Ang 394
1 ਲਾਲ ਜਵੇਹਰ ਭਰੇ ਭੰਡਾਰ ॥
2 ਤੋਟਿ ਨ ਆਵੈ ਜਪਿ ਨਿਰੰਕਾਰ ॥
3 ਅੰਮ੍ਰਿਤ ਸਬਦੁ ਪੀਵੈ ਜਨੁ ਕੋਇ ॥
4 ਨਾਨਕ ਤਾ ਕੀ ਪਰਮ ਗਤਿ ਹੋਇ ॥੨॥੪੧॥੯੨॥
5 ਆਸਾ ਘਰੁ ੭ ਮਹਲਾ ੫ ॥
6 ਹਰਿ ਕਾ ਨਾਮੁ ਰਿਦੈ ਨਿਤ ਧਿਆਈ ॥
7 ਸੰਗੀ ਸਾਥੀ ਸਗਲ ਤਰਾਂਈ ॥੧॥
8 ਗੁਰੁ ਮੇਰੈ ਸੰਗਿ ਸਦਾ ਹੈ ਨਾਲੇ ॥
9 ਸਿਮਰਿ ਸਿਮਰਿ ਤਿਸੁ ਸਦਾ ਸਮੑਾਲੇ ॥੧॥ ਰਹਾਉ ॥
10 ਤੇਰਾ ਕੀਆ ਮੀਠਾ ਲਾਗੈ ॥
11 ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥੨॥੪੨॥੯੩॥
12 ਆਸਾ ਮਹਲਾ ੫ ॥
13 ਸਾਧੂ ਸੰਗਤਿ ਤਰਿਆ ਸੰਸਾਰੁ ॥
14 ਹਰਿ ਕਾ ਨਾਮੁ ਮਨਹਿ ਆਧਾਰੁ ॥੧॥
15 ਚਰਨ ਕਮਲ ਗੁਰਦੇਵ ਪਿਆਰੇ ॥
16 ਪੂਜਹਿ ਸੰਤ ਹਰਿ ਪ੍ਰੀਤਿ ਪਿਆਰੇ ॥੧॥ ਰਹਾਉ ॥
17 ਜਾ ਕੈ ਮਸਤਕਿ ਲਿਖਿਆ ਭਾਗੁ ॥
18 ਕਹੁ ਨਾਨਕ ਤਾ ਕਾ ਥਿਰੁ ਸੋਹਾਗੁ ॥੨॥੪੩॥੯੪॥
19 ਆਸਾ ਮਹਲਾ ੫ ॥
20 ਮੀਠੀ ਆਗਿਆ ਪਿਰ ਕੀ ਲਾਗੀ ॥
21 ਸਉਕਨਿ ਘਰ ਕੀ ਕੰਤਿ ਤਿਆਗੀ ॥
22 ਪ੍ਰਿਅ ਸੋਹਾਗਨਿ ਸੀਗਾਰਿ ਕਰੀ ॥
23 ਮਨ ਮੇਰੇ ਕੀ ਤਪਤਿ ਹਰੀ ॥੧॥
24 ਭਲੋ ਭਇਓ ਪ੍ਰਿਅ ਕਹਿਆ ਮਾਨਿਆ ॥
25 ਸੂਖੁ ਸਹਜੁ ਇਸੁ ਘਰ ਕਾ ਜਾਨਿਆ ॥ ਰਹਾਉ ॥
26 ਹਉ ਬੰਦੀ ਪ੍ਰਿਅ ਖਿਜਮਤਦਾਰ ॥
27 ਓਹੁ ਅਬਿਨਾਸੀ ਅਗਮ ਅਪਾਰ ॥
28 ਲੇ ਪਖਾ ਪ੍ਰਿਅ ਝਲਉ ਪਾਏ ॥
29 ਭਾਗਿ ਗਏ ਪੰਚ ਦੂਤ ਲਾਵੇ ॥੨॥
30 ਨਾ ਮੈ ਕੁਲੁ ਨਾ ਸੋਭਾਵੰਤ ॥
31 ਕਿਆ ਜਾਨਾ ਕਿਉ ਭਾਨੀ ਕੰਤ ॥
32 ਮੋਹਿ ਅਨਾਥ ਗਰੀਬ ਨਿਮਾਨੀ ॥
33 ਕੰਤ ਪਕਰਿ ਹਮ ਕੀਨੀ ਰਾਨੀ ॥੩॥
34 ਜਬ ਮੁਖਿ ਪ੍ਰੀਤਮੁ ਸਾਜਨੁ ਲਾਗਾ ॥
35 ਸੂਖ ਸਹਜ ਮੇਰਾ ਧਨੁ ਸੋਹਾਗਾ ॥
36 ਕਹੁ ਨਾਨਕ ਮੋਰੀ ਪੂਰਨ ਆਸਾ ॥
37 ਸਤਿਗੁਰ ਮੇਲੀ ਪ੍ਰਭ ਗੁਣਤਾਸਾ ॥੪॥੧॥੯੫॥
38 ਆਸਾ ਮਹਲਾ ੫ ॥
39 ਮਾਥੈ ਤ੍ਰਿਕੁਟੀ ਦ੍ਰਿਸਟਿ ਕਰੂਰਿ ॥
40 ਬੋਲੈ ਕਉੜਾ ਜਿਹਬਾ ਕੀ ਫੂੜਿ ॥
41 ਸਦਾ ਭੂਖੀ ਪਿਰੁ ਜਾਨੈ ਦੂਰਿ ॥੧॥
42 ਐਸੀ ਇਸਤ੍ਰੀ ਇਕ ਰਾਮਿ ਉਪਾਈ ॥
43 ਉਨਿ ਸਭੁ ਜਗੁ ਖਾਇਆ ਹਮ ਗੁਰਿ ਰਾਖੇ ਮੇਰੇ ਭਾਈ ॥ ਰਹਾਉ ॥
44 ਪਾਇ ਠਗਉਲੀ ਸਭੁ ਜਗੁ ਜੋਹਿਆ ॥
45 ਬ੍ਰਹਮਾ ਬਿਸਨੁ ਮਹਾਦੇਉ ਮੋਹਿਆ ॥
46 ਗੁਰਮੁਖਿ ਨਾਮਿ ਲਗੇ ਸੇ ਸੋਹਿਆ ॥੨॥
47 ਵਰਤ ਨੇਮ ਕਰਿ ਥਾਕੇ ਪੁਨਹਚਰਨਾ ॥
48 ਤਟ ਤੀਰਥ ਭਵੇ ਸਭ ਧਰਨਾ ॥
49 ਸੇ ਉਬਰੇ ਜਿ ਸਤਿਗੁਰ ਕੀ ਸਰਨਾ ॥੩॥
50 ਮਾਇਆ ਮੋਹਿ ਸਭੋ ਜਗੁ ਬਾਧਾ ॥
51 ਹਉਮੈ ਪਚੈ ਮਨਮੁਖ ਮੂਰਾਖਾ ॥
52 ਗੁਰ ਨਾਨਕ ਬਾਹ ਪਕਰਿ ਹਮ ਰਾਖਾ ॥੪॥੨॥੯੬॥
53 ਆਸਾ ਮਹਲਾ ੫ ॥
54 ਸਰਬ ਦੂਖ ਜਬ ਬਿਸਰਹਿ ਸੁਆਮੀ ॥
55 ਈਹਾ ਊਹਾ ਕਾਮਿ ਨ ਪ੍ਰਾਨੀ ॥੧॥
56 ਸੰਤ ਤ੍ਰਿਪਤਾਸੇ ਹਰਿ ਹਰਿ ਧੵਾਇ ॥