Ang 366
1 ੴ ਸਤਿਗੁਰ ਪ੍ਰਸਾਦਿ ॥
2 ਰਾਗੁ ਆਸਾ ਘਰੁ ੨ ਮਹਲਾ ੪ ॥
3 ਕਿਸ ਹੀ ਧੜਾ ਕੀਆ ਮਿਤ੍ਰ ਸੁਤ ਨਾਲਿ ਭਾਈ ॥
4 ਕਿਸ ਹੀ ਧੜਾ ਕੀਆ ਕੁੜਮ ਸਕੇ ਨਾਲਿ ਜਵਾਈ ॥
5 ਕਿਸ ਹੀ ਧੜਾ ਕੀਆ ਸਿਕਦਾਰ ਚਉਧਰੀ ਨਾਲਿ ਆਪਣੈ ਸੁਆਈ ॥
6 ਹਮਾਰਾ ਧੜਾ ਹਰਿ ਰਹਿਆ ਸਮਾਈ ॥੧॥
7 ਹਮ ਹਰਿ ਸਿਉ ਧੜਾ ਕੀਆ ਮੇਰੀ ਹਰਿ ਟੇਕ ॥
8 ਮੈ ਹਰਿ ਬਿਨੁ ਪਖੁ ਧੜਾ ਅਵਰੁ ਨ ਕੋਈ ਹਉ ਹਰਿ ਗੁਣ ਗਾਵਾ ਅਸੰਖ ਅਨੇਕ ॥੧॥ ਰਹਾਉ ॥
9 ਜਿਨੑ ਸਿਉ ਧੜੇ ਕਰਹਿ ਸੇ ਜਾਹਿ ॥
10 ਝੂਠੁ ਧੜੇ ਕਰਿ ਪਛੋਤਾਹਿ ॥
11 ਥਿਰੁ ਨ ਰਹਹਿ ਮਨਿ ਖੋਟੁ ਕਮਾਹਿ ॥
12 ਹਮ ਹਰਿ ਸਿਉ ਧੜਾ ਕੀਆ ਜਿਸ ਕਾ ਕੋਈ ਸਮਰਥੁ ਨਾਹਿ ॥੨॥
13 ਏਹ ਸਭਿ ਧੜੇ ਮਾਇਆ ਮੋਹ ਪਸਾਰੀ ॥
14 ਮਾਇਆ ਕਉ ਲੂਝਹਿ ਗਾਵਾਰੀ ॥
15 ਜਨਮਿ ਮਰਹਿ ਜੂਐ ਬਾਜੀ ਹਾਰੀ ॥
16 ਹਮਰੈ ਹਰਿ ਧੜਾ ਜਿ ਹਲਤੁ ਪਲਤੁ ਸਭੁ ਸਵਾਰੀ ॥੩॥
17 ਕਲਿਜੁਗ ਮਹਿ ਧੜੇ ਪੰਚ ਚੋਰ ਝਗੜਾਏ ॥
18 ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਵਧਾਏ ॥
19 ਜਿਸ ਨੋ ਕ੍ਰਿਪਾ ਕਰੇ ਤਿਸੁ ਸਤਸੰਗਿ ਮਿਲਾਏ ॥
20 ਹਮਰਾ ਹਰਿ ਧੜਾ ਜਿਨਿ ਏਹ ਧੜੇ ਸਭਿ ਗਵਾਏ ॥੪॥
21 ਮਿਥਿਆ ਦੂਜਾ ਭਾਉ ਧੜੇ ਬਹਿ ਪਾਵੈ ॥
22 ਪਰਾਇਆ ਛਿਦ੍ਰੁ ਅਟਕਲੈ ਆਪਣਾ ਅਹੰਕਾਰੁ ਵਧਾਵੈ ॥
23 ਜੈਸਾ ਬੀਜੈ ਤੈਸਾ ਖਾਵੈ ॥
24 ਜਨ ਨਾਨਕ ਕਾ ਹਰਿ ਧੜਾ ਧਰਮੁ ਸਭ ਸ੍ਰਿਸਟਿ ਜਿਣਿ ਆਵੈ ॥੫॥੨॥੫੪॥
25 ਆਸਾ ਮਹਲਾ ੪ ॥
26 ਹਿਰਦੈ ਸੁਣਿ ਸੁਣਿ ਮਨਿ ਅੰਮ੍ਰਿਤੁ ਭਾਇਆ ॥
27 ਗੁਰਬਾਣੀ ਹਰਿ ਅਲਖੁ ਲਖਾਇਆ ॥੧॥
28 ਗੁਰਮੁਖਿ ਨਾਮੁ ਸੁਨਹੁ ਮੇਰੀ ਭੈਨਾ ॥
29 ਏਕੋ ਰਵਿ ਰਹਿਆ ਘਟ ਅੰਤਰਿ ਮੁਖਿ ਬੋਲਹੁ ਗੁਰ ਅੰਮ੍ਰਿਤ ਬੈਨਾ ॥੧॥ ਰਹਾਉ ॥
30 ਮੈ ਮਨਿ ਤਨਿ ਪ੍ਰੇਮੁ ਮਹਾ ਬੈਰਾਗੁ ॥
31 ਸਤਿਗੁਰੁ ਪੁਰਖੁ ਪਾਇਆ ਵਡਭਾਗੁ ॥੨॥
32 ਦੂਜੈ ਭਾਇ ਭਵਹਿ ਬਿਖੁ ਮਾਇਆ ॥
33 ਭਾਗਹੀਨ ਨਹੀ ਸਤਿਗੁਰੁ ਪਾਇਆ ॥੩॥
34 ਅੰਮ੍ਰਿਤੁ ਹਰਿ ਰਸੁ ਹਰਿ ਆਪਿ ਪੀਆਇਆ ॥
35 ਗੁਰਿ ਪੂਰੈ ਨਾਨਕ ਹਰਿ ਪਾਇਆ ॥੪॥੩॥੫੫॥
36 ਆਸਾ ਮਹਲਾ ੪ ॥
37 ਮੇਰੈ ਮਨਿ ਤਨਿ ਪ੍ਰੇਮੁ ਨਾਮੁ ਆਧਾਰੁ ॥
38 ਨਾਮੁ ਜਪੀ ਨਾਮੋ ਸੁਖ ਸਾਰੁ ॥੧॥
39 ਨਾਮੁ ਜਪਹੁ ਮੇਰੇ ਸਾਜਨ ਸੈਨਾ ॥
40 ਨਾਮ ਬਿਨਾ ਮੈ ਅਵਰੁ ਨ ਕੋਈ ਵਡੈ ਭਾਗਿ ਗੁਰਮੁਖਿ ਹਰਿ ਲੈਨਾ ॥੧॥ ਰਹਾਉ ॥
41 ਨਾਮ ਬਿਨਾ ਨਹੀ ਜੀਵਿਆ ਜਾਇ ॥
42 ਵਡੈ ਭਾਗਿ ਗੁਰਮੁਖਿ ਹਰਿ ਪਾਇ ॥੨॥
43 ਨਾਮਹੀਨ ਕਾਲਖ ਮੁਖਿ ਮਾਇਆ ॥
44 ਨਾਮ ਬਿਨਾ ਧ੍ਰਿਗੁ ਧ੍ਰਿਗੁ ਜੀਵਾਇਆ ॥੩॥