Ang 412
1 ਜੋ ਤਿਸੁ ਭਾਵੈ ਸੋ ਫੁਨਿ ਹੋਇ ॥
2 ਸੁਣਿ ਭਰਥਰਿ ਨਾਨਕੁ ਕਹੈ ਬੀਚਾਰੁ ॥
3 ਨਿਰਮਲ ਨਾਮੁ ਮੇਰਾ ਆਧਾਰੁ ॥੮॥੧॥
4 ਆਸਾ ਮਹਲਾ ੧ ॥
5 ਸਭਿ ਜਪ ਸਭਿ ਤਪ ਸਭ ਚਤੁਰਾਈ ॥
6 ਊਝੜਿ ਭਰਮੈ ਰਾਹਿ ਨ ਪਾਈ ॥
7 ਬਿਨੁ ਬੂਝੇ ਕੋ ਥਾਇ ਨ ਪਾਈ ॥
8 ਨਾਮ ਬਿਹੂਣੈ ਮਾਥੇ ਛਾਈ ॥੧॥
9 ਸਾਚ ਧਣੀ ਜਗੁ ਆਇ ਬਿਨਾਸਾ ॥
10 ਛੂਟਸਿ ਪ੍ਰਾਣੀ ਗੁਰਮੁਖਿ ਦਾਸਾ ॥੧॥ ਰਹਾਉ ॥
11 ਜਗੁ ਮੋਹਿ ਬਾਧਾ ਬਹੁਤੀ ਆਸਾ ॥
12 ਗੁਰਮਤੀ ਇਕਿ ਭਏ ਉਦਾਸਾ ॥
13 ਅੰਤਰਿ ਨਾਮੁ ਕਮਲੁ ਪਰਗਾਸਾ ॥
14 ਤਿਨੑ ਕਉ ਨਾਹੀ ਜਮ ਕੀ ਤ੍ਰਾਸਾ ॥੨॥
15 ਜਗੁ ਤ੍ਰਿਅ ਜਿਤੁ ਕਾਮਣਿ ਹਿਤਕਾਰੀ ॥
16 ਪੁਤ੍ਰ ਕਲਤ੍ਰ ਲਗਿ ਨਾਮੁ ਵਿਸਾਰੀ ॥
17 ਬਿਰਥਾ ਜਨਮੁ ਗਵਾਇਆ ਬਾਜੀ ਹਾਰੀ ॥
18 ਸਤਿਗੁਰੁ ਸੇਵੇ ਕਰਣੀ ਸਾਰੀ ॥੩॥
19 ਬਾਹਰਹੁ ਹਉਮੈ ਕਹੈ ਕਹਾਏ ॥
20 ਅੰਦਰਹੁ ਮੁਕਤੁ ਲੇਪੁ ਕਦੇ ਨ ਲਾਏ ॥
21 ਮਾਇਆ ਮੋਹੁ ਗੁਰ ਸਬਦਿ ਜਲਾਏ ॥
22 ਨਿਰਮਲ ਨਾਮੁ ਸਦ ਹਿਰਦੈ ਧਿਆਏ ॥੪॥
23 ਧਾਵਤੁ ਰਾਖੈ ਠਾਕਿ ਰਹਾਏ ॥
24 ਸਿਖ ਸੰਗਤਿ ਕਰਮਿ ਮਿਲਾਏ ॥
25 ਗੁਰ ਬਿਨੁ ਭੂਲੋ ਆਵੈ ਜਾਏ ॥
26 ਨਦਰਿ ਕਰੇ ਸੰਜੋਗਿ ਮਿਲਾਏ ॥੫॥
27 ਰੂੜੋ ਕਹਉ ਨ ਕਹਿਆ ਜਾਈ ॥
28 ਅਕਥ ਕਥਉ ਨਹ ਕੀਮਤਿ ਪਾਈ ॥
29 ਸਭ ਦੁਖ ਤੇਰੇ ਸੂਖ ਰਜਾਈ ॥
30 ਸਭਿ ਦੁਖ ਮੇਟੇ ਸਾਚੈ ਨਾਈ ॥੬॥
31 ਕਰ ਬਿਨੁ ਵਾਜਾ ਪਗ ਬਿਨੁ ਤਾਲਾ ॥
32 ਜੇ ਸਬਦੁ ਬੁਝੈ ਤਾ ਸਚੁ ਨਿਹਾਲਾ ॥
33 ਅੰਤਰਿ ਸਾਚੁ ਸਭੇ ਸੁਖ ਨਾਲਾ ॥
34 ਨਦਰਿ ਕਰੇ ਰਾਖੈ ਰਖਵਾਲਾ ॥੭॥
35 ਤ੍ਰਿਭਵਣ ਸੂਝੈ ਆਪੁ ਗਵਾਵੈ ॥
36 ਬਾਣੀ ਬੂਝੈ ਸਚਿ ਸਮਾਵੈ ॥
37 ਸਬਦੁ ਵੀਚਾਰੇ ਏਕ ਲਿਵ ਤਾਰਾ ॥
38 ਨਾਨਕ ਧੰਨੁ ਸਵਾਰਣਹਾਰਾ ॥੮॥੨॥
39 ਆਸਾ ਮਹਲਾ ੧ ॥
40 ਲੇਖ ਅਸੰਖ ਲਿਖਿ ਲਿਖਿ ਮਾਨੁ ॥
41 ਮਨਿ ਮਾਨਿਐ ਸਚੁ ਸੁਰਤਿ ਵਖਾਨੁ ॥
42 ਕਥਨੀ ਬਦਨੀ ਪੜਿ ਪੜਿ ਭਾਰੁ ॥
43 ਲੇਖ ਅਸੰਖ ਅਲੇਖੁ ਅਪਾਰੁ ॥੧॥
44 ਐਸਾ ਸਾਚਾ ਤੂੰ ਏਕੋ ਜਾਣੁ ॥
45 ਜੰਮਣੁ ਮਰਣਾ ਹੁਕਮੁ ਪਛਾਣੁ ॥੧॥ ਰਹਾਉ ॥
46 ਮਾਇਆ ਮੋਹਿ ਜਗੁ ਬਾਧਾ ਜਮਕਾਲਿ ॥
47 ਬਾਂਧਾ ਛੂਟੈ ਨਾਮੁ ਸਮੑਾਲਿ ॥
48 ਗੁਰੁ ਸੁਖਦਾਤਾ ਅਵਰੁ ਨ ਭਾਲਿ ॥
49 ਹਲਤਿ ਪਲਤਿ ਨਿਬਹੀ ਤੁਧੁ ਨਾਲਿ ॥੨॥
50 ਸਬਦਿ ਮਰੈ ਤਾਂ ਏਕ ਲਿਵ ਲਾਏ ॥
51 ਅਚਰੁ ਚਰੈ ਤਾਂ ਭਰਮੁ ਚੁਕਾਏ ॥
52 ਜੀਵਨ ਮੁਕਤੁ ਮਨਿ ਨਾਮੁ ਵਸਾਏ ॥
53 ਗੁਰਮੁਖਿ ਹੋਇ ਤ ਸਚਿ ਸਮਾਏ ॥੩॥
54 ਜਿਨਿ ਧਰ ਸਾਜੀ ਗਗਨੁ ਅਕਾਸੁ ॥
55 ਜਿਨਿ ਸਭ ਥਾਪੀ ਥਾਪਿ ਉਥਾਪਿ ॥
56 ਸਰਬ ਨਿਰੰਤਰਿ ਆਪੇ ਆਪਿ ॥
57 ਕਿਸੈ ਨ ਪੂਛੇ ਬਖਸੇ ਆਪਿ ॥੪॥
58 ਤੂ ਪੁਰੁ ਸਾਗਰੁ ਮਾਣਕ ਹੀਰੁ ॥
59 ਤੂ ਨਿਰਮਲੁ ਸਚੁ ਗੁਣੀ ਗਹੀਰੁ ॥