਾਨਕ ਸੁਣਿ ਭਰਥਰਿ ਜੋਗੀ ਪਾਰਬ੍ਰਹਮ ਲਿਵ ਏਕੰ ॥੪॥੩॥੩੭॥
9 ਆਸਾ ਮਹਲਾ ੧ ॥
10 ਗੁੜੁ ਕਰਿ ਗਿਆਨੁ ਧਿਆਨੁ ਕਰਿ ਧਾਵੈ ਕਰਿ ਕਰਣੀ ਕਸੁ ਪਾਈਐ ॥
11 ਭਾਠੀ ਭਵਨੁ ਪ੍ਰੇਮ ਕਾ ਪੋਚਾ ਇਤੁ ਰਸਿ ਅਮਿਉ ਚੁਆਈਐ ॥੧॥
12 ਬਾਬਾ ਮਨੁ ਮਤਵਾਰੋ ਨਾਮ ਰਸੁ ਪੀਵੈ ਸਹਜ ਰੰਗ ਰਚਿ ਰਹਿਆ ॥
13 ਅਹਿਨਿਸਿ ਬਨੀ ਪ੍ਰੇਮ ਲਿਵ ਲਾਗੀ ਸਬਦੁ ਅਨਾਹਦ ਗਹਿਆ ॥੧॥ ਰਹਾਉ ॥
14 ਪੂਰਾ ਸਾਚੁ ਪਿਆਲਾ ਸਹਜੇ ਤਿਸਹਿ ਪੀਆਏ ਜਾ ਕਉ ਨਦਰਿ ਕਰੇ ॥
15 ਅੰਮ੍ਰਿਤ ਕਾ ਵਾਪਾਰੀ ਹੋਵੈ ਕਿਆ ਮਦਿ ਛੂਛੈ ਭਾਉ ਧਰੇ ॥੨॥
16 ਗੁਰ ਕੀ ਸਾਖੀ ਅੰਮ੍ਰਿਤ ਬਾਣੀ ਪੀਵਤ ਹੀ ਪਰਵਾਣੁ ਭਇਆ ॥
17 ਦਰ ਦਰਸਨ ਕਾ ਪ੍ਰੀਤਮੁ ਹੋਵੈ ਮੁਕਤਿ ਬੈਕੁੰਠੈ ਕਰੈ ਕਿਆ ॥੩॥
18 ਸਿਫਤੀ ਰਤਾ ਸਦ ਬੈਰਾਗੀ ਜੂਐ ਜਨਮੁ ਨ ਹਾਰੈ ॥
19 ਕਹੁ ਨਾਨਕ ਸੁਣਿ ਭਰਥਰਿ ਜੋਗੀ ਖੀਵਾ ਅੰਮ੍ਰਿਤ ਧਾਰੈ ॥੪॥੪॥੩੮॥
20 ਆਸਾ ਮਹਲਾ ੧ ॥
21 ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ ॥
22 ਆਪੈ ਦੋਸੁ ਨ ਦੇਈ ਕਰਤਾ ਜਮੁ ਕਰਿ ਮੁਗਲੁ ਚੜਾਇਆ ॥
23 ਏਤੀ ਮਾਰ ਪਈ ਕਰਲਾਣੇ ਤੈਂ ਕੀ ਦਰਦੁ ਨ ਆਇਆ ॥੧॥
24 ਕਰਤਾ ਤੂੰ ਸਭਨਾ ਕਾ ਸੋਈ ॥
25 ਜੇ ਸਕਤਾ ਸਕਤੇ ਕਉ ਮਾਰੇ ਤਾ ਮਨਿ ਰੋਸੁ ਨ ਹੋਈ ॥੧॥ ਰਹਾਉ ॥
26 ਸਕਤਾ ਸੀਹੁ ਮਾਰੇ ਪੈ ਵਗੈ ਖਸਮੈ ਸਾ ਪੁਰਸਾਈ ॥
27 ਰਤਨ ਵਿਗਾੜਿ ਵਿਗੋਏ ਕੁਤਂੀ ਮੁਇਆ ਸਾਰ ਨ ਕਾਈ ॥
28 ਆਪੇ ਜੋੜਿ ਵਿਛੋੜੇ ਆਪੇ ਵੇਖੁ ਤੇਰੀ ਵਡਿਆਈ ॥੨॥
29 ਜੇ ਕੋ ਨਾਉ ਧਰਾਏ ਵਡਾ ਸਾਦ ਕਰੇ ਮਨਿ ਭਾਣੇ ॥
30 ਖਸਮੈ ਨਦਰੀ ਕੀੜਾ ਆਵੈ ਜੇਤੇ ਚੁਗੈ ਦਾਣੇ ॥
31 ਮਰਿ ਮਰਿ ਜੀਵੈ ਤਾ ਕਿਛੁ ਪਾਏ ਨਾਨਕ ਨਾਮੁ ਵਖਾਣੇ ॥੩॥੫॥੩੯॥
32 ਰਾਗੁ ਆਸਾ ਘਰੁ ੨ ਮਹਲਾ ੩ ॥
33 ੴ ਸਤਿਗੁਰ ਪ੍ਰਸਾਦਿ ॥
34 ਹਰਿ ਦਰਸਨੁ ਪਾਵੈ ਵਡਭਾਗਿ ॥
35 ਗੁਰ ਕੈ ਸਬਦਿ ਸਚੈ ਬੈਰਾਗਿ ॥
36 ਖਟੁ ਦਰਸਨੁ ਵਰਤੈ ਵਰਤਾਰਾ ॥