Ang 377
1 ਪੂਰਾ ਗੁਰੁ ਪੂਰੀ ਬਣਤ ਬਣਾਈ ॥
2 ਨਾਨਕ ਭਗਤ ਮਿਲੀ ਵਡਿਆਈ ॥੪॥੨੪॥
3 ਆਸਾ ਮਹਲਾ ੫ ॥
4 ਗੁਰ ਕੈ ਸਬਦਿ ਬਨਾਵਹੁ ਇਹੁ ਮਨੁ ॥
5 ਗੁਰ ਕਾ ਦਰਸਨੁ ਸੰਚਹੁ ਹਰਿ ਧਨੁ ॥੧॥
6 ਊਤਮ ਮਤਿ ਮੇਰੈ ਰਿਦੈ ਤੂੰ ਆਉ ॥
7 ਧਿਆਵਉ ਗਾਵਉ ਗੁਣ ਗੋਵਿੰਦਾ ਅਤਿ ਪ੍ਰੀਤਮ ਮੋਹਿ ਲਾਗੈ ਨਾਉ ॥੧॥ ਰਹਾਉ ॥
8 ਤ੍ਰਿਪਤਿ ਅਘਾਵਨੁ ਸਾਚੈ ਨਾਇ ॥
9 ਅਠਸਠਿ ਮਜਨੁ ਸੰਤ ਧੂਰਾਇ ॥੨॥
10 ਸਭ ਮਹਿ ਜਾਨਉ ਕਰਤਾ ਏਕ ॥
11 ਸਾਧਸੰਗਤਿ ਮਿਲਿ ਬੁਧਿ ਬਿਬੇਕ ॥੩॥
12 ਦਾਸੁ ਸਗਲ ਕਾ ਛੋਡਿ ਅਭਿਮਾਨੁ ॥
13 ਨਾਨਕ ਕਉ ਗੁਰਿ ਦੀਨੋ ਦਾਨੁ ॥੪॥੨੫॥
14 ਆਸਾ ਮਹਲਾ ੫ ॥
15 ਬੁਧਿ ਪ੍ਰਗਾਸ ਭਈ ਮਤਿ ਪੂਰੀ ॥
16 ਤਾ ਤੇ ਬਿਨਸੀ ਦੁਰਮਤਿ ਦੂਰੀ ॥੧॥
17 ਐਸੀ ਗੁਰਮਤਿ ਪਾਈਅਲੇ ॥
18 ਬੂਡਤ ਘੋਰ ਅੰਧ ਕੂਪ ਮਹਿ ਨਿਕਸਿਓ ਮੇਰੇ ਭਾਈ ਰੇ ॥੧॥ ਰਹਾਉ ॥
19 ਮਹਾ ਅਗਾਹ ਅਗਨਿ ਕਾ ਸਾਗਰੁ ॥
20 ਗੁਰੁ ਬੋਹਿਥੁ ਤਾਰੇ ਰਤਨਾਗਰੁ ॥੨॥
21 ਦੁਤਰ ਅੰਧ ਬਿਖਮ ਇਹ ਮਾਇਆ ॥
22 ਗੁਰਿ ਪੂਰੈ ਪਰਗਟੁ ਮਾਰਗੁ ਦਿਖਾਇਆ ॥੩॥
23 ਜਾਪ ਤਾਪ ਕਛੁ ਉਕਤਿ ਨ ਮੋਰੀ ॥
24 ਗੁਰ ਨਾਨਕ ਸਰਣਾਗਤਿ ਤੋਰੀ ॥੪॥੨੬॥
25 ਆਸਾ ਮਹਲਾ ੫ ਤਿਪਦੇ ੨ ॥
26 ਹਰਿ ਰਸੁ ਪੀਵਤ ਸਦ ਹੀ ਰਾਤਾ ॥
27 ਆਨ ਰਸਾ ਖਿਨ ਮਹਿ ਲਹਿ ਜਾਤਾ ॥
28 ਹਰਿ ਰਸ ਕੇ ਮਾਤੇ ਮਨਿ ਸਦਾ ਅਨੰਦ ॥
29 ਆਨ ਰਸਾ ਮਹਿ ਵਿਆਪੈ ਚਿੰਦ ॥੧॥
30 ਹਰਿ ਰਸੁ ਪੀਵੈ ਅਲਮਸਤੁ ਮਤਵਾਰਾ ॥
31 ਆਨ ਰਸਾ ਸਭਿ ਹੋਛੇ ਰੇ ॥੧॥ ਰਹਾਉ ॥
32 ਹਰਿ ਰਸ ਕੀ ਕੀਮਤਿ ਕਹੀ ਨ ਜਾਇ ॥
33 ਹਰਿ ਰਸੁ ਸਾਧੂ ਹਾਟਿ ਸਮਾਇ ॥
34 ਲਾਖ ਕਰੋਰੀ ਮਿਲੈ ਨ ਕੇਹ ॥
35 ਜਿਸਹਿ ਪਰਾਪਤਿ ਤਿਸ ਹੀ ਦੇਹਿ ॥੨॥
36 ਨਾਨਕ ਚਾਖਿ ਭਏ ਬਿਸਮਾਦੁ ॥
37 ਨਾਨਕ ਗੁਰ ਤੇ ਆਇਆ ਸਾਦੁ ॥
38 ਈਤ ਊਤ ਕਤ ਛੋਡਿ ਨ ਜਾਇ ॥
39 ਨਾਨਕ ਗੀਧਾ ਹਰਿ ਰਸ ਮਾਹਿ ॥੩॥੨੭॥
40 ਆਸਾ ਮਹਲਾ ੫ ॥
41 ਕਾਮੁ ਕ੍ਰੋਧੁ ਲੋਭੁ ਮੋਹੁ ਮਿਟਾਵੈ ਛੁਟਕੈ ਦੁਰਮਤਿ ਅਪੁਨੀ ਧਾਰੀ ॥
42 ਹੋਇ ਨਿਮਾਣੀ ਸੇਵ ਕਮਾਵਹਿ ਤਾ ਪ੍ਰੀਤਮ ਹੋਵਹਿ ਮਨਿ ਪਿਆਰੀ ॥੧॥
43 ਸੁਣਿ ਸੁੰਦਰਿ ਸਾਧੂ ਬਚਨ ਉਧਾਰੀ ॥
44 ਦੂਖ ਭੂਖ ਮਿਟੈ ਤੇਰੋ ਸਹਸਾ ਸੁਖ ਪਾਵਹਿ ਤੂੰ ਸੁਖਮਨਿ ਨਾਰੀ ॥੧॥ ਰਹਾਉ ॥
45 ਚਰਣ ਪਖਾਰਿ ਕਰਉ ਗੁਰ ਸੇਵਾ ਆਤਮ ਸੁਧੁ ਬਿਖੁ ਤਿਆਸ ਨਿਵਾਰੀ ॥
46 ਦਾਸਨ ਕੀ ਹੋਇ ਦਾਸਿ ਦਾਸਰੀ ਤਾ ਪਾਵਹਿ ਸੋਭਾ ਹਰਿ ਦੁਆਰੀ ॥੨॥
47 ਇਹੀ ਅਚਾਰ ਇਹੀ ਬਿਉਹਾਰਾ ਆਗਿਆ ਮਾਨਿ ਭਗਤਿ ਹੋਇ ਤੁਮੑਾਰੀ ॥
48 ਜੋ ਇਹੁ ਮੰਤ੍ਰੁ ਕਮਾਵੈ ਨਾਨਕ ਸੋ ਭਉਜਲੁ ਪਾਰਿ ਉਤਾਰੀ ॥੩॥੨੮॥