Ang 422
1 ਜਉ ਲਗੁ ਜੀਉ ਪਰਾਣ ਸਚੁ ਧਿਆਈਐ ॥
2 ਲਾਹਾ ਹਰਿ ਗੁਣ ਗਾਇ ਮਿਲੈ ਸੁਖੁ ਪਾਈਐ ॥੧॥ ਰਹਾਉ ॥
3 ਸਚੀ ਤੇਰੀ ਕਾਰ ਦੇਹਿ ਦਇਆਲ ਤੂੰ ॥
4 ਹਉ ਜੀਵਾ ਤੁਧੁ ਸਾਲਾਹਿ ਮੈ ਟੇਕ ਅਧਾਰੁ ਤੂੰ ॥੨॥
5 ਦਰਿ ਸੇਵਕੁ ਦਰਵਾਨੁ ਦਰਦੁ ਤੂੰ ਜਾਣਹੀ ॥
6 ਭਗਤਿ ਤੇਰੀ ਹੈਰਾਨੁ ਦਰਦੁ ਗਵਾਵਹੀ ॥੩॥
7 ਦਰਗਹ ਨਾਮੁ ਹਦੂਰਿ ਗੁਰਮੁਖਿ ਜਾਣਸੀ ॥
8 ਵੇਲਾ ਸਚੁ ਪਰਵਾਣੁ ਸਬਦੁ ਪਛਾਣਸੀ ॥੪॥
9 ਸਤੁ ਸੰਤੋਖੁ ਕਰਿ ਭਾਉ ਤੋਸਾ ਹਰਿ ਨਾਮੁ ਸੇਇ ॥
10 ਮਨਹੁ ਛੋਡਿ ਵਿਕਾਰ ਸਚਾ ਸਚੁ ਦੇਇ ॥੫॥
11 ਸਚੇ ਸਚਾ ਨੇਹੁ ਸਚੈ ਲਾਇਆ ॥
12 ਆਪੇ ਕਰੇ ਨਿਆਉ ਜੋ ਤਿਸੁ ਭਾਇਆ ॥੬॥
13 ਸਚੇ ਸਚੀ ਦਾਤਿ ਦੇਹਿ ਦਇਆਲੁ ਹੈ ॥
14 ਤਿਸੁ ਸੇਵੀ ਦਿਨੁ ਰਾਤਿ ਨਾਮੁ ਅਮੋਲੁ ਹੈ ॥੭॥
15 ਤੂੰ ਉਤਮੁ ਹਉ ਨੀਚੁ ਸੇਵਕੁ ਕਾਂਢੀਆ ॥
16 ਨਾਨਕ ਨਦਰਿ ਕਰੇਹੁ ਮਿਲੈ ਸਚੁ ਵਾਂਢੀਆ ॥੮॥੨੧॥
17 ਆਸਾ ਮਹਲਾ ੧ ॥
18 ਆਵਣ ਜਾਣਾ ਕਿਉ ਰਹੈ ਕਿਉ ਮੇਲਾ ਹੋਈ ॥
19 ਜਨਮ ਮਰਣ ਕਾ ਦੁਖੁ ਘਣੋ ਨਿਤ ਸਹਸਾ ਦੋਈ ॥੧॥
20 ਬਿਨੁ ਨਾਵੈ ਕਿਆ ਜੀਵਨਾ ਫਿਟੁ ਧ੍ਰਿਗੁ ਚਤੁਰਾਈ ॥
21 ਸਤਿਗੁਰ ਸਾਧੁ ਨ ਸੇਵਿਆ ਹਰਿ ਭਗਤਿ ਨ ਭਾਈ ॥੧॥ ਰਹਾਉ ॥
22 ਆਵਣੁ ਜਾਵਣੁ ਤਉ ਰਹੈ ਪਾਈਐ ਗੁਰੁ ਪੂਰਾ ॥
23 ਰਾਮ ਨਾਮੁ ਧਨੁ ਰਾਸਿ ਦੇਇ ਬਿਨਸੈ ਭ੍ਰਮੁ ਕੂਰਾ ॥੨॥
24 ਸੰਤ ਜਨਾ ਕਉ ਮਿਲਿ ਰਹੈ ਧਨੁ ਧਨੁ ਜਸੁ ਗਾਏ ॥
25 ਆਦਿ ਪੁਰਖੁ ਅਪਰੰਪਰਾ ਗੁਰਮੁਖਿ ਹਰਿ ਪਾਏ ॥੩॥
26 ਨਟੂਐ ਸਾਂਗੁ ਬਣਾਇਆ ਬਾਜੀ ਸੰਸਾਰਾ ॥
27 ਖਿਨੁ ਪਲੁ ਬਾਜੀ ਦੇਖੀਐ ਉਝਰਤ ਨਹੀ ਬਾਰਾ ॥੪॥
28 ਹਉਮੈ ਚਉਪੜਿ ਖੇਲਣਾ ਝੂਠੇ ਅਹੰਕਾਰਾ ॥
29 ਸਭੁ ਜਗੁ ਹਾਰੈ ਸੋ ਜਿਣੈ ਗੁਰਸਬਦੁ ਵੀਚਾਰਾ ॥੫॥
30 ਜਿਉ ਅੰਧੁਲੈ ਹਥਿ ਟੋਹਣੀ ਹਰਿ ਨਾਮੁ ਹਮਾਰੈ ॥
31 ਰਾਮ ਨਾਮੁ ਹਰਿ ਟੇਕ ਹੈ ਨਿਸਿ ਦਉਤ ਸਵਾਰੈ ॥੬॥
32 ਜਿਉ ਤੂੰ ਰਾਖਹਿ ਤਿਉ ਰਹਾ ਹਰਿ ਨਾਮ ਅਧਾਰਾ ॥
33 ਅੰਤਿ ਸਖਾਈ ਪਾਇਆ ਜਨ ਮੁਕਤਿ ਦੁਆਰਾ ॥੭॥
34 ਜਨਮ ਮਰਣ ਦੁਖ ਮੇਟਿਆ ਜਪਿ ਨਾਮੁ ਮੁਰਾਰੇ ॥
35 ਨਾਨਕ ਨਾਮੁ ਨ ਵੀਸਰੈ ਪੂਰਾ ਗੁਰੁ ਤਾਰੇ ॥੮॥੨੨॥
36 ਆਸਾ ਮਹਲਾ ੩ ਅਸਟਪਦੀਆ ਘਰੁ ੨ ॥
37 ੴ ਸਤਿਗੁਰ ਪ੍ਰਸਾਦਿ ॥
38 ਸਾਸਤੁ ਬੇਦੁ ਸਿੰਮ੍ਰਿਤਿ ਸਰੁ ਤੇਰਾ ਸੁਰਸਰੀ ਚਰਣ ਸਮਾਣੀ ॥
39 ਸਾਖਾ ਤੀਨਿ ਮੂਲੁ ਮਤਿ ਰਾਵੈ ਤੂੰ ਤਾਂ ਸਰਬ ਵਿਡਾਣੀ ॥੧॥
40 ਤਾ ਕੇ ਚਰਣ ਜਪੈ ਜਨੁ ਨਾਨਕੁ ਬੋਲੇ ਅੰਮ੍ਰਿਤ ਬਾਣੀ ॥੧॥ ਰਹਾਉ ॥
41 ਤੇਤੀਸ ਕਰੋੜੀ ਦਾਸ ਤੁਮੑਾਰੇ ਰਿਧਿ ਸਿਧਿ ਪ੍ਰਾਣ ਅਧਾਰੀ ॥