Ang 371
1 ਜਜਿ ਕਾਜਿ ਪਰਥਾਇ ਸੁਹਾਈ ॥੧॥ ਰਹਾਉ ॥
2 ਜਿਚਰੁ ਵਸੀ ਪਿਤਾ ਕੈ ਸਾਥਿ ॥
3 ਤਿਚਰੁ ਕੰਤੁ ਬਹੁ ਫਿਰੈ ਉਦਾਸਿ ॥
4 ਕਰਿ ਸੇਵਾ ਸਤ ਪੁਰਖੁ ਮਨਾਇਆ ॥
5 ਗੁਰਿ ਆਣੀ ਘਰ ਮਹਿ ਤਾ ਸਰਬ ਸੁਖ ਪਾਇਆ ॥੨॥
6 ਬਤੀਹ ਸੁਲਖਣੀ ਸਚੁ ਸੰਤਤਿ ਪੂਤ ॥
7 ਆਗਿਆਕਾਰੀ ਸੁਘੜ ਸਰੂਪ ॥
8 ਇਛ ਪੂਰੇ ਮਨ ਕੰਤ ਸੁਆਮੀ ॥
9 ਸਗਲ ਸੰਤੋਖੀ ਦੇਰ ਜੇਠਾਨੀ ॥੩॥
10 ਸਭ ਪਰਵਾਰੈ ਮਾਹਿ ਸਰੇਸਟ ॥
11 ਮਤੀ ਦੇਵੀ ਦੇਵਰ ਜੇਸਟ ॥
12 ਧੰਨੁ ਸੁ ਗ੍ਰਿਹੁ ਜਿਤੁ ਪ੍ਰਗਟੀ ਆਇ ॥
13 ਜਨ ਨਾਨਕ ਸੁਖੇ ਸੁਖਿ ਵਿਹਾਇ ॥੪॥੩॥
14 ਆਸਾ ਮਹਲਾ ੫ ॥
15 ਮਤਾ ਕਰਉ ਸੋ ਪਕਨਿ ਨ ਦੇਈ ॥
16 ਸੀਲ ਸੰਜਮ ਕੈ ਨਿਕਟਿ ਖਲੋਈ ॥
17 ਵੇਸ ਕਰੇ ਬਹੁ ਰੂਪ ਦਿਖਾਵੈ ॥
18 ਗ੍ਰਿਹਿ ਬਸਨਿ ਨ ਦੇਈ ਵਖਿ ਵਖਿ ਭਰਮਾਵੈ ॥੧॥
19 ਘਰ ਕੀ ਨਾਇਕਿ ਘਰ ਵਾਸੁ ਨ ਦੇਵੈ ॥
20 ਜਤਨ ਕਰਉ ਉਰਝਾਇ ਪਰੇਵੈ ॥੧॥ ਰਹਾਉ ॥
21 ਧੁਰ ਕੀ ਭੇਜੀ ਆਈ ਆਮਰਿ ॥
22 ਨਉ ਖੰਡ ਜੀਤੇ ਸਭਿ ਥਾਨ ਥਨੰਤਰ ॥
23 ਤਟਿ ਤੀਰਥਿ ਨ ਛੋਡੈ ਜੋਗ ਸੰਨਿਆਸ ॥
24 ਪੜਿ ਥਾਕੇ ਸਿੰਮ੍ਰਿਤਿ ਬੇਦ ਅਭਿਆਸ ॥੨॥
25 ਜਹ ਬੈਸਉ ਤਹ ਨਾਲੇ ਬੈਸੈ ॥
26 ਸਗਲ ਭਵਨ ਮਹਿ ਸਬਲ ਪ੍ਰਵੇਸੈ ॥
27 ਹੋਛੀ ਸਰਣਿ ਪਇਆ ਰਹਣੁ ਨ ਪਾਈ ॥
28 ਕਹੁ ਮੀਤਾ ਹਉ ਕੈ ਪਹਿ ਜਾਈ ॥੩॥
29 ਸੁਣਿ ਉਪਦੇਸੁ ਸਤਿਗੁਰ ਪਹਿ ਆਇਆ ॥
30 ਗੁਰਿ ਹਰਿ ਹਰਿ ਨਾਮੁ ਮੋਹਿ ਮੰਤ੍ਰੁ ਦ੍ਰਿੜਾਇਆ ॥
31 ਨਿਜ ਘਰਿ ਵਸਿਆ ਗੁਣ ਗਾਇ ਅਨੰਤਾ ॥
32 ਪ੍ਰਭੁ ਮਿਲਿਓ ਨਾਨਕ ਭਏ ਅਚਿੰਤਾ ॥੪॥
33 ਘਰੁ ਮੇਰਾ ਇਹ ਨਾਇਕਿ ਹਮਾਰੀ ॥
34 ਇਹ ਆਮਰਿ ਹਮ ਗੁਰਿ ਕੀਏ ਦਰਬਾਰੀ ॥੧॥ ਰਹਾਉ ਦੂਜਾ ॥੪॥੪॥
35 ਆਸਾ ਮਹਲਾ ੫ ॥
36 ਪ੍ਰਥਮੇ ਮਤਾ ਜਿ ਪਤ੍ਰੀ ਚਲਾਵਉ ॥
37 ਦੁਤੀਏ ਮਤਾ ਦੁਇ ਮਾਨੁਖ ਪਹੁਚਾਵਉ ॥
38 ਤ੍ਰਿਤੀਏ ਮਤਾ ਕਿਛੁ ਕਰਉ ਉਪਾਇਆ ॥
39 ਮੈ ਸਭੁ ਕਿਛੁ ਛੋਡਿ ਪ੍ਰਭ ਤੁਹੀ ਧਿਆਇਆ ॥੧॥
40 ਮਹਾ ਅਨੰਦ ਅਚਿੰਤ ਸਹਜਾਇਆ ॥
41 ਦੁਸਮਨ ਦੂਤ ਮੁਏ ਸੁਖੁ ਪਾਇਆ ॥੧॥ ਰਹਾਉ ॥
42 ਸਤਿਗੁਰਿ ਮੋ ਕਉ ਦੀਆ ਉਪਦੇਸੁ ॥
43 ਜੀਉ ਪਿੰਡੁ ਸਭੁ ਹਰਿ ਕਾ ਦੇਸੁ ॥
44 ਜੋ ਕਿਛੁ ਕਰੀ ਸੁ ਤੇਰਾ ਤਾਣੁ ॥
45 ਤੂੰ ਮੇਰੀ ਓਟ ਤੂੰਹੈ ਦੀਬਾਣੁ ॥੨॥
46 ਤੁਧਨੋ ਛੋਡਿ ਜਾਈਐ ਪ੍ਰਭ ਕੈਂ ਧਰਿ ॥
47 ਆਨ ਨ ਬੀਆ ਤੇਰੀ ਸਮਸਰਿ ॥
48 ਤੇਰੇ ਸੇਵਕ ਕਉ ਕਿਸ ਕੀ ਕਾਣਿ ॥
49 ਸਾਕਤੁ ਭੂਲਾ ਫਿਰੈ ਬੇਬਾਣਿ ॥੩॥
50 ਤੇਰੀ ਵਡਿਆਈ ਕਹੀ ਨ ਜਾਇ ॥
51 ਜਹ ਕਹ ਰਾਖਿ ਲੈਹਿ ਗਲਿ ਲਾਇ ॥
52 ਨਾਨਕ ਦਾਸ ਤੇਰੀ ਸਰਣਾਈ ॥
53 ਪ੍ਰਭਿ ਰਾਖੀ ਪੈਜ ਵਜੀ ਵਾਧਾਈ ॥੪॥੫॥